ਪੰਜਾਂ ਤਖਤਾਂ ਦੇ ਜਥੇਦਾਰ ਸਾਹਿਬਾਨ ਵੱਲੋਂ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਹੋਲੋਗ੍ਰਾਫਿਕ ਆਡੀਟੋਰੀਅਮ ਦਾ ਉਦਘਾਟਨ

WhatsApp Image 2022-04-11 at 2.41.37 PM.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਂ ਤਖਤਾਂ ਦੇ ਜਥੇਦਾਰ ਸਾਹਿਬਾਨ ਵੱਲੋਂ ਅੱਜ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਹੋਲੋਗ੍ਰਾਫਿਕ ਆਡੀਟੋਰੀਅਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਅਕਾਲ ਪੁਰਖ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ ਤੇ ਫਿਰ ਉਦਘਾਟਨ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਤਿਆਰ ਕੀਤੇ ਇਸ ਪ੍ਰਾਜੈਕਟ ਦੀ ਸੇਵਾ ਵਿਕਮਰਜੀਤ ਸਿੰਘ ਸਾਹਨੀ ਸੰਨ ਇੰਡੀਆ ਫਾਉਂਡੇਸ਼ਨ ਅਤੇ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਵੱਲੋਂ ਕੀਤੀ ਗਈ ਹੈ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਉਤਮ ਉਪਰਾਲਾ ਹੈ ਜੋ ਦਿੱਲੀ ਗੁਰਦੁਆਰਾ ਕਮੇਟੀ ਅਤੇ ਸਰਦਾਰ ਵਿਕਰਮਜੀਤ ਸਿੰਘ ਸਾਹਨੀ ਨੇ ਰਲ ਕੇ ਪ੍ਰਵਾਨ ਚੜਾਇਆ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੌਮ ਵਾਸਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ।  ਉਹਨਾਂ ਕਿਹਾ ਕਿ ਉਹ ਦਿੱਲੀ ਗੁਰਦੁਆਰਾ ਕਮੇਟੀ ਨੁ ਵਧਾਈ ਦਿੰਦੇ ਹਨ ਤੇ ਆਸ ਕਰਦੇ ਹਨ ਕਿ ਅੱਗੇ ਵੀ ਕਮੇਟੀ ਕੌਮ ਵਾਸਤੇ ਵੱਧ ਚੜ ਕੇ ਕੰਮ ਕਰੇਗੀ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅੱਜ ਬਹੁਤ ਭਾਗਾਂ ਭਰਿਆ ਦਿਨ ਹੈ ਜਦੋਂ ਇਸ ਅਹਿਮ ਪ੍ਰਾਜੈਕਟ ਦਾ ਉਦਘਾਟਨ ਸਿੰਘ ਸਾਹਿਬਾਨ ਦੇ ਹੱਥੋਂ ਹੋਇਆ ਹੈ। ਉਹਨਾਂ ਦੱਸਿਆ ਕਿ ਇਹ ਭਾਰਤ ਵਿਚ ਅਜਿਹਾ ਪਹਿਲਾ ਉਪਰਾਲਾ ਤੇ ਪਹਿਲਾ ਹੋਲੋਗ੍ਰਾਫਿਕ ਆਡੀਟੋਰੀਅਮ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮਾਗਮ ਵਿਚ ਅਸੀਂ ਦਿੱਲੀ ਕਮੇਟੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਵੀ ਸੱਦੇ ਹਨ ਤਾਂ ਜੋ ਇਸ ਪ੍ਰਾਜੈਕਟ ਬਾਰੇ ਸਾਡੀਆਂ ਸਿੱਖਿਆ ਸੰਸਥਾਵਾਂ ਵਿਚ ਪੜ ਰਹੇ ਬੱਚਿਆਂ ਨੁੰ ਗੁਰੂ ਸਾਹਿਬਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ।

