ਜਨਰਲ ਮੈਡੀਕਲ ਤੇ ਸਰਜੀਕਲ ਕੇਅਰ ਪੑੋਗਰਾਮ ਤਹਿਤ ਬੀਪੀ, ਸ਼ੂਗਰ ਤੇ ਦਿਲ ਦੀਆਂ ਬਿਮਾਰੀਆਂ ਬਾਰੇ ਕੀਤਾ ਜਾਵੇਗਾ ਸੁਚੇਤ : ਡਾ. ਢਾਂਡਾ

ਸਿਵਲ ਹਸਪਤਾਲ ਬਲਾਚੌਰ ਵਿਖੇ ‘ਕੇਅਰ ਕੰਪੇਨੀਅਨ ਪੑੋਗਰਾਮ’ ਦੀ ਸ਼ੁਰੂਆਤ
bf07f657-4fed-48a5-b8bc-9dd8fc4e3b57.resizedਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਬਹੁ-ਪ੍ਰਭਾਵੀ ਸਿਹਤ ਸੁਧਾਰ ਪ੍ਰੋਗਰਾਮ ‘ਕੇਅਰ ਕੰਪੇਨੀਅਨ’  ( ਸੀ.ਸੀ.ਪੀ.) ਦੀ ਸ਼ੁਰੂਆਤ ਕੀਤੀ ਗਈ। ਇਸੇ ਸਾਲ ਸ਼ੁਰੂ ਕੀਤੇ ਇਸ ਪ੍ਰੋਗਰਾਮ ਦਾ ਮੁੱਖ ਟੀਚਾ ਗਰਭਵਤੀ ਅੌਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਸਬੰਧੀ ਜਾਗਰੂਕਤਾ ਮੁਹਿੰਮ ਵਿਚ ਸ਼ਾਮਲ ਕਰਨਾ ਸੀ ਤਾਂ ਜੋ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਕੀਤਾ ਜਾ ਸਕੇ। ਹੁਣ ਇਸ ਪੑੋਗਰਾਮ ਦਾ ਦਾਇਰਾ ਵਧਾਇਆ ਗਿਆ ਹੈ, ਜਿਸ ਤਹਿਤ ਜਨਰਲ ਮੈਡੀਕਲ ਅਤੇ ਸਰਜੀਕਲ ਕੇਅਰ ( ਘੲੰਸ਼) ਪੑੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਬੀਪੀ, ਸੂਗਰ ਦਿਲ ਦੀਆਂ ਬਿਮਾਰੀਆਂ ‘ਤੇ ਫੋਕਸ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਮਰੀਜ਼ ਆਪਣਾ ਧਿਆਨ ਰੱਖ ਸਕਦਾ ਹੈ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਕੇਸ਼ ਚੰਦਰ ਤੇ ਜਿਲ੍ਹਾ ਪੑੋਗਰਾਮ ਮੈਨੇਜਰ ਰਾਮ ਸਿੰਘ ਤੋਂ ਇਲਾਵਾ ਸਟੇਟ ਪੱਧਰ ਤੋਂ ਆਈ ਟੀਮ ਵਿੱਚ “ਨੂਰਾ ਹੈਲਥ ਟਰੱਸਟ” ਵੱਲੋਂ ਡਾ. ਅਤੁਲ ਤੇ ਸ਼ੑੀ ਸ਼ਲਿੰਦਰ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਕਿਹਾ ਕਿ ਸੀ.ਸੀ.ਪੀ. ਪ੍ਰੋਗਰਾਮ ਨੂੰ ਰਾਜ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਨੂਰਾ ਹੈਲਥ ਇੰਡੀਆ ਟਰੱਸਟ ਨਾਲ ਸਮਝੌਤਾ ਕੀਤਾ ਗਿਆ ਹੈ। ਇਹ ਗੈਰ-ਸਰਕਾਰੀ ਸੰਸਥਾ ਦਾ ਮਕਸਦ ਹੈਲਥ ਕੈਅਰ ਸੈਕਟਰ ਵਿਚ ਮਰੀਜਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੱਖਿਆ ਦੇਣਾ ਹੈ। ਉਨ੍ਹਾਂ ਕਿਹਾ ਕਿ ਬਹੁ-ਪ੍ਰਭਾਵੀ ਮੈਡੀਕਲ ਸਕਿੱਲ ਤੋਂ ਮਰੀਜਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਾਣੂ ਕਰਵਾਉਣ ਲਈ ਹਸਪਤਾਲਾਂ ਦੇ ਬਰਾਮਦੇ ਅਤੇ ਵਾਰਡਾਂ ਨੂੰ ਕਲਾਸ ਰੂਮਾਂ ਦਾ ਰੂਪ ਦਿੱਤਾ ਜਾਵੇਗਾ।

