ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ : ਡਾ. ਮਾਨ

ff498fd1-4815-4efb-bbf4-a4e1086a7cda.resizedਬਲਾਚੌਰ,(ਉਮੇਸ਼ ਜੋਸ਼ੀ) – ਬਲਾਕ ਬਲਾਚੌਰ ਵਿੱਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਕੌਮੀ ਪਲਸ ਪੋਲੀਓ ਮੁਹਿੰਮ ਤਹਿਤ ਅੱਜ 1038 ਸ਼ਹਿਰੀ ਤੇ 5096 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ 129208 ਅਬਾਦੀ ਵਾਲੇ ਖੇਤਰ ਬਲਾਚੌਰ ਵਿੱਚ ਲਗਭਗ 4475  ਸ਼ਹਿਰੀ ਤੇ 21837 ਪੇਂਡੂ ਘਰਾਂ ਵਿੱਚੋਂ 2860 ਸ਼ਹਿਰੀ ਤੇ 7364 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਰੱਖਿਆ ਗਿਆ ਸੀ। ਇਸ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ 1038 ਸ਼ਹਿਰੀ ਤੇ 5096 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਈ ਗਈ।ਇਸ ਮੌਕੇ ਡਾ. ਮਾਨ ਨੇ ਸਿਹਤ ਟੀਮਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਲਾਕ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਵੱਡੀ ਪੱਧਰ ’ਤੇ ਚਲਾਉਣ ਲਈ ਠੋਸ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਕੁੱਲ 160 ਸਿਹਤ ਟੀਮਾਂ ਵਿੱਚੋਂ 152 ਟੀਮਾਂ 115  ਬੂਥਾਂ ਤੇ 2  ਟੀਮਾਂ 2 ਟਰਾਂਜਿਟ ਬੂਥਾਂ ‘ਤੇ ਤਾਇਨਾਤ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ 6 ਮੋਬਾਈਲ ਟੀਮਾਂ ਲਾਈਆਂ ਗਈਆਂ ਹਨ ਤਾਂ ਜੋ ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜੑਿਆ ਜਾ ਸਕੇ।ਡਲ ਅਫ਼ਸਰ ਡਾ. ਸੰਦੀਪ ਗਿੱਲ  ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਭਾਰਤ ਨੂੰ ਮਾਰਚ 2014 ਵਿੱਚ ਪੋਲੀਓ ਮੁਕਤ ਐਲਾਨਿਆ ਗਿਆ ਸੀ ਅਤੇ ਉਦੋਂ ਤੋਂ ਹੁਣ ਤੱਕ ਕੋਈ ਵੀ ਪੋਲੀਓ ਕੇਸ ਸਾਹਮਣੇ ਨਹੀਂ ਆਇਆ, ਪਰ ਗੁਆਂਢੀ ਦੇਸ਼ਾਂ ਵਿਚ ਪੋਲੀਓ ਦੇ ਵਾਇਰਸ ਦਾ ਸੰਚਾਰ ਜਾਰੀ ਹੈ, ਜਿਸ ਕਰਕੇ ਭਾਰਤ ‘ਤੇ ਇਸ ਬਿਮਾਰੀ ਦਾ ਖਤਰਾ ਬਰਕਰਾਰ ਬਣਿਆ ਹੋਇਆ ਹੈ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>