ਸੁਖਦੇਵ ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ

IMG_9523.resizedਗੁਰਬਾਣੀ ਦੀ ਵਿਚਾਰਧਾਰਾ ਮਾਨਵਤਾ ਨੂੰ ਨੈਤਿਕ ਜ਼ਿੰਦਗੀ ਜਿਓਣ ਲਈ ਮਾਰਗ ਦਰਸ਼ਨ ਕਰਦੀ ਹੈ। ਇਨਸਾਨ ਗੁਰਬਾਣੀ ਪ੍ਰਤੀ ਸ਼ਰਧਾ ਕਰਕੇ ਉਸ ਦਾ ਪਾਠ ਕਰਦਾ ਹੈ। ਇਹ ਚੰਗਾ ਹੋਵੇਗਾ ਜੇਕਰ ਪਾਠ ਦੇ ਨਾਲ ਇਨਸਾਨ ਗੁਰਬਾਣੀ ਦੇ ਅਰਥਾਂ ਨੂੰ ਸਮਝਣ ਦੀ ਕੋਸ਼ਿਸ਼ ਕਰੇ ਅਤੇ ਫਿਰ ਜ਼ਿੰਦਗੀ ਵਿੱਚ ਉਸ ‘ਤੇ ਅਮਲ ਕਰੇ। ਸਿੱਖ ਧਰਮ ਦੇ ਅਨੁਆਈ ਪਾਠ ਕਰਨ ਵਿੱਚ ਵਧੇਰੇ ਵਿਸ਼ਵਾਸ਼ ਰੱਖਦੇ ਹਨ। ਸੁਖਦੇਵ ਸਿੰਘ ਨੇ ‘ਜੀਵਨ ਜੁਗਤਾਂ’ ਪੁਸਤਕ ਪ੍ਰਕਾਸ਼ਤ ਕਰਵਾਕੇ ਮਾਨਵਤਾ ਨੂੰ ਗੁਰਬਾਣੀ ਦੇ ਅਰਥ ਸਰਲ ਸ਼ਬਦਾਂ ਵਿੱਚ ਕਰਕੇ ਦਿੱਤੇ ਹਨ ਤਾਂ ਜੋ ਇਨਸਾਨ ਗੁਰਬਾਣੀ ਦੀ ਵਿਚਾਰਧਾਰਾ ਨੂੰ ਆਪਣੇ ਜੀਵਨ ਵਿੱਚ ਅਮਲੀ ਰੂਪ ਦੇ ਸਕੇ। ਸੁਖਦੇਵ ਸਿੰਘ ਗੁਰਮੁੱਖ ਪ੍ਰਾਣੀ ਹੈ। ਗੁਰਬਾਣੀ ਦੇ ਅਰਥ ਕਰਨਾ ਆਮ ਇਨਸਾਨ ਦੇ ਵਸ ਦੀ ਗੱਲ ਨਹੀਂ ਕਿਉਂਕਿ ਅੰਤਰ ਅਵਸਥਾ ਵਿੱਚ ਪਹੁੰਚੇ ਤੋਂ ਬਿਨਾ ਅਰਥ ਸੰਭਵ ਨਹੀਂ ਹਨ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ‘ਤੇ ਪਹਿਰਾ ਦੇ ਰਿਹਾ ਹੈ। ਉਸ ਨੇ ਇਕ ਪੁਸਤਕ ‘ਆਤਮਾ ਦੇ ਬੋਲ’ ਪਹਿਲਾਂ ਹੀ ਪ੍ਰਕਾਸ਼ਤ ਕਰਵਾਈ ਹੋਈ ਹੈ। ਜੀਵਨ ਜੁਗਤਾਂ ਉਸ ਦੀ ਦੂਜੀ ਪੁਸਤਕ ਹੈ। ਉਸ ਦਾ ਇਹ ਉਦਮ ਸ਼ਲਾਘਾਯੋਗ ਹੈ। ਇਸ ਪੁਸਤਕ ਵਿੱਚ ਗੁਰਬਾਣੀ ਦੀਆਂ ਪੰਕਤੀਆਂ ‘ਤੇ ਅਧਾਰਤ 117 ਲਘੂ ਨਿਬੰਧ ਹਨ। ਇਨ੍ਹਾਂ ਵਿੱਚੋਂ 86 ਲੇਖ ਗੁਰਬਾਣੀ ਦੀਆਂ ਪੰਕਤੀਆਂ ਦੇ ਅਰਥ ਉਦਾਹਰਣਾ ਦੇ ਕੇ ਕੀਤੇ ਗਏ ਹਨ। ਬਾਕੀ 31 ਲੇਖ ਸਮਾਜਿਕ ਜੀਵਨ ਵਿੱਚ ਵਿਚਰਦਿਆਂ ਵੱਖ-ਵੱਖ ਖੇਤਰਾਂ ਬਾਰੇ ਹਨ। ਹਰ ਲੇਖ ਇਕ ਵਿਚਾਰ ਦੀ ਵਿਆਖਿਆ ਕਰਦਾ ਹੈ। ਅਸਲ ਵਿੱਚ ਇਨ੍ਹਾਂ ਪੰਕਤੀਆਂ ਨੂੰ ਆਧਾਰ ਬਣਾਕੇ ਉਸ ਨੇ ਸਰਲ ਸ਼ਬਦਾਂ ਵਿੱਚ ਉਨ੍ਹਾਂ ਦੀ ਵਿਆਖਿਆ ਕਰਕੇ ਇਨਸਾਨੀਅਤ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਮਾਰਗ ਦਰਸ਼ਕ ਦਾ ਕੰਮ ਕੀਤਾ ਹੈ। ਉਸ ਨੇ ਵਿਆਖਿਆ ਕਰਨ ਸਮੇਂ ਬਰਾਬਰ ਉਦਾਹਰਣਾ ਵੀ ਦਿੱਤੀਆਂ ਹਨ। ਲੇਖਕ ਅਨੁਸਾਰ ਵਾਹਿਗੁਰੂ ਇਨਸਾਨ ਦੇ ਅੰਦਰ ਹੀ ਵਸਦਾ ਹੈ। ਉਹ ਹੀ ਸਾਨੂੰ ਗਿਆਨ ਦਿੰਦਾ ਹੈ। ਸਾਡਾ ਗਿਆਨ ਹਰ ਥਾਂ ਸਾਡਾ ਰਖਵਾਲਾ ਬਣਦਾ ਹੈ। ਬਿਬੇਕ ਬੁੱਧ ਅੰਦਰਮੁਖੀ ਹੁੰਦਾ ਹੈ ਤੇ ਗਿਆਨ ਬਾਹਰਮੁਖੀ ਵੀ ਹੁੰਦਾ ਹੈ।IMG_9523.resized ਇਸ ਲਈ ਸਾਨੂੰ ਗੁਰਬਾਣੀ ਦੇ ਸ਼ਬਦੀ ਅਰਥਾਂ ਨੂੰ ਨਹੀਂ ਸਗੋਂ ਭਾਵਨਾ ਨੂੰ ਸਮਝਣਾ ਚਾਹੀਦਾ ਹੈ। ਗੁਰਬਾਣੀ ਵਿੱਚ ਕਈ ਤੁਕਾਂ ਨੂੰ ਪਾਠਕ ਪੜ੍ਹ ਕੇ ਗ਼ਲਤ ਅਰਥ ਕੱਢਦੇ ਹਨ, ਉਨ੍ਹਾਂ ਆਪਣੇ ਲੇਖਾਂ ਵਿੱਚ ਦੱਸਿਆ ਹੈ ਕਿ ਉਸ ਦੇ ਨਾਲ ਦੀ ਅਗਲੀ ਤੁਕ ਪੜ੍ਹਕੇ ਅਰਥ ਸਮਝਣੇ ਚਾਹੀਦੇ ਹਨ ਤਾਂ ਜੋ ਵਹਿਮ ਭਰਮਾ ਤੋਂ ਖਹਿੜਾ ਛੁਡਾਇਆ ਜਾ ਸਕੇ।  