ਡਾ. ਅਤੁਲ ਨੇ ਕਿਹਾ ਕਿ ਮੁੱਢਲੇ ਪੜਾਅ ਵਿਚ ਇਸ ਪ੍ਰੋਗਰਾਮ ਨੂੰ ਜਿਲ੍ਹਾ ਪੱਧਰ ਤੇ ਲਾਗੂ ਕੀਤਾ ਗਿਆ ਸੀ ਅਤੇ ਹੁਣ ਇਹ ਪ੍ਰੋਗਰਾਮ ਸਬ ਡਵੀਜ਼ਨਲ ਪੱਧਰ ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿਚ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਵਿਚ ਨੂਰਾ ਹੈਲਥ ਦੀ ਭੂਮਿਕਾ ਤਕਨੀਕੀ ਭਾਈਵਾਲੀ ਵਾਲੀ ਹੈ। ਇਸੇ ਸਾਲ ਸ਼ੁਰੂ ਕੀਤੇ ਇਸ ਪ੍ਰੋਗਰਾਮ ਦਾ ਮੁੱਖ ਟੀਚਾ ਗਰਭਵਤੀ ਅੌਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਸਬੰਧੀ ਜਾਗਰੂਕਤਾ ਮੁਹਿੰਮ ਵਿਚ ਸ਼ਾਮਲ ਕਰਨਾ ਸੀ ਤਾਂ ਜੋ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਕੀਤਾ ਜਾ ਸਕੇ। ਹੁਣ ਇਸ ਪੑੋਗਰਾਮ ਦਾ ਦਾਇਰਾ ਵਧਾਇਆ ਗਿਆ ਹੈ, ਜਿਸ ਤਹਿਤ ਜਨਰਲ ਮੈਡੀਕਲ ਅਤੇ ਸਰਜੀਕਲ ਕੇਅਰ ( ਘੲੰਸ਼) ਪੑੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਬੀਪੀ, ਸੂਗਰ ਦਿਲ ਦੀਆਂ ਬਿਮਾਰੀਆਂ ‘ਤੇ ਫੋਕਸ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਮਰੀਜ਼ ਆਪਣਾ ਧਿਆਨ ਰੱਖ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹਸਪਤਾਲਾਂ ਦੀਆਂ ਨਰਸਾਂ ਨੂੰ ਮਰੀਜਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਖਲਾਈ ਦੇਣ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਦੇ ਤਰੀਕੇ ਸਬੰਧੀ ਸਿਖਲਾਈ ਦਿੱਤੀ ਗਈ ਹੈ। ਇਸ ਮੌਕੇ ਵਟਸਐਪ ਨੰਬਰ 080471-80443 ਵੀ ਲਾਂਚ ਕੀਤਾ, ਜਿਸ ਰਾਹੀਂ ਕੋਈ ਵੀ ਵਿਅਕਤੀ ਸਿਹਤ ਸੰਦੇਸਾਂ ਲਈ ਸਬਸਕੑਾਇਬ ਕਰ ਸਕਦਾ ਹੈ ਅਤੇ ਇਹ ਸੰਦੇਸ਼ ਉਨ੍ਹਾਂ ਨੂੰ ਤਿੰਨ ਮਹੀਨਿਆਂ ਲਈ ਹਫ਼ਤੇ ਵਿੱਚ ਤਿੰਨ ਵਾਰ ਪੑਾਪਤ ਹੋਣਗੇ।

ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਕਿਹਾ ਕਿ ਵਿਭਾਗ ਸਿਹਤ ਸਹੂਲਤਾਂ ਦੇ ਮੌਜੂਦਾ ਪੱਧਰ ਨੂੰ ਸੁਧਾਰ ਕੇ ਆਧੁਨਿਕ ਰੂਪ ਦੇਣ ਲਈ ਤਤਪਰ ਹੈ ਅਤੇ ਨਾਲ ਹੀ ਬੀਪੀ, ਸੂਗਰ ਤੇ ਦਿਲ ਦੀਆਂ ਬਿਮਾਰੀਆਂ ਦੀ ਮੌਤ ਦਰ ਨੂੰ ਘਟਾਉਣ ਲਈ ਵੀ ਯਤਨਸ਼ੀਲ ਹੈ। ਇਸ ਮੌਕੇ ਡਾ. ਜਤਿੰਦਰ ਪਾਲ, ਡਾ. ਪੑਿਅੰਕਾ, ਬਲਾਕ ਅੈਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਅਪਥਲਮਿਕ ਅਫ਼ਸਰ ਹਰਜਿੰਦਰ ਸਿੰਘ, ਜਰਨੈਲ ਸਿੰਘ, ਜੋਗਿੰਦਰ ਦਾਸ, ਗੁਰਜੀਤ ਕੌਰ,  ਸਮੇਤ ਹੋਰ ਅਧਿਕਾਰੀ ਕਰਮਚਾਰੀ ਵੀ ਹਾਜਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>