ਅਵਤਾਰ ਸਿੰਘ ਹਿੱਤ ਨੇ ਹਰਮੀਤ ਸਿੰਘ ਕਾਲਕਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁੰਮਰਾਹ ਕਰਨ ਦਾ ਲਾਇਆ ਦੋਸ਼

IMG_20220512_180906.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):– ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਖਾਨਦਾਨੀ ਗੱਦਾਰ ਦੱਸਦਿਆਂ ਉਨ੍ਹਾਂ ’ਤੇ ਆਪਣੀ ਮਾਂ ਪਾਰਟੀ ਨਾਲ ਧੋਖਾ ਕਰਨ ਦਾ ਦੋਸ਼ ਲਾਇਆ। ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਹਰਮੀਤ ਸਿੰਘ ਕਾਲਕਾ ਸਿੱਖ ਵਿਰੋਧੀ ਤਾਕਤਾਂ ਅੱਗੇ ਗੋਢੇ ਟੇਕ ਕੇ ਦਿੱਲੀ ਕਮੇਟੀ ਦੇ ਜ਼ਬਰਨ ਪ੍ਰਧਾਨ ਬਣੇ ਹਨ, ਅਦਾਲਤ ਵਿਖੇ ਕੇਸ ਚਲ ਰਿਹਾ ਹੈ ਜਲਦ ਹੀ ਉਸ ’ਤੇ ਫ਼ੈਸਲਾ ਆਵੇਗਾ।

ਜੱਥੇਦਾਰ ਅਵਤਾਰ ਸਿੰਘ ਹਿੱਤ ਦੇ ਨਾਲ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕੁਲਮੋਹਨ ਸਿੰਘ ਨੇ ਸਾਂਝੇ ਤੌਰ ’ਤੇ ਪ੍ਰੈਸ ਕਾਨਫ਼ਰੰਸ ਕਰਦਿਆਂ ਹਰਮੀਤ ਸਿੰਘ ਕਾਲਕਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਜਿਹੜਾ ਮਾਮਲਾ 2005 ਵਿਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਧਿਆਨ ਵਿਚ ਆਉਣ ਮਗਰੋਂ ਸਮਾਪਤ ਹੋ ਚੁਕਿਆ ਹੈ ਉਸ ਨੂੰ ਮੁੜ ਚੁਕਦੇ ਹੋਏ ਸੱਚ ਨਾਲ ਝੂਠ ਜੋੜਦਿਆਂ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਕਰਦਿਆਂ ਉਨ੍ਹਾਂ ਨੂੰ ਗੁੰਮਰਾਹ ਕਰਨ ਦੀ ਨਾਪਾਕ ਕੋਸ਼ਿਸ਼ ਕੀਤੀ ਗਈ ਹੈ।
ਸ. ਕੁਲਮੋਹਨ ਸਿੰਘ ਨੇ ਦੱਸਿਆ ਕਿ ਜੱਥੇਦਾਰ ਅਵਤਾਰ ਸਿੰਘ ਹਿੱਤ ਅਤੇ ਉਨ੍ਹਾਂ ਦੀ ਕਮੇਟੀ 2002 ’ਚ ਹੀ ਹਟ ਗਈ ਸੀ ਅਤੇ 2005 ਵਿਚ ਸ. ਪਰਮਜੀਤ ਸਿੰਘ ਸਰਨਾ ਦੀ ਕਮੇਟੀ ਸੀ। ਉਸ ਦੌਰਾਨ ਦਿੱਲੀ ਦੇ 2 ਬੰਦਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਨੂ ਮੁਰਤੀ ਦੇ ਖਿਲਾਫ਼ ਸ਼ਿਕਾਇਤ ਦਿੱਤੀ ਸੀ ਜਿਨ੍ਹਾਂ ਵੱਲੋਂ ਤੇਲਗੂ ਸਮੇਤ ਹੋਰਨਾਂ ਭਾਸ਼ਾਵਾਂ ਵਿਚ ਗੁਰੂ ਗ੍ਰੰਥ ਸਾਹਿਬ ਦਾ ਟੀਕਾ ਕੀਤਾ ਜਾ ਰਿਹਾ ਸੀ ਅਤੇ ਜਿਵੇਂ ਹੀ ਇਹ ਮਾਮਲਾ ਸ. ਪਰਮਜੀਤ ਸਿੰਘ ਸਰਨਾ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਨੇ ਫ਼ੌਰਨ ਉਸ ’ਤੇ ਰੋਕ ਲਾ ਦਿੱਤੀ ਸੀ। ਜਿਸ ਤੋਂ ਬਾਅਦ ਇਹ ਮਾਮਲਾ ਸਮਾਪਤ ਹੋ ਗਿਆ ਸੀ ਪਰ ਕੱਲ੍ਹ ਜਦੋਂ ਸਮੁੱਚਾ ਸਿੱਖ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕਜੁਟ ਹੋਇਆ ਅਤੇ ਬੰਦੀ ਸਿੰਘਾਂ ਦੀ ਰਿਹਾਈ ਕਿਸ ਤਰ੍ਹਾਂ ਹੋਵੇ ਉਸ ’ਤੇ ਚਰਚਾ ਕਰ ਰਿਹਾ ਸੀ ਉਸ ਸਮੇਂ ਸ. ਹਰਮੀਤ ਸਿੰਘ ਕਾਲਕਾ ਨੇ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫ਼ਰੰਸ ਕਰਕੇ ਪੰਥਕ ਇੱਕਜੁਟਤਾ ਤੋਂ ਮੀਡੀਆ ਅਤੇ ਸਮੁੱਚੀ ਕੌਮ ਦਾ ਧਿਆਨ ਭਟਕਾਉਣ ਦੇ ਇਰਾਦੇ ਨਾਲ ਬਿਨ੍ਹਾਂ ਵਜ੍ਹਾਂ ਦਾ ਮੁੱਦਾ ਜੱਥੇਦਾਰ ਹਿੱਤ ਖਿਲਾਫ਼ ਬਣਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਿਸ ਲਈ ਕੌਮ ਸ. ਹਰਮੀਤ ਸਿੰਘ ਕਾਲਕਾ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ।
ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ. ਹਰਮੀਤ ਸਿੰਘ ਕਾਲਕ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ ਸ਼ਿਕਾਇਤ ਭੇਜੀ ਹੈ ਜਿਨ੍ਹਾਂ ਨੇ ਸੰਸਾਰ ਭਰ ਵਿਚ ਵੱਸਦੇ ਸਿੱਖਾਂ ਦੀ ਆਸਥਾ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਝੂਠੇ ਤੇ ਬੇਬੁਨਿਆਦ ਦਸਤਾਵੇਜ਼ ਪੇਸ਼ ਕਰਕੇ ਗੁੰਮਰਾਹ ਕਰਨਾ ਦਾ ਜਤਨ ਕੀਤਾ ਹੈ ਜਿਸ ਦੇ ਚਲਦੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਨ੍ਹਾਂ ਲੋਕਾਂ ਨੂੰ ਸਜ਼ਾ ਲਗਾਉਣੀ ਚਾਹੀਦੀ ਹੈ ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>