ਤੰਬਾਕੂਨੋਸ਼ੀ ਦੀ ਆਦਤ ਛੱਡਣ ਲਈ ਦਿੑੜ ਇੱਛਾ ਸ਼ਕਤੀ ਦੀ ਲੋੜ : ਡਾ. ਮਾਨ

index(3).resizedਬਲਾਚੌਰ, (ਉਮੇਸ਼ ਜੋਸ਼ੀ) -: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ‘ਪੰਜਾਬ ਰਾਜ ਤੰਬਾਕੂ ਰਹਿਤ’ ਦਿਵਸ ਮਨਾਇਆ ਗਿਆ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਸਮੂਹ ਸਿਹਤ ਕਰਮਚਾਰੀਆਂ ਸਮੇਤ ਆਮ ਲੋਕਾਂ ਨੂੰ ਪੂਰੀ ਜ਼ਿੰਦਗੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦਾ ਕਿਸੇ ਵੀ ਰੂਪ ਵਿਚ ਇਸਤੇਮਾਲ ਨਾ ਕਰਨ ਦਾ ਪ੍ਰਣ ਦਿਵਾਇਆ। ਇਸ ਦੇ ਨਾਲ ਹੀ ਸਿਹਤ ਕਾਮਿਆਂ ਨੂੰ ਆਪਣੇ ਕਾਰਜ ਪ੍ਰਤੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਤੰਬਾਕੂ ਦੀ ਮਾੜੀ ਆਦਤ ਨੂੰ ਛੁਡਵਾਉਣ ਵਿਚ ਲੋਕਾਂ ਦੀ ਮਦਦ ਕਰਨ ਦੀ ਸਹੁੰ ਵੀ ਚੁਕਾਈ ਗਈ।ਭਾਰਤ ਵਿੱਚ ਅਜੇ ਵੀ 35 ਫੀਸਦੀ ਲੋਕ ਤੰਬਾਕੂ ਦੀ ਵਰਤੋਂ ਕਰਦੇ ਹਨ, ਜਿਨ੍ਹਾਂ ਵਿੱਚੋਂ 9 ਫੀਸਦੀ ਬੀੜੀ ਸਿਗਰਟ, 21 ਫੀਸਦੀ ਖਾਣ ਵਾਲਾ ਤੰਬਾਕੂ ਅਤੇ 5 ਫੀਸਦੀ ਲੋਕ ਬੀੜੀ-ਸਿਗਰਟ ਪੀਣ ਦੇ ਨਾਲ-ਨਾਲ ਖਾਣ ਵਾਲਾ ਤੰਬਾਕੂ ਵੀ ਵਰਤਦੇ ਹਨ। ਉਨ੍ਹਾਂ ਦੱਸਿਆ ਕਿ ਹਰ ਰੋਜ਼ ਪੰਜਾਬ ਵਿੱਚ ਔਸਤਨ 48 ਲੋਕ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ ਅਤੇ ਹਰ ਰੋਜ਼ ਤਕਰੀਬਨ 5500 ਤੋੰ ਵੱਧ ਨਵੇਂ ਬੱਚੇ ਤੰਬਾਕੂ ਦੀ ਆਦਤ ਸਹੇੜ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਪੜ੍ਹਦੇ 13 ਤੋਂ 15 ਸਾਲ ਦੇ ਕੁੱਲ ਬੱਚਿਆਂ ਵਿੱਚੋਂ 14 ਫੀਸਦੀ ਬੱਚੇ ਤੰਬਾਕੂ ਦਾ ਸੇਵਨ ਕਰਦੇ ਹਨ, 4 ਫੀਸਦੀ ਬੱਚੇ ਸਿਗਰੇਟ ਜਾਂ ਬੀੜੀ ਪੀਂਦੇ ਹਨ ਅਤੇ 22 ਫੀਸਦੀ ਬੱਚੇ ਅਜਿਹੇ ਹਨ। ਜਿਨ੍ਹਾਂ ਦੇ ਸਾਹਮਣੇ ਘਰਾਂ ਵਿੱਚ ਤੰਬਾਕੂ ਦੀ ਵਰਤੋਂ ਕੀਤੀ ਜਾਂਦੀ ਹੈ, ਉਹ ਵੀ ਤੰਬਾਕੂ ਦੇ ਧੂੰਏ ਦੇ ਮਾਰੂ ਅਸਰਾਂ ਦਾ ਸ਼ਿਕਾਰ ਹੋ ਜਾਂਦੇ ਹਨ। ਲਗਭਗ 80 ਫੀਸਦੀ ਮੂੰਹ ਦੇ ਕੈਂਸਰ ਦਾ ਕਾਰਨ ਤੰਬਾਕੂ ਦੀ ਵਰਤੋਂ ਹੈ। ਤੰਬਾਕੂ ਦੇ ਸੇਵਨ ਨਾਲ ਮੂੁੰਹ, ਗਲੇ, ਖੁਰਾਕ ਨਲੀ, ਫੇਫੜਿਆਂ ਅਤੇ ਪੇਟ ਆਦਿ ਦਾ ਕੈਂਸਰ ਹੁੰਦਾ ਹੈ, ਕਿਉਂਕਿ ਇਸ ਵਿੱਚ ਨਿਕੋਟੀਨ ਸਹਿਤ ਹੋਰ ਜ਼ਹਿਰੀਲੇ ਤੱਤ ਪਾਏ ਜਾਂਦੇ ਹਨ। ਤੰਬਾਕੂ ਦੀ ਲਗਾਤਾਰ ਵਰਤੋਂ ਕਾਰਨ ਦਿਲ ਦਾ ਦੌਰਾ, ਲਹੂ ਨਾੜੀਆਂ ਦਾ ਰੋਗ, ਹਾਈ ਬਲੱਡ ਪ੍ਰੈਸ਼ਰ, ਗੁਰਦੇ ਦੀ ਬਿਮਾਰੀ, ਸ਼ੂਗਰ ਆਦਿ ਹੋ ਸਕਦੇ ਹਨ। ਤੰਬਾਕੂ ਨਾਲ ਮਰਦਾਂ ਵਿੱਚ ਨਿਪੁੰਸਕਤਾ ਅਤੇ ਪ੍ਰਜ਼ਨਨ ਸ਼ਕਤੀ ਵਿੱਚ ਕਮੀ ਆ ਜਾਂਦੀ ਹੈ। ਗਰਭ ਅਵਸਥਾ ਦੌਰਾਨ ਤੰਬਾਕੂ ਦਾ ਸੇਵਨ ਕਰਨ ਨਾਲ ਘੱਟ ਭਾਰ ਵਾਲੇ ਬੱਚੇ ਦਾ ਜਨਮ ਹੁੰਦਾ ਹੈ। ਸਰਕਾਰ ਵੱਲੋਂ ਤੰਬਾਕੂ ਦੀ ਰੋਕਥਾਮ ਲਈ ਕੋਟਪਾ ਐਕਟ ਅਧੀਨ ਭਾਰਤ ਵਿੱਚ ਸਾਲ 2003 ਦੌਰਾਨ ‘ਸਿਗਰਟ ਤੇ ਦੂਜੇ ਤੰਬਾਕੂ ਉਤਪਾਦ ਐਕਟ (ਕੋਟਪਾ)’ ਪਾਸ ਕੀਤਾ ਗਿਆ, ਜਿਸ ਅਧੀਨ ਵੱਖ-ਵੱਖ ਧਾਰਾਵਾਂ ਹੋਂਦ ਵਿੱਚ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਧਾਰਾ 4 ਅਧੀਨ ਜਨਤਕ ਸਥਾਨਾਂ ‘ਤੇ ਸਿਗਰੇਟਨੋਸ਼ੀ ਕਰਨ ਦੀ ਸਖ਼ਤ ਮਨਾਹੀ ਹੈ। ਉਲੰਘਣਾ ਕਰਨ ਵਾਲੇ ਨੁੰ 200 ਰੁਪਏ ਤੱਕ ਜੁਰਮਾਨਾ ਕੀਤਾ ਜਾ ਸਕਦਾ ਹੈ ਅਤੇ ਸਬੰਧਤ ਸੰਸਥਾ ਦੇ ਮੁਖੀ ਨੂੰ 200 ਰੁਪਏ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਜੁਰਮਾਨੇ ਕੀਤੇ ਜਾ ਸਕਦੇ ਹਨ। ਧਾਰਾ 5 ਅਧੀਨ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ। ਉਲੰਘਣਾ ਕਰਨ ਵਾਲੇ ਵਿਅਕਤੀ ਨੂੰ ਜੁਰਮਾਨਾ ਤੇ ਸਜ਼ਾ ਕੀਤੀ ਜਾਂਦੀ ਹੈ। ਧਾਰਾ 6-ਏ ਅਧੀਨ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਵੇਚਣ ਤੇ ਖਰੀਦਣ ਦੀ ਮਨਾਹੀ ਹੈ। ਧਾਰਾ 6-ਬੀ ਅਨੁਸਾਰ ਵਿੱਦਿਅਕ ਅਦਾਰਿਆਂ ਤੋਂ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਕਰਨਾ ਅਪਰਾਧ ਹੈ। ਹੁੱਕਾ ਬਾਰ ਲਈ 50 ਹਜਾਰ ਰੁਪਏ ਦਾ ਜੁਰਮਾਨਾ ਤੇ 3 ਸਾਲ ਦੀ ਸਜ਼ਾ, ਈ-ਸਿਗਰੇਟ ਲਈ 50 ਹਜ਼ਾਰ ਦਾ ਜੁਰਮਾਨਾ ਤੇ 6 ਸਾਲ ਦੀ ਜੇਲ੍ਹ ਹੋ ਸਕਦੀ ਹੈ।

ਡਾ. ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਨੂੰ ਤੰਬਾਕੂ ਮੁਕਤ ਕਰਵਾਉਣ ਲਈ ਸਿਹਤ ਵਿਭਾਗ ਨਾਲ ਸੰਪਰਕ ਕਰਨ ਤਾਂ ਜੋ ਸਮਾਜ ਵਿੱਚੋਂ ਤੰਬਾਕੂ ਵਰਗੀ ਮਾੜੀ ਆਦਤ ਨੂੰ ਖਤਮ ਕੀਤਾ ਜਾ ਸਕੇ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ,  ਸੀਨੀਅਰ ਲੈਬ ਤਕਨੀਸ਼ੀਅਨ ਦਵਿੰਦਰ ਸਿੰਘ, ਐੱਲਐੱਚਵੀ ਰਣਜੀਤ ਕੌਰ, ਸੁਦੇਸ਼ ਕੁਮਾਰੀ, ਬਲਜੀਤ ਕੌਰ, ਨਰਿੰਦਰ ਕੌਰ ਤੇ ਸ਼ਵੇਤਾ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>