ਬਰਤਾਨਵੀ ਮਹਾਰਾਣੀ ਨੂੰ ਮਾਰਨ ਲਈ ਮਹਿਲ ‘ਚ ਵੜਨ ਵਾਲੇ ਨੌਜਵਾਨ ਦੀ ਤਸਵੀਰ ਸਾਹਮਣੇ ਆਈ

2_JS254007346.resizedਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੀ ਮਹਾਰਾਣੀ ਐਲਿਜਾਬੈਥ ਦੋਇਮ ਨੂੰ ਮਾਰਨ ਦੀ ਧਮਕੀ ਦੇਣ ਅਤੇ ਕੋਸ਼ਿਸ਼ ਤਹਿਤ ਮਹੱਲ ਵਿੱਚ ਦਾਖ਼ਲ ਹੋਣ ਵਾਲੇ 19 ਸਾਲਾ ਨੌਜਵਾਨ ਜਸਵੰਤ ਸਿੰਘ ਚੈਲ ਦੀ ਤਸਵੀਰ ਜਾਰੀ ਕੀਤੀ ਗਈ ਹੈ। ਜਿਕਰਯੋਗ ਹੈ ਕਿ ਉਕਤ ਨੌਜਵਾਨ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲੈਣ ਲਈ ਇੱਕ ਨੌਜਵਾਨ ਤੀਰ-ਕਮਾਨ ਸਮੇਤ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ ਦੇ ਮਹਿਲ ਵਿੱਚ ਦਾਖਲ ਹੋਇਆ ਸੀ। ਬ੍ਰਿਟਿਸ਼ ਮਹਾਰਾਣੀ ਐਲਿਜ਼ਾਬੈਥ ਕ੍ਰਿਸਮਸ ਮਨਾਉਣ ਵਿੰਡਸਰ ਕੈਸਲ ਪਹੁੰਚੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲਾਵਰ ਨੇ ਬਿਆਨ ਵਿਚ ਆਪਣਾ ਨਾਮ ਜਸਵੰਤ ਸਿੰਘ ਚੈਲ ਦੱਸਿਆ ਅਤੇ ਉਸ ਦੀ ਉਮਰ 19 ਸਾਲ ਹੈ। ਉਹ 1919 ਵਿੱਚ ਅੰਮ੍ਰਿਤਸਰ ਕਤਲੇਆਮ ਦਾ ਬਦਲਾ ਲੈਣ ਲਈ ਰਾਣੀ ਨੂੰ ਮਾਰਨ ਆਇਆ ਸੀ। ਪੁਲਸ ਨੇ ਉਸ ਨੂੰ ਮਾਨਸਿਕ ਸਿਹਤ ਐਕਟ ਤਹਿਤ ਹਿਰਾਸਤ ਵਿੱਚ ਲੈ ਲਿਆ ਸੀ।

ਗ੍ਰਿਫਤਾਰ ਕੀਤੇ ਗਏ ਨੌਜਵਾਨ ਜਸਵੰਤ ਸਿੰਘ ਚੈਲ ਦੇ ਪਿਤਾ ਜਸਬੀਰ ਸਿੰਘ ਚੈਲ (57) ਨੇ ਦੁਖੀ ਮਨ ਨਾਲ ਕਿਹਾ ਹੈ ਕਿ “ਅਸੀਂ ਖੁਦ ਉਹ ਕਾਰਨ ਲੱਭ ਰਹੇ ਹਾਂ ਕਿ ਉਹਨਾਂ ਦੇ ਪੁੱਤਰ ‘ਤੇ ਅਜਿਹੇ ਹਾਲਾਤ ਕਿਉਂ ਬਣੇ? ਸਾਨੂੰ ਉਸ ਨਾਲ ਗੱਲ ਕਰਨ ਦਾ ਵੀ ਮੌਕਾ ਨਹੀਂ ਮਿਲਿਆ। ਪਰ ਅਸੀਂ ਉਸ ਦੀ ਮਦਦ ਲਈ ਚਾਰਾਜੋਈ ਕਰ ਰਹੇ ਹਾਂ। ਅਸੀਂ ਬਹੁਤ ਹੀ ਭਿਆਨਕ ਦੌਰ ਵਿੱਚੋਂ ਗੁਜਰ ਰਹੇ ਹਾਂ, ਇਸ ਮਸਲੇ ਨੂੰ ਹੱਲ ਕਰਨਾ ਵੀ ਚਾਹੁੰਦੇ ਹਾਂ ਪਰ ਸੌਖਾ ਨਹੀਂ ਹੈ।”

This entry was posted in ਅੰਤਰਰਾਸ਼ਟਰੀ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>