ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਲੋੜ : ਡਾ. ਮਾਨ

WhatsApp Image 2022-07-01 at 4.52.53 PM.resizedਬਲਾਚੌਰ, (ਉਮੇਸ਼ ਜੋਸ਼ੀ) – ਮਾਣਯੋਗ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਆਉਣ ਵਾਲੀ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦੇ ਸੰਦਰਭ ਵਿਚ ਵੱਖ-ਵੱਖ ਗਤੀਵਿਧੀਆਂ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਵਿਸ਼ਵ ਆਬਾਦੀ ਦਿਵਸ ਨੂੰ ਦੋ ਹਿੱਸਿਆਂ ਵਿਚ ਮਨਾਇਆ ਜਾ ਰਿਹਾ ਹੈ। ਪਹਿਲੇ ਹਿੱਸੇ ਤਹਿਤ 27 ਜੂਨ ਤੋਂ 10 ਜੁਲਾਈ ਤੱਕ ਜ਼ਦੰਪਤੀ ਸੰਪਰਕ ਪੰਦਰਵਾੜਾਜ਼ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਨ ਦੇ ਨਾਲ-ਨਾਲ ਯੋਗ ਜੋੜਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ, ਜਦੋਂਕਿ ਦੂਜੇ ਹਿੱਸੇ ਤਹਿਤ 11 ਤੋਂ 24 ਜੁਲਾਈ ਤੱਕ ਜ਼ਆਬਾਦੀ ਸਥਿਰਤਾ ਪੰਦਰਵਾੜਾਜ਼ ਮਨਾਇਆ ਜਾਵੇਗਾ, ਜਿਸ ਤਹਿਤ ਨਲਬੰਦੀ ਤੇ ਨਸਬੰਦੀ ਦੇ ਅਪਰੇਸ਼ਨ ਕੀਤੇ ਜਾਣਗੇ। ਉਨ੍ਹਾਂ ਸਮੂਹ ਐੱਲਐੱਚਵੀਜ, ਆਸ਼ਾ ਫੈਸਲੀਟੇਟਰਜ ਤੇ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਯੋਗ ਵਿਅਕਤੀਆਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਖ਼ਾਸ ਤੇ ਪੱਕੇ ਸਾਧਨਾਂ ਨੂੰ ਅਪਣਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ।ਡਾ. ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਹਤ ਕੇਂਦਰਾਂ ਵਿੱੱਚ ਪਰਿਵਾਰ ਨਿਯੋਜਨ ਦੇ ਵੱਖ-ਵੱਖ ਢੰਗ-ਤਰੀਕੇ ਅਤੇ ਸਾਧਨ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਯੋਗ ਵਿਅਕਤੀਆਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਤੇ ਪੱਕੇ ਸਾਧਨ ਜਿਵੇਂ ਨਸਬੰਦੀ, ਨਲਬੰਦੀ, ਗਰਭ ਰੋਕੂ ਅੰਤਰਾ ਟੀਕਾ, ਛਾਇਆ ਗੋਲੀ, ਕਾਪਰ-ਟੀ, ਪੀ.ਪੀ.ਆਈ.ਯੂ.ਸੀ.