ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵੱਲੋਂ 21 ਮੈਂਬਰੀ ਕੋਰ ਕਮੇਟੀ ਤੇ 23 ਮੈਂਬਰੀ ਤਾਲਮੇਲ ਕਮੇਟੀ ਦਾ ਹੋਇਆ ਐਲਾਨ

IMG_20220402_155651.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼ੋ੍ਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਪਾਰਟੀ ਦੀ 21 ਮੈਂਬਰੀ ਕੋਰ ਕਮੇਟੀ ਅਤੇ 23 ਮੈਂਬਰੀ ਤਾਲਮੇਲ ਕਮੇਟੀ ਦਾ ਐਲਾਨ ਕੀਤਾ ਹੈ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਸਰਪ੍ਰਸਤ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਪਾਰਟੀ ਦੇ ਪ੍ਰਧਾਨ ਸਰਦਾਰ ਮਹਿੰਦਰਪਾਲ ਸਿੰਘ ਚੱਢਾ ਤੇ ਸਰਪ੍ਰਸਤ ਤੇ ਸਰਦਾਰ ਭਜਨ ਸਿੰਘ ਵਾਲੀਆ ਨੇ ਇਹਨਾਂ ਕਮੇਟੀਆਂ ਦਾ ਐਲਾਨ ਕੀਤਾ।

ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਦੋਂ ਤੋਂ ਅਸੀਂ ਇਸ ਪਾਰਟੀ ਦੇ ਗਠਨ ਦਾ ਐਲਾਨ ਕੀਤਾ ਹੈ, ਉਦੋਂ ਤੋਂ ਦਿੱਲੀ ਦੀਆਂ ਸੰਗਤਾਂ ਵੱਲੋਂ ਸਿਰਫ ਧਾਰਮਿਕ ਖੇਤਰ ਵਿਚ ਕੰਮ ਕਰਨ ਦੇ ਫੈਸਲੇ ਦੀ ਸ਼ਲਾਘਾ ਹੋ ਰਹੀ ਹੈ ਤੇ ਪਾਰਟੀ ਨੁੰ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਮੁੱਦੇ ਚੁੱਕਾਂਗੇ ਤੇ ਜਿਥੇ ਕਿਤੇ ਵੀ ਕਿਸੇ ਵੀ ਗੁਰਸਿੱਖ ਨੁੰ ਕੋਈ ਮੁਸ਼ਕਿਲ ਦਰਪੇਸ਼ ਆਉਦੀ ਹੈ ਤਾਂ ਉਹ ਹੱਲ ਕਰਾਂਗੇ।

ਇਸ ਮੌਕੇ ਪਾਰਟੀ ਪ੍ਰਧਾਨ ਸਰਦਾਰ ਮਹਿੰਦਰਪਾਲ ਸਿੰਘ ਚੱਢਾ ਨੇ 21 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਜਿਸ ਵਿਚ
ਚੀਫ ਪੈਟਰਨ ਸਰਦਾਰ ਹਰਮੀਤ ਸਿੰਘ ਕਾਲਕਾ, ਪੈਟਰਨ ਸਰਦਾਰ ਹਰਿੰਦਰ ਸਿੰਘ ਕੇ ਪੀ, ਪੈਟਰਨ ਸਰਦਾਰ ਭਜਨ ਸਿੰਘ ਵਾਲੀਆ, ਸਰਦਾਰ ਜਗਦੀਪ ਸਿੰਘ ਕਾਹਲੋਂ, ਵਿਕਰਮ ਸਿੰਘ ਰੋਹਿਣੀ, ਗੁਰਮੀਤ ਸਿੰਘ ਭਾਟੀਆ, ਅਮਰਜੀਤ ਸਿੰਘ ਪੱਪੂ, ਬਲਬੀਰ ਸਿੰਘ ਵਿਵੇਕ ਵਿਹਾਰ, ਭੁਪਿੰਦਰ ਸਿੰਘ ਭੁੱਲਰ, ਰਵਿੰਦਰ ਸਿੰਘ ਖੁਰਾਣਾ, ਅਮਰਜੀਤ ਸਿੰਘ ਪਿੰਕੀ, ਸੁਰਜੀਤ ਸਿੰਘ ਜੀਤੀ, ਸਤਪਾਲ ਸਿੰਘ ਚੰਨ, ਜਸਬੀਰ ਸਿੰਘ ਜੱਸੀ, ਸਤਿੰਦਰਪਾਲ ਸਿੰਘ ਨਾਗੀ, ਗੁਰਦੇਵ ਸਿੰਘ ਭੋਲਾ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਸਰਬਜੀਤ ਸਿੰਘ ਵਿਰਕ, ਪਰਮਜੀਤ ਸਿੰਘ ਚੰਢੋਕ ਅਤੇ ਹਰਜੀਤ ਸਿੰਘ ਪੱਪਾ ਨੁੰ ਸ਼ਾਮਲ ਕੀਤਾ ਗਿਆ ਹੈ।
ਇਸੇ ਤਰੀਕੇ ਪਾਰਟੀ ਦੇ ਸਰਪ੍ਰਸਤ ਸਰਦਾਰ ਭਜਨ ਸਿੰਘ ਵਾਲੀਆ ਨੇ 23 ਮੈਂਬਰੀ ਤਾਲਮੇਲ ਕਮੇਟੀ ਦਾ ਐਲਾਨ ਕੀਤਾ ਜਿਸ ਵਿਚ ਗੁਰਦੇਵ ਸਿੰਘ, ਜਸਮੇਨ ਸਿੰਘ ਨੋਨੀ, ਗੁਰਦੇਵ ਸਿੰਘ ਭੋਲਾ, ਗੁਰਪ੍ਰੀਤ ਸਿੰਘ ਜੱਸਾ, ਪਰਵਿੰਦਰ ਸਿੰਘ ਲੱਕੀ, ਰਮਨਜੀਤ ਸਿੰਘ ਥਾਪਰ, ਰਮਿੰਦਰ ਸਿੰਘ ਸਵੀਟਾ, ਰਾਜਿੰਦਰ ਸਿੰਘ ਘੁੱਗੀ, ਜਤਿੰਦਰਪਾਲ ਸਿੰਘ ਗੋਲਡੀ, ਸੁਖਬੀਰ ਸਿੰਘ ਕਾਲੜਾ, ਜਸਪ੍ਰੀਤ ਸਿੰਘ ਕਰਮਸਰ, ਭੁਪਿੰਦਰ ਸਿੰਘ ਗਿੰਨੀ, ਓਂਕਾਰ ਸਿੰਘ ਰਾਜਾ, ਸੁਖਵਿੰਦਰ ਸਿੰਘ ਬੱਬਰ, ਜਸਪ੍ਰੀਤ ਸਿੰਘ ਵਿੱਕੀ ਮਾਨ, ਮਨਜੀਤ ਸਿੰਘ ਔਲਖ, ਨਿਸ਼ਾਨ ਸਿੰਘ ਮਾਨ, ਹਰਪਾਲ ਸਿੰਘ ਕੋਛੜ, ਦਲਜੀਤ ਸਿੰਘ ਸਰਨਾ, ਕੁਲਦੀਪ ਸਿੰਘ ਸਾਹਨੀ, ਐਮ ਪੀ ਸਿੰਘ, ਗੁਰਮੀਤ ਸਿੰਘ ਮੀਤਾ, ਗੁਰਵਿੰਦਰ ਪਾਲ ਸਿੰਘ ਰਾਜੂ, ਰਮੀਤ ਸਿੰਘ ਚੱਢਾ ਅਤੇ ਗਗਨਦੀਪ ਸਿੰਘ ਬਿੰਦਰਾ ਦੇ ਨਾਂ ਸ਼ਾਮਲ ਹਨ।

