ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

DSC_0920 copy-1.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ।ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਮੇਜਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ ਸਮੇਤ ਸੰਗਤਾਂ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>