ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਮੁੱਖ ਮੰਤਵ: ਤਿਵਾੜੀ

IMG-20220511-WA0036.resizedਸ੍ਰੀ ਆਨੰਦਪੁਰ ਸ਼ਹਿਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹ ਵਿਧਾਨ ਸਭਾ ਹਲਕਾ ਬਲਾਚੌਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਵੰਡਣ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਆਪਣੇ ਸੰਸਦੀ ਕੋਟੇ ਵਿੱਚੋਂ ਜਾਰੀ ਕੀਤੇ ਗਏ ਫੰਡਾਂ ਚੋਂ ਪਿੰਡ ਕੰਗਣਾ ਬੇਟ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਦੀ ਇਮਾਰਤ ਦੀ ਉਸਾਰੀ ਲਈ 5 ਲੱਖ ਰੁਪਏ;  ਪਿੰਡ ਮਾਲੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਮਰੇ ਦੀ ਉਸਾਰੀ ਲਈ 2 ਲੱਖ ਰੁਪਏ;  ਪਿੰਡ ਮਝੋਟ ਵਿੱਚ ਸੋਲਰ ਲਾਈਟਾਂ ਲਗਾਉਣ ਲਈ 3 ਲੱਖ ਰੁਪਏ ਅਤੇ ਪਿੰਡ ਆਸਰੋੰ ਵਿੱਚ ਸ਼ੈੱਡ ਬਣਾਉਣ ਲਈ 2 ਲੱਖ ਰੁਪਏ ਦੇ ਚੈੱਕ ਵੰਡੇ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦਾ ਮੁੱਖ ਉਦੇਸ਼ ਹੈ, ਤਾਂ ਜੋ ਲੋਕਾਂ ਨੂੰ ਚੰਗੀਆਂ ਤੇ ਵਧੀਆ ਸਹੂਲਤਾਂ ਮਿਲ ਸਕਣ।  ਇਸ ਤੋਂ ਪਹਿਲਾਂ ਸੂਬੇ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਹਰ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਸਨ। ਜਿਨ੍ਹਾਂ ਵਿਚ ਭਾਵੇਂ ਸੜਕਾਂ ਦਾ ਨਿਰਮਾਣ ਹੋਵੇ, ਹਸਪਤਾਲਾਂ ਦਾ ਨਵੀਨੀਕਰਨ ਹੋਵੇ ਜਾਂ ਫਿਰ ਸਕੂਲਾਂ ਨੂੰ ਅਪਗ੍ਰੇਡ ਕਰਨਾ ਆਦਿ ਹੋਵੇ।  ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ।ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨੇ ਹਲਕਾ ਬਲਾਚੌਰ ਦੇ ਵਿਕਾਸ ਲਈ ਫੰਡ ਜਾਰੀ ਕਰਨ ਤੇ ਹਲਕਾ ਵਿਧਾਇਕ ਤਿਵਾੜੀ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਸਦਕਾ ਲੋਕਾਂ ਦੀਆਂ ਕਈ ਬੁਨਿਆਦੀ ਲੋੜਾਂ ਪੂਰੀਆਂ ਹੋਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਦਨ ਲਾਲ ਹੱਕਲਾ ਡਾਇਰੈਕਟਰ ਜਲ ਸਰੋਤ ਪੰਜਾਬ, ਹਰਜੀਤ ਸਿੰਘ ਜਾਡਲੀ ਚੇਅਰਮੈਨ ਕੋਪਰੇਟਿਵ ਬੈਂਕ ਨਵਾਂਸ਼ਹਿਰ, ਧਰਮਪਾਲ ਚੈਅਰਮੈਨ ਬਲਾਕ ਸੰਮਤੀ ਬਲਾਚੌਰ, ਹੀਰਾ ਲਾਲ ਖੇਪੜ ਪ੍ਰਧਾਨ ਜਿਲਾ ਯੂਥ ਕਾਂਗਰਸ ਨਵਾਂਸ਼ਹਿਰ, ਰਜਿੰਦਰ ਸਿੰਘ ਛਿੰਦੀ ਪ੍ਰਧਾਨ ਬਲਾਚੌਰ ਸ਼ਹਿਰੀ,ਦਰਸ਼ਨ ਲਾਲ ਸਰਪੰਚ, ਸਤਪਾਲ ਭੁੰਬਲਾ, ਚੌਧਰੀ ਰਾਮ ਪ੍ਰਕਾਸ਼, ਵਿਜੇ ਰਾਣਾ ਸਰਪੰਚ, ਅਵਤਾਰ ਸਿੰਘ ਸਰਪੰਚ, ਜਸਬੀਰ ਸਿੰਘ ਸਰਪੰਚ ਵੀ ਹਾਜ਼ਰ ਸਨ ਙ

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>