ਡਾ. ਜਸਪਾਲ ਸਿੰਘ ਜੀ ਨੂੰ ਸਦਮਾ

ਡਾ. ਜਸਪਾਲ ਸਿੰਘ ਸਾਬਕਾ ਵੀ.ਸੀ ਸਾਹਿਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਤਾ ਜੀ ਸਰਦਾਰਨੀ ਪ੍ਰੀਤਮ ਕੌਰ ਦਾ ਦਿੱਲੀ ਵਿਖੇ ਦਿਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਹਸਪਤਾਲ ਵਿਚ ਦਾਖਲ ਸਨ ਅਤੇ ੨੮ ਫਰਵਰੀ  ਨੂੰ ਉਹ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।ਉਨ੍ਹਾਂ ਦੀ ਯਾਦ ਵਿਚ ਮਾਤਮ-ਮੀਟਿੰਗ, ਵਰਲਡ ਪੰਜਾਬੀ ਸੈਂਟਰ ਪਟਿਆਲਾ ਵਿਖੇ ੨੮ ਫਰਵਰੀ ੨੦੨੨ ਨੂੰ ਸਵੇਰੇ ਗਿਆਰਾਂ ਵਜੇ ਕੀਤੀ ਗਈ।ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਣ ਵਾਲਿਆਂ ਵਿਚ ਡਾ. ਕੇਹਰ ਸਿੰਘ, ਡਾ. ਮਨਜੀਤ ਸਿੰਘ, ਡਾ. ਹਰਜੋਧ ਸਿੰਘ, ਡਾ. ਹਰੀ ਸਿੰਘ, ਡਾ. ਪ੍ਰਭਲੀਨ ਸਿੰਘ, ਸ. ਉਜਾਗਰ ਸਿੰਘ ਅਤੇ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।ਵਿਛੜੀ ਰੂਹ ਦਾ ਗੁਰੂ ਚਰਨਾਂ ਵਿਚ ਨਿਵਾਸ ਹੋਵੇ, ਦੀ ਅਰਦਾਸ ਕੀਤੀ ਗਈ।
ਬਲਕਾਰ ਸਿੰਘ ਡਾਇਰੈਕਟਰ

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>