ਦਿੱਲੀ ਗੁਰਦੁਆਰਾ ਕਮੇਟੀ ਮੈਂਬਰਾਂ ਨੇ ਬਾਦਲਾਂ ਨੂੰ ਦਿਖਾਇਆ ਅੰਗੂਠਾ, ਬਣਾਈ ਨਵੀਂ ਜਥੇਬੰਦੀ “ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ”

WhatsApp Image 2022-03-17 at 4.40.25 PM.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਦਿੱਲੀ ਦੇ ਸਿੱਖਾਂ ਨੇ ਆਪਣੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦਿੱਲੀ ਸਟੇਟ ਬਣਾਉਣ ਦਾ ਐਲਾਨ ਕੀਤਾ ਹੈ ਤੇ ਕਿਹਾ ਹੈ ਕਿ ਇਹ ਪਾਰਟੀ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਾਸਤੇ ਪੰਥਕ ਰਵਾਇਤਾਂ ਮੁਤਾਬਕ ਕੰਮ ਕਰੇਗੀ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਪਾਰਟੀ ਦੇ ਮੁੱਖ ਸਰਪ੍ਰਸਤ ਚੁਣੇ ਗਏ ਹਨ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸਰਦਾਰ ਐਮ ਪੀ ਐਸ ਚੱਢਾ ਪਾਰਟੀ ਦੇ ਪ੍ਰਧਾਨ ਚੁਣੇ ਗਏ ਹਨ ਜਦੋਂ ਕਿ ਸੀਨੀਅਰ ਆਗੂ ਸਰਦਾਰ ਭਜਨ ਸਿੰਘ ਵਾਲੀਆ ਤੇ ਸਰਦਾਰ ਹਰਵਿੰਦਰ ਸਿੰਘ ਕੇ ਪੀ ਨੁੰ ਪਾਰਟੀ ਦੇ ਸਰਪ੍ਰਸਤ ਚੁਣਿਆ ਗਿਆ ਹੈ।

ਸਰਦਾਰ ਕਾਲਕਾ ਨੇ ਹੋਰ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਸਮੇਤ ਜਥੇਬੰਦਕ ਢਾਂਚੇ ਨੁੰ ਮੁਕੰਮਲ ਕਰਨ ਵਾਸਤੇ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ ਜੋ 10 ਦਿਨਾਂ ਦੇ ਅੰਦਰ ਅੰਦਰ ਆਪਣੀ ਰਿਪੋਰਟ ਦੇਵੇਗੀ। ਉਹਨਾਂ ਆਸ ਪ੍ਰਗਟ ਕੀਤੀ ਕਿ ਉਦੋਂ ਤੱਕ ਪਾਰਟੀ ਨੁੰ ਚੋਣ ਨਿਸ਼ਾਨ ਵੀ ਮਿਲ ਜਾਵੇਗਾ। ਇਸ ਕਮੇਟੀ ਵਿਚ ਆਤਮਾ ਸਿੰਘ ਲੁਬਾਣਾ, ਬਲਬੀਰ ਸਿੰਘ ਵਿਵੇਕ ਵਿਹਾਰ, ਅਮਰਜੀਤ ਸਿੰਘ ਪੱਪੂ, ਅਮਰਜੀਤ ਸਿੰਘ ਪਿੰਕੀ ਤੇ ਹਰਵਿੰਦਰ ਸਿੰਘ ਕੇ ਪੀ ਨੂੰ ਸ਼ਾਮਲ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਯੂਥ ਵਿੰਗ ਦੇ ਗਠਨ ਦੀ ਜ਼ਿੰਮੇਵਾਰੀ ਰਮਨਦੀਪ ਸਿੰਘ ਥਾਪਰ, ਸਤਬੀਰ ਸਿੰਘ ਗਗਨ ਅਤੇ ਮਨਜੀਤ ਸਿੰਘ ਔਲਖ ਨੁੰ ਸੌਂਪੀ ਗਈ ਹੈ। ਉਹਨਾਂ ਦੱਸਿਆ ਕਿ ਪਾਰਟੀ ਵਿਦਿਆਰਥੀ ਚੋਣਾਂ ਵੀ ਲੜੇਗੀ ਅਤੇ ਸਟੂਡੈਂਟ ਵਿੰਗ ਦੇ ਗਠਨ ਦੀ ਜ਼ਿੰਮੇਵਾਰੀ ਰਮਨਜੋਤ ਸਿੰਘ ਮੀਤਾ ਤੇ ਗੁਰਦੇਵ ਸਿੰਘ ਨੂੰ ਸੌਂਪੀ ਗਈ ਹੈ। ਉਹਨਾਂ ਦੱਸਿਆ ਕਿ ਪਾਰਟੀ ਦੀ ਮਜ਼ਬੂਤ ਮਹਿਲਾ ਵਿੰਗ ਟੀਮ ਹੋਵੇਗੀ ਤੇ ਬੀਬੀ ਭੁਪਿੰਦਰ ਕੌਰ, ਬੀਬੀ ਬਲਜੀਤ ਕੌਰ, ਬੀਬੀ ਪਰਮਜੀਤ ਕੌਰ ਗੁੱਡੀ, ਬੀਬੀ ਮਨਜੀਤ ਕੌਰ ਗੋਵਿੰਦਪੁਰੀ, ਬੀਬੀ ਮਨਜੀਤ ਕੌਰ ਲਾਰੇਂਸ ਰੋਡ ਅਤੇ ਬੀਬੀ ਸੂਰਬੀਰ ਕੌਰ ਨੁੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਪਾਰਟੀ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਥਕ ਰਵਾਇਤਾਂ ਮੁਤਾਬਕ ਕੰਮ ਕਰੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨੇ ਪੰਥ ਦਾ ਭਰੋਸਾ ਗੁਆ ਲਿਆ ਹੈ ਜਿਸਦਾ ਸਬੂਤ ਪੰਜਾਬ ਚੋਣਾਂ ਦੇ ਨਤੀਜੇ ਹਨ। ਉਹਨਾਂ ਕਿਹਾ ਕਿ ਲੀਡਰਸ਼ਿਪ ਉਸਦੇ ਖਿਲਾਫ ਲੱਗੇ ਬੇਅਦਬੀ ਤੇ ਹੋਰ ਦੋਸ਼ਾਂ ਬਾਰੇ ਆਪਣਾ ਪੱਖ ਰੱਖਣ ਵਿਚ ਨਾਕਾਮ ਰਹੀ ਹੈ ਤੇ ਇਸ ਵੱਲੋਂ ਕੀਤੀ ਬੇਅਦਬੀ ਦੇ ਦੋਸ਼ੀਆਂ ਲਈ ਕੱਖ ਨਾ ਰਹਿਣ ਦੀ ਅਰਦਾਸ ਪ੍ਰਵਾਨ ਚੜੀ ਹੈ ਤੇ ਹੁਣ ਇਸਦਾ ਕੱਖ ਨਹੀਂ ਰਿਹਾ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨਵੇਂ ਚੁਣੇ ਪ੍ਰਧਾਨ ਸਰਦਾਰ ਐਮ ਪੀ ਐਸ ਚੱਢਾ ਨੇ ਕਿਹਾ ਕਿ ਇਹ ਦਿੱਲੀ ਦੇ ਸਿੱਖਾਂ ਦਾ ਇਤਿਹਾਸਕ ਫੈਸਲਾ ਹੈ ਤੇ ਦਿੱਲੀ ਦੇ ਸਿੱਖਾਂ ਨੂੰ ਆਪਣੀ ਪਾਰਟੀ ਦੀ ਬਹੁਤ ਜ਼ਰੂਰਤ ਸੀ। ਉਹਨਾਂ ਕਿਹਾ ਕਿ ਹੁਣ ਉਹ ਸਿੱਖ ਕੌਮ ਲਈ ਬਿਨਾਂ ਰੁਕਾਵਟ ਕੰਮ ਕਰ ਸਕਣਗੇ ਅਤੇ ਦਿੱਲੀ ਗੁਰਦੁਆਰਾ ਕਮੇਟੀ ਵਿਖੇ ਸੇਵਾ ਵੀ ਕਰ ਸਕਣਗੇ। ਇਸ ਮੌਕੇ ਭਜਨ ਸਿੰਘ ਵਾਲੀਆ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਆਤਮਾ ਸਿੰਘ ਲੁਬਾਣਾ, ਭੁਪਿੰਦਰ ਸਿੰਘ ਭੁੱਲਰ, ਸਰਵਜੀਤ ਸਿੰਘ ਵਿਰਕ, ਵਿਕਰਮ ਸਿੰਘ ਰੋਹਿਣੀ, ਐਮ ਪੀ ਐਸ ਚੱਢਾ, ਸੁਰਜੀਤ ਸਿੰਘ ਜੀਤੀ, ਅਮਰਜੀਤ ਸਿੰਘ ਪਿੰਕੀ, ਅਮਰਜੀਤ ਸਿੰਘ ਪੱਪੂ, ਪਰਵਿੰਦਰ ਸਿੰਘ ਲੱਕੀ, ਜੁਝਾਰ ਸਿੰਘ, ਭਜਨ ਸਿੰਘ ਵਾਲੀਆ, ਓਂਕਾਰ ਸਿੰਘ ਰਾਜਾ, ਜਸਮੀਰ ਸਿੰਘ ਮਸੀ, ਦਲਜੀਤ ਸਿੰਘ ਸਰਨਾ, ਰਮੀਤ ਸਿੰਘ ਸਮਾਰਟੀ ਚੱਢਾ ਅਤੇ ਗੁਰਮੀਤ ਸਿੰਘ ਟਿੰਕੂ ਅਤੇ ਲੀਡਰਸ਼ਿਪ ਦੇ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਸਨ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>