ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ ਧਾਮੀ ਤੇ ਪੂਰੀ ਟੀਮ ਨੂੰ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਦਿੱਤੀ ਵਧਾਈ

ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ  ਚੁਣੇ ਜਾਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ  ਅਤੇ ਉਸ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ। ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ ’ਚ ਸੰਤ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਐਡਵੋਕੇਟ ਧਾਮੀ ਇਕ ਸੁਲਝੇ ਹੋਏ ਇਨਸਾਨ ਹਨ ਅਤੇ ਸ਼੍ਰੋਮਣੀ ਕਮੇਟੀ ਨੂੰ ਦਰਪੇਸ਼ ਚੁਨੌਤੀਆਂ ਨੂੰ ਦੂਰ ਕਰਨ ਅ’ਚ ਸਫਲਤਾ ਹਾਸਲ ਕਰੇਗੀ। ਉਨ੍ਹਾਂ ਸੀਨੀਅਰ ਮੀਤ ਪ੍ਰਧਾਨ ਰਘੂ ਜੀਤ ਸਿੰਘ ਵਿਰਕ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਅਤੇ ਐਗਜ਼ੈਕਟਿਵ ਕਮੇਟੀ ਮੈਂਬਰਾਂ ਨੂੰ ਵੀ ਵਧਾਈ ਦਿੱਤੀ ਅਤੇ ਉਨ੍ਹਾਂ ਤੋਂ ਪੰਥ ਵੱਲੋਂ ਸੌਂਪੀ ਗਈ ਵੱਡੀ ਜ਼ਿੰਮੇਵਾਰੀ  ਪੂਰੀ ਜ਼ਿੰਮੇਵਾਰੀ  ਅਤੇ ਤਨਦੇਹੀ ਨਾਲ ਨਿਭਾਉਣ ਦੀ ਆਸ ਕੀਤੀ ਹੈ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>