ਗੁਰਬਾਣੀ ਸਰਬਵਿਆਪੀ ਹੈ। ਹਰ ਇਕ ਇਨਸਾਨ ‘ਤੇ ਇਕਸਾਰਤਾ ਨਾਲ ਲਾਗੂ ਹੁੰਦੀ ਹੈ। ਹਰ ਕੰਮ ਕਿਸੇ ਨਿਯਮ ਅਧੀਨ ਹੁੰਦਾ ਹੈ। ਸੰਸਾਰ ਨਿਯਮ ਅਨੁਸਾਰ ਚਲਦਾ ਹੈ। ਗੁਰਬਣੀ ਦੇ ਸਿਰਫ਼ ਸ਼ਬਦੀ ਅਰਥ ਨਾ ਕੱਢੇ  ਜਾਣ ਸਗੋਂ ਉਨ੍ਹਾਂ ਦੀ ਭਾਵਨਾ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਜਾਵੇ। ਉਸ ਦੇ ਸਾਰੇ ਲਘੂ ਲੇਖਾਂ ਵਿੱਚ ਗੁਰਬਾਣੀ ਦੇ ਸ਼ਬਦੀ ਅਰਥਾਂ ਦੀ ਥਾਂ ਭਾਵਨਾ ਨੂੰ ਸਮਝਣ ‘ਤੇ ਜ਼ੋਰ ਦਿੱਤਾ ਗਿਆ ਹੈ, ਜਿਸ ਕਰਕੇ ਕਈ ਵਾਰ ਦੁਹਰਾਓ ਮਹਿਸੂਸ ਹੁੰਦਾ ਹੈ। ਹਰ ਲੇਖ ਵਿੱਚ ਉਹ ਢੁਕਵੀਂ ਉਦਾਹਰਨ ਦੇ ਕੇ ਸਮਝਾਉਣ ਦੀ ਕੋਸ਼ਿਸ਼ ਕਰਦਾ ਹੈ। ਇਹ ਪੁਸਤਕ ਲਿਖਣ ਦੀ ਉਸਦੀ ਭਾਵਨਾ ਹੈ ਕਿ ਕੋਈ ਵੀ ਗੁਰਮੁੱਖ ਗੁਰਬਾਣੀ ਦਾ ਪਾਠ ਕਰਨ ਅਤੇ ਸਮਝਣ ਲੱਗਿਆਂ ਮਨਮਤ ਨਾ ਹੋਵੇ। ਸਗੋਂ ਗੁਰਬਾਣੀ ਦੀ ਭਾਵਨਾ ਅਨੁਸਾਰ ਵਿਵਹਾਰ ਕਰੇ। ਮਨ ਬਾਹਰਮੁਖੀ ਹੁੰਦਾ ਹੈ। ਇਸ ਲਈ ਉਹ ਲਾਲਚ ਵਸ ਹੁੰਦਾ ਹੈ। ਲੇਖਕ ਅਨੁਸਾਰ ਇਨਸਾਨ ਵਿੱਚ ਆਤਮਾ, ਗਿਆਨ ਇੰਦਰੀਆਂ ਅਤੇ ਕਰਮ ਇੰਦਰੀਆਂ ਹੁੰਦੀਆਂ ਹਨ, ਭਾਵ ਸੋਚ ਸ਼ਕਤੀ, ਵਿਚਾਰ ਸ਼ਕਤੀ ਅਤੇ ਕਾਰਜ ਸ਼ਕਤੀ, ਗੁਰਬਾਣੀ ਦਾ ਉਪਦੇਸ਼ ਇਨ੍ਹਾਂ ਦੇ ਆਲੇ ਦੁਆਲੇ ਘੁੰਮਦਾ ਹੈ। ਕਈ ਕਥਾਵਾਚਕ ਗੁਰਬਾਣੀ ਦੀ ਵਿਆਖਿਆ ਕਰਨ ਸਮੇਂ ਕਈ ਸ਼ੰਕੇ ਖੜ੍ਹੇ ਕਰ ਜਾਂਦੇ ਹਨ। ਪੁਜਾਰੀਕਰਨ ਦੀ ਪ੍ਰਵਿਰਤੀ ਭਾਰੂ ਹੋਣ ਨਾਲ ਗੁਰਬਾਣੀ ਦੇ ਸਹੀ ਅਰਥ ਨਹੀਂ ਹੋ ਰਹੇ। ਗੁਰਬਾਣੀ ਕਰਮਕਾਂਡ ਦਾ ਖੰਡਨ ਕਰਦੀ ਹੈ। ਇਨ੍ਹਾਂ ਲੇਖਾਂ ਵਿੱਚ ਲੇਖਕ ਇਹ ਦੱਸਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਚੰਗਾ ਮਾੜਾ ਜੋ ਇਨਸਾਨ ਕਰਦਾ ਹੈ? ਉਹ ਆਪਣੀ ਵਿਵੇਕ ਬੁੱਧੀ ਦੀ ਵਰਤੋਂ ਕਰਦਿਆਂ ਕਰਦਾ ਹੈ। ਪਰਮਾਤਮਾ ਲਈ ਤਾਂ ਸਾਰੇ ਪ੍ਰਾਣੀ ਬਰਾਬਰ ਹਨ। ਰੱਬ ਹਰ ਇਨਸਾਨ ਦੇ ਅੰਦਰ ਵਸਦਾ ਹੈ। ਇਸ ਦੀ ਪਛਾਣ ਕਰਨੀ ਅਤਿਅੰਤ ਜ਼ਰੂਰੀ ਹੈ। ਰੱਬ ਕੁਦਰਤੀ ਸ਼ਕਤੀ ਹੈ। ਬਾਹਰਮੁੱਖੀ ਪਹਿਰਾਵੇ ਵਾਲਾ ਗੁਰਮੁਖ ਨਹੀਂ ਸਗੋਂ ਚੰਗੇ ਗੁਣਾ ਦਾ ਧਾਰਨੀ ਪੂਰਨ ਸਿੱਖ ਹੈ।  ਰੱਬੀ ਗੁਣਾ ਨੂੰ ਧਾਰਨ ਕਰਨ ਵਾਲਾ ਸਿੱਖ ਹੈ, ਉਸਨੂੰ ਮਾਨਸਿਕ ਪ੍ਰੇਸ਼ਾਨੀ ਨਹੀਂ ਆਵੇਗੀ। ਗੁਰਬਾਣੀ ਮਨ ਅਤੇ ਆਤਮਾ ਲਈ ਹੈ। ਨਕਾਰਤਮਿਕਤਾ ਛੱਡਣ ਨਾਲ ਸੁੱਖ ਮਿਲਦਾ ਹੈ। ਇਨਸਾਨ ਨੂੰ ਸਾਕਾਰਾਤਮਿਕ ਹੋਣਾ ਚਾਹੀਦਾ ਹੈ। ਭਗਤੀ ਮਾਲਾ ਫੇਰਨ, ਮੱਥੇ ਟੇਕਣ ਜਾਂ ਸ਼ਬਦ ਜਪਣ ਨੂੰ ਨਹੀਂ ਕਿਹਾ ਗਿਆ। ਸਦਗੁਣਾ ਤੇ ਅਮਲ ਕਰਨਾ ਭਗਤੀ ਹੈ। ਜਦੋਂ ਭਗਤੀ ਨੂੰ ਲਾਲਚ ਨਾਲ ਜੋੜ ਦਿੰਦੇ ਹਾਂ ਤਾਂ ਨਾ ਲਾਲਚ ਪੂਰਾ ਹੁੰਦਾ ਤੇ ਨਾ ਹੀ ਸ਼ਾਂਤੀ ਮਿਲਦੀ ਹੈ। ਇਹ ਕਰਮਕਾਂਡ ਹਨ।  ਲੋਕਾਂ ਨੂੰ ਆਪਣੀ ਸੋਚ ਬਦਲਣੀ ਹੋਵੇਗੀ। ਹਰ ਇੱਕ ਦਾ ਬਿਬੇਕ ਹੀ ਉਸ ਦਾ ਰੱਬ ਹੈ। ਜਿਹੜਾ ਇਨਸਾਨ ਆਪਣੀ ਬਿਬੇਕ ਅਨੁਸਾਰ ਕੰਮ ਨਹੀਂ ਕਰਦਾ ਤਾਂ ਉਹ ਕਈ ਵਾਰ ਆਤਮਿਕ ਮੌਤ ਮਰਦਾ ਹੈ। ਜਦੋਂ ਵਿਅਕਤੀ ਰੱਬੀ ਗੁਣਾਂ ਨਾਲ ਜੀਵਨ ਜਿਓਣ ਲੱਗ ਜਾਂਦਾ ਹੈ ਤਾਂ ਮੌਤ ਦਾ ਡਰ ਖ਼ਤਮ ਹੋ ਜਾਂਦਾ ਹੈ। ਜਦੋਂ ਇਨਸਾਨ ਗੁਰਬਾਣੀ ਰਾਹੀਂ ਸਰੀਰਕ ਲੋੜਾਂ ਪੂਰੀਆਂ ਕਰਨ ਲਈ ਲਾਲਚ ਵੱਸ ਪੈ ਜਾਂਦੇ ਹਨ ਤਾਂ ਰਾਹੋਂ ਕੁਰਾਹੇ ਪੈ ਜਾਂਦੇ ਹਨ। ਗੁਰਬਾਣੀ ਵਿੱਚ ਜਦੋਂ ਸ਼ਬਦ ਸੰਤ, ਭਗਤ, ਸਾਧ ਤੇ ਬ੍ਰਹਮਗਿਆਨੀ ਆਦਿ ਆਉਂਦਾ ਹੈ ਤਾਂ ਗੁਣਵਾਚਕ ਸਮਝਣੇ ਚਾਹੀਦੇ ਹਨ, ਵਿਅਕਤੀ ਵਾਚਕ ਨਹੀਂ। ਇਹ ਸ਼ਬਦ ਕਿਰਦਾਰ ਲੲਂੀ ਹਨ, ਪਹਿਰਾਵੇ ਲਈ ਨਹੀਂ। ਧਰਮ ਇਕ ਸੱਚਾ ਸੁੱਚਾ ਕਿਰਦਾਰ ਹੈ। ਕਿਰਦਾਰ ਤੋਂ ਭਾਵ ਰੱਬੀ ਗੁਣਾਂ ਵਾਲੀ ਸੋਚ ਨਾਲ ਵਿਵਹਾਰ ਕਰਨਾ। ਸਾਕਾਰਾਤਮਿਕ ਜ਼ਿੰਦਗੀ ਜਿਓਣ ਨੂੰ ਸਫ਼ਲ ਜਿਓਣਾ ਕਿਹਾ ਜਾਂਦਾ ਹੈ। ਨਾਮ ਸਿਮਰਨ ਨਾਲ ਮਾਨਸਿਕ ਦੁੱਖਾਂ ਦਾ ਖ਼ਤਮਾ ਹੁੰਦਾ ਹੈ। ਸਰੀਰਕ ਦੁੱਖਾਂ ਲਈ ਡਾਕਟਰ ਕੋਲ ਜਾਣਾ ਜ਼ਰੂਰੀ ਹੈ। ਜਦੋਂ ਇਨਸਾਨ ਭਗਤਾਂ, ਸੰਤਾਂ ਅਤੇ ਬ੍ਰਹਮਵਿਆਨੀਆਂ ਵਾਲੇ ਗੁਣ ਗ੍ਰਹਿਣ ਕਰ ਲਵੇਗਾ ਤਾਂ ਉਹ ਆਪ ਹੀ ਸੰਤ ਬਣ ਜਾਵੇਗਾ। ਗੁਰਬਾਣੀ ਮਨ ਅਤੇ ਆਤਮਾ ਦੀ ਖ਼ੁਰਾਕ ਹੈ, ਮਨ ਤੇ ਆਤਮਾ ਲਈ ਉਪਦੇਸ਼ ਹੈ। ਗੁਰਬਾਣੀ ਗੁਰੂ ਜੀ ਅਤੇ ਰੱਬ ਜੀ ਦਾ ਆਪਸੀ ਵਾਰਤਾਲਾਪ ਹੈ। ਰੱਬੀ ਗੁਣਾਂ ਭਰਪੂਰ ਜ਼ਿੰਦਗੀ ਜਿਓਣ ਨਾਲ ਹੀ ਦੁੱਖ, ਸੰਤਾਪ ਤੇ ਕਲੇਸ਼ ਖ਼ਤਮ ਹੋ ਸਕਦੇ ਹਨ। ਇਹ ਸਭ ਕੁਝ ਇਨਸਾਨ ਦੇ ਆਪਣੇ ਹੱਥ ਵਿੱਚ ਹੈ। ਭਾਵ ਆਤਮਾ ਦੀ ਸ਼ਾਂਤੀ ਜਾਂ ਸੁੱਖ ਆਪ ਕਮਾਉਣੇ ਪੈਂਦੇ ਹਨ। ਜਦ ਤੱਕ ਰੱਬੀ ਗੁਣਾਂ ਦੇ ਧਾਰਨੀ ਨਹੀਂ ਬਣਾਂਗੇ ਕੋਈ ਲਾਭ ਸੰਭਵ ਨਹੀਂ ਹੋ ਸਕਦਾ। ਗੁਰਬਾਣੀ ਇਨਸਾਨ ਨੂੰ ਸਬਰ ਸੰਤੋਖ ਦਾ ਸੰਦੇਸ਼ ਦਿੰਦੀ ਹੈ, ਸੱਚਾ ਸੁੱਚਾ ਤੇ ਧਰਮੀ ਜੀਵਨ ਜਿਓਣ ਦੀ ਜਾਚ ਸਿਖਾਉਂਦੀ ਹੈ। ਇਸ ਲਈ ਸਿੱਖੀ ਵਿੱਚ ਕਿਸੇ ਵੀ ਮਸਲੇ ਤੇ ਧਾਰਮਿਕ ਸੇਧ ਲੈਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਰਵਸ੍ਰੇਸ਼ਟ ਮੰਨਿਆਂ ਗਿਆ ਹੈ। ਮਨ ਤੇ ਆਤਮਾ ਦੀ ਬੇਚੈਨੀ ਇਨਸਾਨ ਲਈ ਬਿਮਾਰੀ ਦਾ ਕਾਰਨ ਬਣਦੀ ਹੈ। ਇਨਸਾਨ ਪੁਜਾਰੀਵਾਦ ਨੂੰ ਜ਼ਿਆਦਾ ਮਹੱਤਵ ਦੇ ਰਿਹਾ ਜੋ ਸਹੀ ਨਹੀਂ। ਕੀਰਤਨਂੀ ਜੱਥਿਆਂ ਅਤੇ ਧਾਰਮਿਕ ਪ੍ਰਚਾਰਕਾਂ ਨੂੰ ਸੰਗਤ ਨੂੰ ਭੁਲੇਖਿਆਂ ‘ਚੋਂ ਬਾਹਰ ਕੱਢਣ ਦੇ ਯਤਨ ਕਰਨੇ ਚਾਹੀਦੇ ਹਨ। ਗੁਰੂ ਸਾਹਿਬ ਦਾ ਉਪਦੇਸ਼ ਹੈ ਕਿ ਸ਼ੁਭ ਕਰਮ ਭਾਵ ਚੰਗੇ ਕੰਮ, ਲੋਕ ਭਲਾਈ, ਲੋੜਵੰਦ ਦੀ ਮਦਦ, ਦੁੱਖੀ ਦਾ ਦੁੱਖ ਵੰਡਾਉਣਾ ਆਦਿ ਸੇਵਾ ਹੈ। ਬਾਕੀ ਸਭ ਕਰਮਕਾਂਡ ਹਨ। ਸਤਿਗੁਰ ਦਿਆਲ ਉਦੋਂ ਹੁੰਦਾ ਹੈ ਜਦੋਂ ਇਨਸਾਨ ਰੱਬੀ ਗੁਣਾਂ ਨਾਲ ਇਕਮਿਕ ਹੋ ਜਾਂਦਾ ਹੈ। ਗੁਰਬਾਣੀ ਅੰਤਰਮੁਖੀ ਮਸਲਿਆਂ ਬਾਰੇ ਗੱਲ ਕਰਦੀ ਹੈ, ਉਹ ਸਾਡੇ ਅੰਦਰਮੁਖੀ ਹੁੰਦੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਕਹਿ ਰਹੇ ਹਨ ਕਿ ਸਰੀਰਕ ਕਿਰਿਆ ਨਾਲ ਨਹੀਂ ਸਰਨਾ ਮਨ ਅਤੇ ਆਤਮਾ ਨੂੰ ਵੀ ਪਵਿਤਰ ਰੂਪ ਵਿੱਚ ਉਸ ਕਿਰਿਆ ਵਿੱਚ ਸ਼ਾਮਲ ਕਰਨਾ ਹੋਵੇਗਾ।

ਜੀਵਨ ਜੁਗਤਾਂ ਪੁਸਤਕ ਦਾ ਮੁੱਖ ਕਵਰ ਸਚਿਤਰ ਰੰਗਦਾਰ ਅਤੇ ਦਿਲ ਨੂੰ ਮੋਹਣ ਵਾਲਾ ਹੈ। 220 ਪੰਨਿਆਂ, 280 ਰੁਪਏ ਕੀਮਤ ਵਾਲੀ ਇਹ ਪੁਸਤਕ ਦੇਵਸ਼ੀਲਾ ਪਬਲੀਕੇਸ਼ਨਜ਼ ਪਟਿਆਲਾ ਨੇ ਪ੍ਰਕਾਸ਼ਤ ਕੀਤੀ ਹੈ। ਭਵਿਖ ਵਿੱਚ ਸੁਖਦੇਵ ਸਿੰਘ ਤੋਂ ਹੋਰ ਸਿਖਿਆਦਾਇਕ ਪੁਸਤਕਾਂ ਲਿਖਣ ਦੀ ਉਮੀਦ ਕਰਦਾ ਹਾਂ। ਇਸ ਪੁਸਤਕ ਲਈ ਵਧਾਈ ਦਿੰਦਾ ਹਾਂ।

This entry was posted in ਸਰਗਰਮੀਆਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>