ਕਿਸਾਨਾਂ ਵਲੋਂ 31 ਜਨਵਰੀ ਨੂੰ ਕੇਂਦਰ ਸਰਕਾਰ ਖਿਲਾਫ ਮਨਾਇਆ ਜਾਵੇਗਾ ਵਿਸ਼ਵਾਸਘਾਤ ਦਿਹਾੜਾ

IMG-20220123-WA0017.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ  ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਮਹਿਮਾ ਅਤੇ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਬੀਕੇਯੂ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ,   ਕਿਰਤੀ ਕਿਸਾਨ ਯੂਨੀਅਨ ਪੰਜਾਬ, ਬੀ ਕੇ ਯੂ ਕ੍ਰਾਂਤੀਕਾਰੀ, ਆਜ਼ਾਦ ਕਿਸਾਨ ਕਮੇਟੀ ਦੋਆਬਾ, ਜੈ ਕਿਸਾਨ ਅੰਦੋਲਨ, ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ, ਬੀਕੇਯੂ ਲੱਖੋਵਾਲ, ਬੀਕੇਯੂ ਖੋਸਾ, ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਬੀ ਕੇ ਯੂ ਮਾਨਸਾ, ਪਗੜੀ ਸੰਭਾਲ ਲਹਿਰ, ਦੋਆਬਾ ਕਿਸਾਨ ਵੈੱਲਫੇਅਰ ਕਮੇਟੀ, ਬੀਕੇਯੂ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਜਥੇਬੰਦੀਆਂ ਸ਼ਾਮਲ ਹੋਈਆਂ । ਇਸ ਤੋਂ ਇਲਾਵਾ ਦਸੂਹਾ ਗੰਨਾ ਸੰਘਰਸ਼ ਕਮੇਟੀ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ), ਕੰਢੀ ਏਰੀਆ ਕਿਸਾਨ ਸੰਘਰਸ਼ ਕਮੇਟੀ ਨੇ ਫੋਨ ਉਪੱਰ ਅੱਜ ਦੀ ਮੀਟਿੰਗ ਨਾਲ ਸਹਿਮਤੀ ਪ੍ਰਗਟਾਈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ਤੋਂ ਸੰਘਰਸ਼ ਸਮੇਟਣ ਸਮੇਂ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਲਿਖਤੀ ਵਾਅਦਾ ਕੀਤਾ ਗਿਆ ਸੀ, ਕਿ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ, ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਐੱਮਐੱਸਪੀ ਉੱਪਰ ਕਮੇਟੀ ਬਣਾਈ ਜਾਵੇਗੀ। ਪਰ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੇ ਕਤਲੇਆਮ ਤੇ ਸਿੱਟ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ  ਨੂੰ ਬਰਖਾਸਤ ਅਤੇ ਗ੍ਰਿਫ਼ਤਾਰ ਨਹੀਂ ਕੀਤਾ ਸਗੋਂ ਉਲਟਾ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ । ਇਸ ਸਾਰੇ ਘਟਨਾਕ੍ਰਮ ਦੇ ਚੱਲਦਿਆਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ  । ਜਿਸ ਵਿਚ 31 ਜਨਵਰੀ ਨੂੰ ਪੂਰੇ ਦੇਸ਼ ਭਰ ਦੇ ਜ਼ਿਲ੍ਹਾ ਮੁੱਖ ਦਫਤਰਾਂ ਅਤੇ ਤਹਿਸੀਲਾਂ ਉਪਰ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਕਿਸਾਨਾਂ ਵੱਲੋਂ ਸਰਕਾਰ ਨੂੰ 1 ਫਰਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ, ਜੇਕਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ।

ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਸਿਰੇ ਚੜ੍ਹਾਉਣ ਲਈ ਪੰਜਾਬ ਦੀਆਂ ਇਹਨਾਂ ਜਥੇਬੰਦੀਆਂ ਵੱਲੋਂ 26 ਅਤੇ 27 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ । ਇਸ ਮੌਕੇ ਵੱਖ ਵੱਖ ਜਥੇਬੰਦੀਆਂ ਵੱਲੋਂ ਸੁਖਵਿੰਦਰ ਸਿੰਘ ਖੋਸਾ ਹਰਭਜਨ ਸਿੰਘ ਬੁੱਟਰ ਸੁਰਜੀਤ ਸਿੰਘ ਫੂਲ ਸਤਨਾਮ ਸਿੰਘ ਬਾਗੜੀ ਹਰਸੁਲਿੰਦਰ ਸਿੰਘ ਰਘਬੀਰ ਸਿੰਘ ਗੁਰਚਰਨ ਸਿੰਘ ਭੀਖੀ  ਗੁਰਪ੍ਰੀਤ ਸਿੰਘ ਛੀਨਾ ਇੰਦਰਜੀਤ ਸਿੰਘ ਕੋਟਬੁੱਢਾ ਗੁਰਬਖ਼ਸ਼ ਸਿੰਘ ਬਰਨਾਲਾ ਹਰਪਾਲ ਸਿੰਘ ਸੰਘਾ ਬਲਦੇਵ ਸਿੰਘ ਸਿਰਸਾ ਅਵਤਾਰ ਸਿੰਘ ਮਹਿਮਾ ਆਦਿ ਆਗੂ ਹਾਜ਼ਰ ਸਨ

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>