ਦੋਵਾਂ ਆਗੂਆਂ ਨੇ ਸਭ ਹਾਜ਼ਰੀਨ ਨੁੰ ਸੱਦਾ ਦਿੱਤਾ ਕਿ ਉਹ ਆਪੋ ਆਪਣੇ ਖੇਤਰ ਇਸ ਅਹਿਮ ਪ੍ਰਾਜੈਕਟ ਤੋਂ ਲੋਕਾਂ ਨੁੰ ਜਾਣੂ ਕਰਵਾਉਣ ਤਾਂ ਜੋ ਲੋਕ ਇਥੇ ਆ ਕੇ ਸਿੱਖ ਇਤਿਹਾਸ ਵੇਖ ਸਕਣ। ਇਥੇ ਰੋਜ਼ਾਨਾ 5 ਤੋਂ 6 ਵਜੇ ਤੱਕ ਸ਼ੋਅ ਚਲਾਇਆ ਜਾਵੇਗਾ।
ਉਹਨਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਚੇਅਰਮੈਨ ਸਰਦਾਰ ਤਰਲੋਚਨ ਸਿੰਘ ਹੋਣਗੇ ਤੇ ਇਸ ਪ੍ਰਾਜੈਕਟ ਲਈ ਅਸੀਂ ਸਰਦਾਰ ਵਿਕਰਮਜੀਤ ਸਿੰਘ ਸਾਹਨੀ ਤੇ ਰਵੇਲ ਸਿੰਘ ਦੇ ਦਿਲੋਂ ਧੰਨਵਾਦੀ ਹਾਂ।

ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੋਹਰ ਏ ਮਸਕੀਨ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜੀ, ਗਿਆਨੀ ਜਗਤਾਰ ਸਿੰਘ ਹੈਡਗ੍ਰੰਥੀ ਸ੍ਰੀ ਦਰਬਾਰ ਸਾਹਿਬ, ਬਾਬਾ ਸੁਖਵਿੰਦਰ ਸਿੰਘ, ਗਿਆਨੀ ਰਣਜੀਤ ਸਿੰਘ ਹੈਡਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ, ਹਰਵਿੰਦਰ ਸਿੰਘ ਕੇ ਪੀ ਸੀਨੀਅਰ ਮੀਤ ਪ੍ਰਧਾਨ, ਆਤਮਾ ਸਿੰਘ ਲੁਬਾਣਾ ਮੀਤ ਪ੍ਰਧਾਨ, ਜਸਮੇਨ ਸਿੰਘ ਨੋਨੀ ਜੁਆਇੰਟ ਸੈਕਟਰੀ, ਸਰਵਜੀਤ ਸਿੰਘ ਵਿਰਕ, ਵਿਕਰਮ ਸਿੰਘ ਰੋਹਿਣੀ, ਭੁਪਿੰਦਰ ਸਿੰਘ ਭੁੱਲਰ, ਅਮਰਜੀਤ ਸਿੰਘ ਪਿੰਕੀ, ਪਰਵਿੰਦਰ ਸਿੰਘ ਲੱਕੀ, ਗੁਰਮੀਤ ਸਿੰਘ ਭਾਟੀਆ, ਗੁਰਦੇਵ ਸਿੰਘ, ਮਹਿੰਦਰਪਾਲ ਸਿੰਘ ਚੱਢਾ, ਜਸਮੇਨ ਸਿੰਘ ਨੋਨੀ ਜੁਆਇੰਟ ਸਕੱਤਰ, ਹਰਜੀਤ ਸਿੰਘ ਪੱਪਾ, ਜਸਪ੍ਰੀਤ ਸਿੰਘ ਕਰਮਸਰ,ਸਤਿੰਦਰਪਾਲ ਸਿੰਘ ਨਾਗੀ, ਜਸਪ੍ਰੀਤ ਸਿੰਘ ਵਿੱਕੀ ਮਾਨ, ਜਗਜੀਤ ਸਿੰਘ ਦਰਦੀ ਮੁੱਖ ਸੰਪਾਦਕ ਰੋਜ਼ਾਨਾ ਚੜਦੀਕਲਾ, ਇਸ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਦਿੱਲੀ ਗੁਰਦੁਆਰਾ ਕਮੇਟੀ ਦੇ ਸਮੂਹ ਅਹੁਦੇਦਾਰ, ਮੈਂਬਰ ਤੇ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>