ਡੇਂਗੂ ਤੋਂ ਬਚਣ ਲਈ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣਾ ਜਰੂਰੀ : ਡਾ. ਮਾਨ

index(2).resizedਬਲਾਚੌਰ, (ਉਮੇਸ਼ ਜੋਸ਼ੀ) -: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਨੇ ਅੱਜ ਪਿੰਡ ਸਿਆਣਾ, ਕਾਠਗੜ ਤੇ ਨੇੜਲੇ ਖੇਤਰ ਵਿੱਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਤਹਿਤ ਘਰੋ-ਘਰੀਂ ਲਾਰਵੇ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਦਵਾਈ ਦੀ ਸਪਰੇਅ ਕੀਤੀ ਤੇ ਫੋਗਿੰਗ ਵੀ ਕਰਵਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਣਥੱਕ ਯਤਨਾਂ ਨਾਲ ਡੇਂਗੂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕੀਤਾ ਜਾ ਰਿਹਾ ਹੈ। ਮੱਛਰ ਦੀ ਪੈਦਾਇਸ਼ ਨੂੰ ਰੋਕਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਖੜ੍ਹੇ ਹੋਏ ਪਾਣੀ ਵਿਚ ਕਾਲਾ ਤੇਲ ਪਾ ਦਿੱਤਾ ਜਾਵੇ, ਘਰਾਂ ਦੀਆਂ ਛੱਤਾਂ ਤੇ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੁੱਧਾ ਮਾਰਨ, ਢਕਣ ਜਾਂ ਨਸ਼ਟ ਕਰਨ ਸਬੰਧੀ ਕਿਹਾ ਤਾਂ ਜੋ ਉਨ੍ਹਾਂ ਵਿਚ ਬਰਸਾਤਾਂ ਦਾ ਪਾਣੀ ਇਕੱਠਾ ਨਾ ਹੋ ਸਕੇ। ਇਸ ਤੋਂ ਇਲਾਵਾ ਲੋਕਾਂ ਨੂੰ ਖਾਲੀ ਪਏ ਟਾਇਰਾਂ ਨੂੰ ਘਰਾਂ ਦੇ ਅੰਦਰ ਰੱਖਣ, ਤਰਪਾਲ ਰਾਹੀ ਢਕ ਕੇ ਰੱਖਣ ਜਾਂ ਇਨ੍ਹਾਂ ਨੂੰ ਨਸ਼ਟ ਕਰਨ ਲਈ ਕਿਹਾ।ਡਾ. ਮਾਨ ਨੇ ਇਹ ਵੀ ਦੱਸਿਆ ਕਿ ਡੇਂਗੂ ਬੁਖ਼ਾਰ ਮਾਦਾ ਏਡੀਜ਼ ਅਜਿਪਟੀ ਨਾਮੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਸ ਨੂੰ ‘ਟਾਈਗਰ ਮੱਛਰ’ ਵੀ ਕਹਿੰਦੇ ਹਨ। ਇਕ ਹਫ਼ਤੇ ‘ਚ ਇਕ ਅੰਡੇ ਤੋਂ ਪੂਰਾ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਹ ਸਾਫ਼ ਖੜੵੇ ਪਾਣੀ ਵਿਚ ਹੀ ਪਣਪਦਾ ਹੈ ਤੇ ਇਹ ਮੱਛਰ ਜ਼ਿਆਦਾਤਰ ਸਵੇਰ-ਸ਼ਾਮ ਨੂੰ ਕੱਟਦਾ ਹੈ। ਇਸ ਦੇ ਸਰੀਰ ਉੱਤੇ ਟਾਈਗਰ ਵਰਗੀਆਂ ਕਾਲੀਆਂ-ਚਿੱਟੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ।  ਡੇਂਗੂ ਤੇ ਮਲੇਰੀਆ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪ੍ਰਹੇਜ਼ ਜ਼ਿਆਦਾ ਬਿਹਤਰ ਹੈ ਤੇ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਹਿਮ ਉਪਾਅ ਹੈ।  ਡੇਂਗੂ ਦੀ ਰੋਕਥਾਮ ਲਈ ਹਰੇਕ ਸ਼ੁੱਕਰਵਾਰ ਨੂੰ ਖ਼ੁਸ਼ਕ ਦਿਵਸ ਦੇ ਤੌਰ ‘ਤੇ ਮਨਾ ਕੇ ਆਪਣੇ ਕੂਲਰਾਂ, ਫ਼ਰਿਜਾਂ ਆਦਿ ਨੂੰ ਸਾਫ ਕਰਕੇ ਸੁਕਾਇਆ ਜਾਵੇ, ਕਿਉਂਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਤੋਂ ਮੁਕਤੀ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਵਿੱਚ ਵੀ ਪ੍ਰਸ਼ਾਸਨ ਅਤੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਕਾਰਨ ਡੇਂਗੂ ਦੇ ਕੇਸਾਂ ਵਿਚ ਕਮੀ ਪਾਈ ਗਈ ਸੀ, ਇਸ ਲਈ ਲੋਕਾਂ ਨੂੰ ਵੀ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਜਾਂਦੀ ਹੈ।ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਹੈਲਥ ਵਰਕਰ ਰਾਮ ਗੋਪਾਲ, ਸਤੀਸ਼ ਕੁਮਾਰ, ਜਸਪਾਲ ਸਿੰਘ, ਸੁਭਾਸ਼ ਚੰਦਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>