ਸਕਾਟਲੈਂਡ ਭਰ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਨਵਾਂ ਸਾਲ

Screenshot_20220101-213136_Video Player.resizedਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) ਬੇਸ਼ੱਕ ਕੋਵਿਡ ਦੇ ਪ੍ਰਕੋਪ ਕਰਕੇ ਮਨੁੱਖ ਘਰਾਂ ਦੀ ਚਾਰ ਦੀਵਾਰੀ ‘ਚ ਕੈਦ ਹੋ ਕੇ ਰਹਿਣ ਲਈ ਮਜਬੂਰ ਹੈ। ਪਰ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਣ ਲਈ ਲੋਕਾਂ ਵੱਲੋਂ ਹਰ ਵਾਹ ਲਾਈ ਗਈ। ਜਿੱਥੇ ਹੋਰਨਾਂ ਭਾਈਚਾਰਿਆਂ ਦੇ ਲੋਕਾਂ ਵੱਲੋਂ ਆਪੋ ਆਪਣੇ ਢੰਗ ਨਾਲ ਨਵੇਂ ਸਾਲ ਨੂੰ ਖੁਸ਼ਆਮਦੀਦ ਕਿਹਾ ਉੱਥੇ ਪੰਜਾਬੀ ਭਾਈਚਾਰੇ ਵੱਲੋਂ ਗੁਰਦੁਆਰਾ ਸਾਹਿਬਾਨਾਂ ਅੰਦਰ ਬੈਠ ਕੇ ਨਵੇਂ ਸਾਲ ਨੂੰ ਜੀ ਆਇਆਂ ਕਿਹਾ। ਸਕਾਟਲੈਂਡ ਦੇ ਸਭ ਤੋਂ ਵੱਡੇ ਗੁਰੂਘਰ ਵਜੋਂ ਪ੍ਰਸਿੱਧ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਸੈਂਕੜਿਆਂ ਦੀ ਤਾਦਾਦ ਵਿਚ ਸੰਗਤਾਂ ਦਾ ਆਉਣ ਜਾਣ ਬਣਿਆ ਰਿਹਾ। ਦੇਰ ਰਾਤ ਵੱਖ ਵੱਖ ਕੀਰਤਨੀਏ ਜੱਥਿਆਂ ਵੱਲੋਂ ਗੁਰਬਾਣੀ ਸ਼ਬਦਾਂ ਦੇ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਜਸਪਾਲ ਸਿੰਘ ਖਹਿਰਾ, ਬਖਸ਼ੀਸ਼ ਸਿੰਘ ਦੀਹਰੇ ਵੱਲੋਂ ਜਿੱਥੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ, ਉੱਥੇ ਸ੍ਰੀ ਅਖੰਡ ਪਾਠ ਸਾਹਿਬ ਅਤੇ ਲੰਗਰਾਂ ਦੀ ਸੇਵਾ ਆਪਣੇ ਜਿੰਮੇ ਲੈਣ ਲਈ ਬਲਜਿੰਦਰ ਕੌਰ ਸਰਾਏ ਤੇ ਪਰਿਵਾਰ ਦਾ ਵੀ ਧੰਨਵਾਦ ਕੀਤਾ। ਸੰਗਤਾਂ ਵੱਲੋਂ ਵਾਹਿਗੁਰੂ ਦੇ ਜਾਪ ਦੌਰਾਨ ਨਵੇਂ ਸਾਲ ‘ਚ ਪ੍ਰਵੇਸ਼ ਕੀਤਾ। ਧਾਰਮਿਕ ਸਮਾਗਮਾਂ ਦੇ ਦੂਜੇ ਦਿਨ ਗੁਰੂ ਨਾਨਕ ਸਿੱਖ ਟੈਂਪਲ ਓਟੈਗੋ ਸਟਰੀਟ ਵਿਖੇ ਨਵੇਂ ਸਾਲ ਦੀ ਆਮਦ ‘ਤੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਦੌਰਾਨ ਭਾਈ ਅਰਵਿੰਦਰ ਸਿੰਘ, ਭਾਈ ਤੇਜਵੰਤ ਸਿੰਘ, ਕਰਮਜੀਤ ਮੀਨੀਆਂ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਗੁਰੂ ਜਸ ਗਾਇਨ ਕਰਕੇ ਹਾਜ਼ਰੀ ਲਗਵਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੁਪਿੰਦਰ ਸਿੰਘ ਬਰਮੀਂ, ਜਸਵੀਰ ਸਿੰਘ ਜੱਸੀ ਬਮਰਾਹ, ਸਰਦਾਰਾ ਸਿੰਘ ਜੰਡੂ, ਸੋਹਣ ਸਿੰਘ ਸੋਂਦ ਆਦਿ ਵੱਲੋਂ ਸਮੁੱਚੇ ਵਿਸ਼ਵ ਦੀ ਸਿਹਤਮੰਦੀ ਦੀ ਕਾਮਨਾ ਕਰਦਿਆਂ ਨਵੇਂ ਸਾਲ ਦੀ ਵਧਾਈ ਪੇਸ਼ ਕੀਤੀ। ਇਸੇ ਤਰ੍ਹਾਂ ਹੀ ਸਕਾਟਲੈਂਡ ਦੇ ਸ਼ਹਿਰ ਐਡਿਨਬਰਾ, ਐਬਰਡੀਨ, ਡੰਡੀ, ਇਰਵਿਨ ਆਦਿ ਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਵੀ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਨਵੇਂ ਸਾਲ ਦਾ ਸਵਾਗਤ ਕੀਤਾ।

This entry was posted in ਅੰਤਰਰਾਸ਼ਟਰੀ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>