ਸਕਾਟਲੈਂਡ : ਗੁਰਪੁਰਬ ਮੌਕੇ ਯੂਕੇ ਦੇ ਜੰਮਪਲ ਭੁਝੰਗੀ ਸਿੰਘਾਂ ਨੇ ਗੱਤਕੇ ਦੇ ਜੌਹਰ ਦਿਖਾਏ

FB_IMG_1641772263370.resizedਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਵੱਖ ਵੱਖ ਗੁਰੂਘਰਾਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਜਿੱਥੇ ਕੀਰਤਨੀਏ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਯੂਕੇ ਦੇ ਜੰਮਪਲ ਭੁਝੰਗੀ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾ ਕੇ ਸੰਗਤਾਂ ‘ਚ ਜੋਸ਼ ਭਰਿਆ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਗੱਤਕਾ ਅਖਾੜੇ ਦੇ ਵਿਸ਼ੇਸ਼ ਉਪਰਾਲੇ ਨਾਲ ਭੁਝੰਗੀ ਸਿੰਘਾਂ ਨੇ ਵੱਖ ਵੱਖ ਸ਼ਸ਼ਤਰਾਂ ਦੀ ਹਾਸਲ ਕੀਤੀ ਵਿੱਦਿਆ ਦਾ ਪ੍ਰਦਰਸ਼ਨ ਕੀਤਾ। ਭਾਰੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਵੱਲੋਂ ਗੱਤਕੇ ਦੀ ਪੇਸ਼ਕਾਰੀ ਨੂੰ ਬੇਹੱਦ ਸਰਾਹਿਆ ਗਿਆ।

This entry was posted in ਅੰਤਰਰਾਸ਼ਟਰੀ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>