ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜੌਰੀ ਗਾਰਡਨ ਵਿਖੇ ਕੀਤਾ ਗਿਆ ਸਨਮਾਨਤ

IMG-20220626-WA0016.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਵਿਸ਼ਵ ਪੰਜਾਬੀ ਸੰਸਥਾ ਅਤੇ ਸਨ ਫ਼ਾਉਂਡੇਸ਼ਨ ਦੇ ਮੁਖੀ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜਸਭਾ ਮੈਂਬਰ ਬਣਨ ’ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਵੱਲੋਂ ਸੰਗਤ ਨਾਲ ਮਿਲ ਕੇ ਆਪਣੇ ਨਿਵਾਸ ਅਸਥਾਨ ’ਤੇ ਸੁਆਗਤ ਕੀਤਾ ਗਿਆ। ਹਰਮਨਜੀਤ ਸਿੰਘ ਦੇ ਨਾਲ ਕਮੇਟੀ ਦੇ ਅਹੁਦੇਦਾਰ ਅਤੇ ਰਾਜੌਰੀ ਗਾਰਡਨ ਦੀਆਂ ਉੱਘੀਆਂ ਸ਼ਖਸੀਅਤਾਂ ਵੱਲੋਂ ਸ. ਸਾਹਨੀ ਨੂੰ ਸਿਰੋਪਾਓ ਅਤੇ ਗੁਲਦਸਤਾ ਭੇਂਟ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਤਖ਼ਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਅਤੇ ਬੁਲਾਰੇ ਸੁਦੀਪ ਸਿੰਘ ਵੱਲੋਂ ਵੀ ਸਿਰੋਪਾਓ ਅਤੇ ਪ੍ਰੱਸਾਦਿ ਸ. ਸਾਹਨੀ ਨੂੰ ਭੇਂਟ ਕੀਤਾ ਗਿਆ।

ਸ: ਹਰਮਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਬੇਹਦ ਖੁਸ਼ੀ ਹੈ ਕਿ ਗੁਰੂ ਘਰ ਦੀਆਂ ਅਣਥਕ ਸੇਵਾਵਾਂ ਕਰਨ ਵਾਲੇ ਸ. ਵਿਕਰਮਜੀਤ ਸਿੰਘ ਸਾਹਨੀ ਜੋ ਕਿ ਰਾਜੌਰੀ ਗਾਰਡਨ ਦੇ ਵਸਨੀਕ ਵੀ ਰਹੇ ਹਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਬਤੌਰ ਰਾਜਸਭਾ ਮੈਂਬਰ ਚੁਣਿਆ ਹੈ ਇਸ ਲਈ ਉਨ੍ਹਾਂ ਆਪ ਆਗੂਆਂ ਦਾ ਵੀ ਧੰਨਵਾਦ ਕੀਤਾ। ਸ. ਹਰਮਨਜੀਤ ਸਿੰਘ ਨੇ ਦੱਸਿਆ ਕਿ ਸ. ਸਾਹਨੀ ਵਲੋਂ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਮੇਂ-ਸਮੇਂ ’ਤੇ ਕਈ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਕੋਰੋਨਾ ਮਹਾਮਾਰੀ ਦੌਰਾਨ ਉਨ੍ਹਾਂ ਨੇ ਰਾਜੌਰੀ ਗਾਰਡਨ ਸਿੰਘ ਸਭਾ ਨੂੰ ਆਕਸੀਜਨ ਕਨਸਨਟਰੇਟਰ ਆਦਿ ਭੇਟ ਕੀਤੇ ਅਤੇ ਹਾਲ ਵਿਚ ਹੀ ਮੋਤੀਆਬਿੰਦ ਆਪਰੇਸ਼ਨ ਲਈ ਮਸ਼ੀਨਾਂ ਵੀ ਸ. ਸਾਹਨੀ ਵੱਲੋਂ ਦਿੱਤੀਆਂ ਗਈਆਂ ਅਤੇ ਕੀਮੋਥੈਰੇਪੀ ਸੈਂਟਰ ਲਈ ਸੰਪੂਰਣ ਸਹਿਯੋਗ ਦਿੱਤਾ ਗਿਆ। ਸ. ਹਰਮਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਅੱਗੇ ਵੀ ਉਹ ਇਸੇ ਤਰ੍ਹਾਂ ਆਪਣਾ ਸਹਿਯੋਗ ਰਾਜੌਰੀ ਗਾਰਡਨ ਸਿੰਘ ਸਭਾ ਨੂੰ ਦਿੰਦੇ ਰਹਿਣਗੇ।

ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਆਪਣੇ ਸੰਬੋਧਨ ਦੌਰਾਨ ਸ: ਵਿਕਰਮਜੀਤ ਸਿੰਘ ਸਾਹਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਸਾਹਨੀ ਨੇ ਜਿੱਥੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ ਉਥੇ ਹੀ ਸਮੁੱਚੀ ਕੌਮ ਦਾ ਨਾਂ ਵੀ ਰੌਸ਼ਨ ਕਰ ਰਹੇ ਹਨ ਅਤੇ ਪਾਰਲੀਮੈਂਟ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਦੀ ਜਿੰਮੇਵਾਰੀ ਹੋਰ ਵੀ ਵੱਧ ਗਈ ਹੈ ਸਾਨੂੰ ਸਾਰਿਆਂ ਨੂੰ ਉਮੀਦ ਹੈ ਕਿ ਉਹ ਆਪਣੀ ਕਾਰਜਸ਼ੈਲੀ ਅਤੇ ਮਾਪਿਆਂ ਵੱਲੋਂ ਉਨ੍ਹਾਂ ਨੂੰ ਦਿੱਤੇ ਸੰਸਕਾਰਾਂ ਦੇ ਚਲਦੇ ਹੋਰਨਾਂ ਮੈਂਬਰਾਂ ਤੋਂ ਵੱਖ ਪੰਜਾਬ, ਪੰਜਾਬੀਅਤ ਅਤੇ ਕੌਮ ਦੀ ਬਿਹਤਰੀ ਲਈ ਪਾਰਟੀ ਤੋਂ ਉੱਪਰ ਉਠ ਕੇ ਕੰਮ ਕਰਨਗੇ।

ਸ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਨੌਜੁਆਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਦੇ ਨਤੀਜੇ ਆਉਣ ਵਾਲੇ ਦਿਨਾਂ ਵਿਚ ਵੇਖਣ ਨੂੰ ਮਿਲਣਗੇ। ਇਸ ਤੋਂ ਇਲਾਵਾ ਕੌਮ ਦੇ ਜਿੰਨੇ ਵੀ ਮਸਲੇ ਹਨ ਉਨ੍ਹਾਂ ਨੂੰ ਹਲ ਕਰਵਾਉਣ ਲਈ ਵੀ ਸੰਸਦ ’ਚ ਆਵਾਜ਼ ਚੁਕਣਗੇ।

ਇਸ ਮੌਕੇ ਹਰਮਨਜੀਤ ਸਿੰਘ, ਜਥੇਦਾਰ ਅਵਤਾਰ ਸਿੰਘ ਹਿੱਤ ਤੋਂ ਇਲਾਵਾ ਹਰਬੰਸ ਸਿੰਘ ਭਾਟੀਆ, ਐਨ.ਐਸ.ਭਾਟੀਆ, ਸੇਵਾਮੁਕਤ ਏ.ਸੀ.ਪੀ.ਅਮਰਜੀਤ ਸਿੰਘ ਬਾਜਵਾ, ਸੁਖਦੇਵ ਸਿੰਘ ਰਿਆਤ, ਕੁਲਵੰਤ ਸਿੰਘ, ਭੁਪਿੰਦਰ ਸਿੰਘ ਬਾਵਾ, ਪ੍ਰੀਤ ਪ੍ਰਤਾਪ ਸਿੰਘ ਵਿੱਕੀ, ਬੰਨੀ ਜੌਲੀ, ਮਨਪ੍ਰੀਤ ਸਿੰਘ ਸਾਹਨੀ ਆਦਿ ਵੱਲੋਂ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦੇ ਸਨਮਾਨ ਵਿੱਚ ਵਿਚਾਰ ਪੇਸ਼ ਕੀਤੇ ਗਏ। ਸਟੇਜ ਭੂਮਿਕਾ ਤੇਜਿੰਦਰ ਸਿੰਘ ਗੋਆ ਨੇ ਨਿਭਾਈ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ, ਰਾਜਾ ਬਖਸ਼ੀ, ਸਰਬਜੀਤ ਸਿੰਘ ਮਠਾੜੂ, ਬੀਬੀ ਹਰਦਿਆਲ ਕੌਰ, ਸ: ਰੰਗੜ ਸਮੇਤ ਰਾਜੌਰੀ ਗਾਰਡਨ ਦੇ ਕਈ ਪਤਵੰਤੇ ਸੱਜਣ ਮੌਜੂਦ ਰਹੇ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>