ਡੀ, ਓਰਲ ਪਿੱਲਸ ਅਤੇ ਕੰਡੋਮ ਆਦਿ ਅਪਣਾਉਣ ਲਈ ਆਪਣੇ ਨਜ਼ਦੀਕੀ ਸਿਹਤ ਕੇਂਦਰਾਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਛੋਟਾ ਪਰਿਵਾਰ ਸੁੱਖੀ ਪਰਿਵਾਰਜ਼ ਦੇ ਮਹੱਤਵ ਬਾਰੇ ਗੱਲ ਕਰਦਿਆਂ ਦੱਸਿਆ ਕਿ ਵਧਦੀ ਆਬਾਦੀ ਨੂੰ ਠੱਲ੍ਹ ਪਾਉਣ ਲਈ ਸਾਰੇ ਸੰਸਾਰ ਵਿਚ ਵਿਸ਼ਵ ਅਬਾਦੀ ਦਿਵਸ ਮਨਾਇਆ ਜਾਦਾ ਹੈ, ਕਿਉਂਕਿ ਜੇਕਰ ਇਕ ਪਰਿਵਾਰ ਸੀਮਤ ਹੋਵੇਗਾ ਤਾਂ ਉਸ ਪਰਿਵਾਰ ਨੂੰ ਤਰੱਕੀ ਦੇ ਜ਼ਿਆਦਾ ਮੌਕੇ ਮਿਲਣਗੇ ਅਤੇ ਸਮਾਜ ਵਿਚ ਚੰਗਾ ਸਥਾਨ ਵੀ ਪ੍ਰਾਪਤ ਹੋਵੇਗਾ। ਵਧਦੀ ਆਬਾਦੀ ਦੇਸ਼ ਦੀ ਸਮੱਸਿਆ ਨਹੀਂ, ਬਲਕਿ ਸਮਾਜ ਦੀ ਹਰੇਕ ਸਮੱਸਿਆ ਦੀ ਜੜ੍ਹ ਹੈ।

ਡਾ. ਮਾਨ ਨੇ ਦੱਸਿਆ ਕਿ ਕੁਦਰਤ ਦੇ ਵਿਨਾਸ਼ ਨੂੰ ਰੋਕਣ ਲਈ ਆਬਾਦੀ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ ਅਤੇ ਵਿਸ਼ਵ ਦੀ ਲਗਾਤਾਰ ਵਧ ਰਹੀ ਆਬਾਦੀ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਆਉਣ ਵਾਲੇ ਸਮੇਂ ਵਿਚ ਬਹੁਤ ਹੀ ਮਾੜੇ ਨਤੀਜੇ ਸਾਹਮਣੇ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਚੰਗੇ ਤੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਆਬਾਦੀ 0ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ ਤੇ ਸਾਰਿਆਂ ਨੂੰ ਇਕੱਠਿਆਂ ਮਿਲ ਕੇ ਵਧਦੀ ਆਬਾਦੀ ਨੂੰ ਰੋਕਣ ਲਈ ਯਤਨ ਕਰਨੇ ਚਾਹੀਦੇ ਹਨ। ਉਨਾਂ ਕਿਹਾ ਕਿ ਸਾਡੇ ਦੇਸ਼ ਦੀ ਆਬਾਦੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ ਅਤੇ ਜਿਵੇਂ-ਜਿਵੇਂ ਦੇਸ਼ ਦੀ ਆਬਾਦੀ ਵਧਦੀ ਜਾਵੇਗੀ, ਉਸੇ ਤਰ੍ਹਾਂ ਕੁਦਰਤੀ ਸੋਮੇ ਪਾਣੀ, ਅਨਾਜ ਅਤੇ ਹੋਰ ਰੋਜ਼ਮਰਾ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਵਧ ਰਹੀ ਆਬਾਦੀ 0ਤੇ ਕਾਬੂ ਪਾਉਣ ਲਈ ਲੜਕੇ ਤੇ ਲੜਕੀ ਦਾ ਸਹੀ ਉਮਰ ਵਿੱਚ ਵਿਆਹ, ਪਹਿਲਾ ਬੱਚਾ ਦੇਰੀ ਨਾਲ ਕਰਨਾ, ਪਰਿਵਾਰ ਨਿਯੋਜਨ ਵਿਚ ਪੁਰਸ਼ਾਂ ਦੀ ਭਾਗੀਦਾਰੀ, ਬੱਚਿਆਂ ਵਿੱਚ ਘੱਟੋ-ਘੱਟ ਤਿੰਨ ਸਾਲ ਦਾ ਅੰਤਰ ਰੱਖਣਾ ਚਾਹੀਦਾ ਹੈ। ਲੜਕੇ ਅਤੇ ਲੜਕੀ ਵਿੱਚ ਫਰਕ ਨਾ ਸਮਝ ਕੇ ਸਿਰਫ ਦੋ ਹੀ ਬੱਚਿਆਂ ਨੂੰ ਜਨਮ ਦੇਣਾ ਚਾਹੀਦਾ ਹੈ ਤਾਂ ਜੋ ਆਬਾਦੀ 0ਤੇ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਉੱਜਵਲ ਭਵਿੱਖ ਲਈ ਕੇਵਲ ਦੋ ਬੱਚਿਆਂ ਨੂੰ ਹੀ ਜਨਮ ਦੇਣਾ ਚਾਹੀਦਾ ਹੈ।ਇਸ ਮੌਕੇ ਮੈਡੀਕਲ ਅਫ਼ਸਰ ਡਾ. ਚਰਨਦੀਪ ਮੌਜੀ, ਡਾ. ਜਤਿੰਦਰ ਪਾਲ, ਡਾ. ਸੰਦੀਪ ਗਿੱਲ, ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਤੇ ਰਣਜੀਤ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>