ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਅਰਦਾਸ ਦਿਵਸ ਮਨਾਇਆ ਗਿਆ

14 khiala school.resizedਰਾਮਤੀਰਥ / ਅੰਮ੍ਰਿਤਸਰ – ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਅੱਜ ਅਰਦਾਸ ਦਿਵਸ ਮਨਾਇਆ ਗਿਆ । ਇਸ ਮੌਕੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸਮਾਜ ਅਤੇ ਸਕੂਲ ਦੀ ਸੁਖ ਸ਼ਾਂਤੀ, ਬਚਿਆਂ ਦੇ ਚੜ੍ਹਦੀ ਕਲਾ ਅਤੇ ਤੰਦਰੁਸਤੀਆਂ ਵਾਸਤੇ ਅਰਦਾਸਾਂ ਕੀਤੀਆਂ । ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਨਿੰਦਰਜੀਤ ਕੌਰ ਨੇ ਬਚਿਆਂ ਦੇ ਚੰਗੇ ਭਵਿੱਖ ਅਤੇ ਸਮਾਜ ਵਿਚ ਉੱਤਮ ਰੁਤਬੇ ਲਈ ਇਮਾਨਦਾਰੀ ਨਾਲ ਸਖ਼ਤ ਮਿਹਨਤ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਤ ਕੀਤਾ । ਇਸ ਮੌਕੇ ’ਤੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਕੇਂਦਰ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਖਿਆਲਾ ਕਲਾਂ ਸਕੂਲ ਦੇ ਪੁਰਾਣੇ ਵਿਦਿਆਰਥੀ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਾਵਕ ਹੁੰਦਿਆਂ ਸਕੂਲ ਦੇ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ ਅਤੇ ਆਪਣਾ ਅਨੁਭਵ ਸਭ ਨਾਲ ਸਾਂਝਾ ਕੀਤਾ ਲ ਉਨ੍ਹਾਂ ਬਚਿਆਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਦੀ ਅਪੀਲ ਕਰਦਿਆਂ ਦੱਸਿਆ ਪ੍ਰਮਾਤਮਾ ਦਾ ਓਟ ਆਸਰਾ ਲੈਣ ਦੀ ਇਹ ਪਰੰਪਰਾ 1987 ਦੇ ਸਮੇਂ ਵਿੱਚ ਸ਼ੁਰੂ ਹੋਈ ਸੀ। ਉਨ੍ਹਾਂ ਨੇ ਖ਼ਾਸ ਤੌਰ ’ਤੇ ਇਸ ਇਲਾਕੇ ਦੇ ਸੂਰਬੀਰਾਂ ਤੇ ਸ਼ਹੀਦਾਂ ਦੀਆਂ ਵਡਮੁੱਲੀਆਂ ਕੁਰਬਾਨੀਆਂ ਨੂੰ ਯਾਦ ਕਰਵਾ ਕੇ ਬੱਚਿਆਂ ਦਾ ਹੌਸਲਾ ਵਧਾਇਆ ਲ  ਇਸ ਮੌਕੇ ਡਾ. ਕਸ਼ਮੀਰ ਸਿੰਘ ਖੁੰਡਾ ਨੇ ਪ੍ਰੋ. ਸਰਚਾਂਦ ਨੂੰ ਭਾਰਤ ਦੀਆਂ ਧਾਰਮਿਕ ਘੱਟ ਗਿਣਤੀਆਂ ਦੇ  ਬੱਚਿਆਂ ਦੀਆਂ ਘੱਟ ਵਜੀਫਾ ,ਘੱਟ ਬੱਚਿਆਂ ਨੂੰ ਘੱਟ ਸਹੂਲਤਾਂ ਮਿਲਣ ਆਦਿ ਮੁਸਕਲਾਂ ਬਾਰੇ ਜਾਣੂ ਕਰਵਾਇਆ ਅਤੇ ਭਾਰਤ ਸਰਕਾਰ ਨੂੰ ਉਕਤ ਕਮੀਆਂ ਨੂੰ ਪੂਰਾ ਕਰਵਾਉਣ ‘ਚ  ਘੱਟ ਗਿਣਤੀਆਂ ਕਮਿਸ਼ਨ ਨੂੰ ਆਪਣੀ ਸਾਰਥਿਕ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ । ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਗੁਨਿੰਦਰਜੀਤ ਕੌਰ ਅਤੇ ਸਮੂਹ ਸਟਾਫ਼ ਨੇ ਪ੍ਰੋ. ਸਰਚਾਂਦ ਸਿੰਘ ਨੂੰ ਬੱਚਿਆਂ ਅਤੇ ਸਕੂਲ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਅਤੇ ਉਸ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮਾਸਟਰ ਡਾ. ਕਸ਼ਮੀਰ ਸਿੰਘ ਖੁੰਡਾ, ਮਾਸਟਰ ਬਿਕਰਮ ਕੁਮਾਰ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਰਜਿੰਦਰ ਸਿੰਘ, ਨਿਰਵੈਰ ਸਿੰਘ, ਬਰਿੰਦਰ ਸਿੰਘ, ਮੈਡਮ ਮਨਜੀਤ ਕੌਰ, ਮੈਡਮ ਸਤਿੰਦਰ ਮਾਨ ਅਤੇ ਮੈਡਮ ਵਿਜੇ ਲਕਸ਼ਮੀ ਵੀ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>