ਕਿਸਾਨਾਂ ਅੱਗੇ ਮੁੜ ਝੁਕੀ ਸਰਕਾਰ, ਖੇਤੀਬਾੜੀ ਮੰਤਰੀ ਨੇ ਕਿਹਾ- ਪਰਾਲੀ ਸਾੜਨਾ ਗੁਨਾਹ ਨਹੀਂ

images-30-1.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਹੁਣ ਕਿਸਾਨਾਂ ਦੇ ਅੰਦੋਲਨ ਦਾ ਕੋਈ ਜਾਇਜ਼ ਨਹੀਂ ਹੈ।  ਕਿਸਾਨਾਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ।  ਪ੍ਰਧਾਨ ਮੰਤਰੀ ਦੇ ਐਲਾਨ ਦਾ ਸਨਮਾਨ ਕਰਦੇ ਹੋਏ ਘਰ ਪਰਤਣਾ ਯਕੀਨੀ ਬਣਾਓ।
ਉਨ੍ਹਾਂ ਕਿਹਾ ਕਿ ਹੁਣ ਦੇਸ਼ ਵਿੱਚ ਪਰਾਲੀ ਸਾੜਨਾ ਅਪਰਾਧ ਦੀ ਸ਼੍ਰੇਣੀ ਵਿੱਚ ਨਹੀਂ ਆਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਇਹ ਵੱਡੀ ਮੰਗ ਸੀ ਕਿ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਿਆ ਜਾਵੇ, ਇਸ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਇਸ ਮੰਗ ਨੂੰ ਪ੍ਰਵਾਨ ਕਰ ਲਿਆ ਹੈ।  ਦਰਅਸਲ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ 10 ਦਸੰਬਰ 2015 ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਾਬੰਦੀ ਲਗਾ ਦਿੱਤੀ ਸੀ।  ਪਰਾਲੀ ਸਾੜਨ ‘ਤੇ ਕਾਨੂੰਨੀ ਕਾਰਵਾਈ ਵੀ ਕੀਤੀ ਗਈ ਸੀ ।  ਪਰਾਲੀ ਸਾੜਨ ‘ਤੇ 2 ਏਕੜ ਤੱਕ 2500 ਰੁਪਏ, 2 ਤੋਂ 5 ਏਕੜ ਤੱਕ 5000 ਰੁਪਏ ਅਤੇ 5 ਏਕੜ ਤੋਂ ਵੱਧ ਜ਼ਮੀਨ ‘ਤੇ 15000 ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।

ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਹੁਣ ਕਿਸਾਨ ਅੰਦੋਲਨ ਜਾਇਜ਼ ਨਹੀਂ ਹੈ ਇਸ ਕਰਕੇ ਕਿਸਾਨਾਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ।  ਪ੍ਰਧਾਨ ਮੰਤਰੀ ਦੇ ਐਲਾਨ ਦਾ ਸਨਮਾਨ ਕਰਦੇ ਹੋਏ ਘਰ ਪਰਤਣਾ ਯਕੀਨੀ ਬਣਾਓ।

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ 29 ਨਵੰਬਰ ਨੂੰ ਹੀ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਸੂਚੀਬੱਧ ਕੀਤਾ ਜਾਵੇਗਾ।  ਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨ ਬਿੱਲਾਂ ਨੂੰ ਵਾਪਸ ਲੈਣ ਦੀ ਘੋਸ਼ਣਾ ਤੋਂ ਬਾਅਦ ਮੋਦੀ ਕੈਬਨਿਟ ਨੇ ਵੀ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੋਈ ਹੈ । ਨਰਿੰਦਰ ਸਿੰਘ ਤੋਮਰ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਸ ਕਮੇਟੀ ਦੇ ਗਠਨ ਨਾਲ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਮੰਗ ਵੀ ਪੂਰੀ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ, ਜ਼ੀਰੋ ਬਜਟ ਖੇਤੀ ਅਤੇ ਫ਼ਸਲੀ ਵਿਭਿੰਨਤਾ ਵਿੱਚ ਪਾਰਦਰਸ਼ਤਾ ਲਿਆਉਣ ਲਈ ਇੱਕ ਕਮੇਟੀ ਦਾ ਐਲਾਨ ਕੀਤਾ ਗਿਆ ਹੈ, ਅਤੇ ਇਸ ਕਮੇਟੀ ਵਿੱਚ ਕਿਸਾਨ ਪ੍ਰਤੀਨਿਧ ਹੋਣਗੇ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>