ਇਸ ਮੌਕੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਕਿ ਸਰਦਾਰ ਵਿਵੇਕ ਸਿੰਘ ਮਾਟਾ ਪਾਰਟੀ ਦੇ ਦਫਤਰ ਸਕੱਤਰ ਹੋਣਗੇ।

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਇਸ ਮੌਕੇ ਕਿਹਾ ਕਿ ਸੰਨ 1920 ਵਿਚ ਜਿਹੜੀ ਸੋਚ ਲੈ ਕੇ ਅਕਾਲੀ ਦਲ ਦੀ ਸਥਾਪਨਾ ਹੋਈ ਸੀ, ਉਸ ਵਿਰਾਸਤ ਨੁੰ ਅੱਗੇ ਲਿਜਾਂਦੇ ਹੋਏ ਇਹ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦਿੱਲੀ ਸਟੇਟ ਬਣਾਈ ਗਈ ਹੈ। ਉਹਨਾਂ ਕਿਹਾ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਅਗਲੇ 15 ਦਿਨਾਂ ਵਿਚ ਐਲਾਨਿਆ ਜਾਵੇਗਾ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਜਨਰਲ ਸਕੱਤਰ ਤੇ ਸਰਕਲ ਪ੍ਰਧਾਨਾਂ ਆਦਿ ਦਾ ਐਲਾਨ ਕੀਤਾ ਜਾਵੇਗਾ ਤਾਂ ਜੋ ਟੀਮ ਨੁੰ ਅੱਗੇ ਵਧਾਇਆ ਜਾ ਸਕੇ। ਉਹਨਾਂ ਕਿਹਾ ਕਿ ਅੱਜ ਜਿਹੜੀਆਂ ਕਮੇਟੀਆਂ ਦਾ ਐਲਾਨ ਕੀਤਾ ਗਿਆ ਹੈ, ਉਹਨਾਂ ਵਿਚ ਤਜ਼ਰਬੇਕਾਰ ਆਗੂ ਤੇ ਨੌਜਵਾਨ ਆਗੂ ਜਿਹਨਾਂ ਵਿਚ ਜ਼ਜ਼ਬਾ ਹੈ ਕੰਮ ਕਰਨ ਦਾ, ਉਹਨਾਂ ਨੂੰ ਇਹਨਾਂ ਕਮੇਟੀਆਂ ਵਿਚ ਪਾਇਆ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਜਲਦੀ ਹੀ ਦਿੱਲੀ ਦੇ ਪ੍ਰਮੁੱਖ ਸਿੱਖਾਂ ਦੀ ਇਕ ਸਲਾਹਕਾਰ ਕਮੇਟੀ ਦਾ ਐਲਾਨ ਵੀ ਕੀਤਾ ਜਾਵੇਗਾ।

ਇਸ ਮੌਕੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪਾਰਟੀ ਦੇ ਹੋਰ ਵਿੰਗਾਂ ਦੇ ਨਾਲ ਸਟੂਡੈਂਟ ਵਿੰਗਾਂ ਦਾ ਐਲਾਨ ਵੀ ਜਲਦੀ ਹੀ ਕੀਤਾ ਜਾਵੇਗਾ।

ਇਸ ਮੌਕੇ ਪ੍ਰੈਸ ਕਾਨਫਰੰਸ ਵਿਚ ਪਾਰਟੀ ਦੇ ਹੋਰ ਪ੍ਰਮੁੱਖ ਆਗੂ ਵੀ ਹਾਜ਼ਰ ਸਨ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>