ਸਿੱਖਾਂ ਖਿਲਾਫ ਸਿਰਜੇ ਜਾ ਰਹੇ ਗ਼ਲਤ ਬਿਰਤਾਂਤ ਦੇ ਦੇਸ਼ ਲਈ ਘਾਤਕ ਨਤੀਜੇ ਨਿਕਲ ਸਕਦੇ ਹਨ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

WhatsApp Image 2023-12-03 at 1.53.12 PM.resizedਦਮਦਮਾ ਸਾਹਿਬ – ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਹੀਰ ਅਤੇ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨ ‘ਤੇ ਸ਼ੁਰੂ ਕੀਤੀ ਅਰਦਾਸ ਸਮਾਗਮਾਂ ਦੀ ਲੜੀ ਤਹਿਤ ਤੀਸਰੇ ਪੜਾਅ ਦੀ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਗਤਾਂ ਦੇ ਠਾਠਾ ਮਾਰਦੇ ਇਕੱਠ ਨਾਲ ਸੰਪੂਰਨ ਹੋਈ। ਇਸ ਦੌਰਾਨ 254 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਸਮੇਤ ਬੰਦੀ ਸਿੰਘਾਂ ਦੇ ਮਾਮਲੇ ਨੂੰ ਹਮਦਰਦੀ ਨਾਲ ਵਿਚਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਹਰਿਆਣੇ ਦੀ ਨੂਹ ਹਿੰਸਾ ਦੇ ਮੁਲਜ਼ਮਾਂ ਨੂੰ ਛੱਡੇ ਜਾ ਸਕਦੇ ਹਨ ਤਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਕੀਤੀ ਜਾ ਸਕਦੀ? ਉਹਨਾਂ ਮੀਡੀਆ ਦੇ ਇਕ ਹਿੱਸੇ ਵੱਲੋਂ ਸਿੱਖਾਂ ਖਿਲਾਫ ਸਿਰਜੇ ਜਾ ਰਹੇ ਗ਼ਲਤ ਬਿਰਤਾਂਤ ਦੀ ਆਲੋਚਨਾ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਸਿੱਖਾਂ ਪ੍ਰਤੀ ਨਕਾਰਾਤਮਿਕ ਪਹੁੰਚ ਦੇ ਦੇਸ਼ ਲਈ ਘਾਤਕ ਨਤੀਜੇ ਨਿਕਲ ਸਕਦੇ ਹਨ।

ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ 1984 ਵਿੱਚ ਭਾਰਤੀ ਸਰਕਾਰ ਵੱਲੋਂ ਸਿੱਖਾਂ ਦੀ ਨਸਲਕੁਸ਼ੀ ਲਈ ਘੜੀ ਗਈ ਸਾਜ਼ਿਸ਼ ਦਾ ਹੀ ਇਕ ਹਿੱਸਾ ਸੀ ਕਿ 1990 -93 ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿੱਚ ਮਾਰਨ ਉਪਰੰਤ ਵਿੱਦਿਅਕ ਅਦਾਰਿਆਂ ਵਿੱਚ ਇੱਕ ਐਸਾ ਮਹੌਲ ਸਿਰਜਿਆ ਗਿਆ ਕਿ ਨੌਜਵਾਨੀ ਇਹ ਮਹਿਸੂਸ ਕਰੇ ਇਸ ਲਈ ਕਿ ਇਹ ਸੋਚ ਪਾਈ ਕਿ ਤੁਸੀਂ ਸਿੱਖੀ ਸਰੂਪ ਵਿੱਚ ਸੋਹਣੇ ਨਹੀਂ ਲੱਗਦੇ । ਸਰਕਾਰ ਵੱਲੋਂ ਸਿੱਖਾਂ ਦੀ ਨਸਲਕੁਸ਼ੀ ਦੀ ਸਾਜ਼ਿਸ਼ ਤਹਿਤ ਹੀ ਨੌਜਵਾਨੀ ਨੂੰ ਕਲੀਨ ਸੇਵ ਕਲਚਰ, ਨਸ਼ਾ ਕਲਚਰ ਅਤੇ ਗੈਂਗਸਟਰ ਕਲਚਰ ਵਿੱਚ ਗ੍ਰਸਤ ਕਰ ਦਿੱਤਾ ਗਿਆ । ਸਰਕਾਰ ਦਾ ਇੱਕੋ ਮਕਸਦ ਸੀ ਕਿ ਸਿੱਖ ਨੌਜਵਾਨੀ ਧਰਮ ਨਾਲੋਂ ਟੁੱਟੇ ਤਾਂ ਹੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ਵਿੱਚ ਸ਼ਾਮਲ ਹੋਣ ਤੋਂ ਸਿੱਖ ਨੌਜਵਾਨੀ ਨੂੰ ਰੋਕਿਆ ਜਾ ਸਕਦਾ ਹੈ ।

ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ਼ੁਰੂ ਕੀਤੀ ਖ਼ਾਲਸਾ ਵਹੀਰ ਨੇ ਨੌਜਵਾਨੀ ਨੂੰ ਧਰਮ ਨਾਲ ਜੋੜ ਕੇ ਨਸ਼ਿਆਂ ਦੇ ਕਲਚਰ ਵਿੱਚੋਂ  ਕੱਢਿਆ ਅਤੇ ਉਹਨਾਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਵਿੱਚ ਕੀਮਤੀ ਜਾਨਾਂ ਗਵਾਉਣ ਨਾਲੋਂ ਚੰਗਾ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਸੰਘਰਸ਼ ਵਿੱਚ ਸ਼ਾਮਿਲ ਹੋਵੋ, ਕੌਮੀ ਸੰਘਰਸ਼ ਵਿੱਚ ਜੇ ਤੁਹਾਡੀ ਜਾਨ ਚੱਲੀ ਵੀ ਗਈ ਤਾਂ ਤੁਹਾਡੇ ਮਾਪਿਆ ਨੂੰ ਘੱਟੋ ਘੱਟ ਤੁਹਾਡੇ ‘ਤੇ ਮਾਣ ਤਾਂ ਹੋਵੇ ਕਿ ਸਾਡਾ ਪੁੱਤ ਕੌਮ ਲਈ ਸ਼ਹੀਦ ਹੋਇਆ ਹੈ ।

ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਨੌਜਵਾਨੀ ਨੂੰ ਦਿੱਤੀ ਪ੍ਰੇਰਨਾ ਸਦਕਾ ਨੌਜਵਾਨ ਨਸ਼ੇ ਛੱਡ ਕੇ ਖ਼ਾਲਸਾ ਵਹੀਰ ਦਾ ਹਿੱਸਾ ਬਣ ਗਏ ਅਤੇ ਨੌਜਵਾਨੀ 1990 ਤੋਂ ਪਹਿਲਾਂ ਜਿਸ ਤਰਾਂ ਸਿੱਖੀ ਸਰੂਪ ਵਿੱਚ ਆਪਣੀ ਸ਼ਾਨ ਸਮਝਦੀ ਸੀ ਖ਼ਾਲਸਾ ਵਹੀਰ ਦੇ ਸ਼ੁਰੂ ਹੋਣ ਨਾਲ ਫਿਰ ਕਈ ਦਹਾਕਿਆਂ ਬਾਅਦ ਨੌਜਵਾਨੀ ਸਿੱਖੀ ਸਰੂਪ ਵਿੱਚ ਆਪਣੀ ਸ਼ਾਨ ਸਮਝਣ ਲੱਗੀ ਅਤੇ ਨੌਜਵਾਨੀ ਬਾਣੀ ਬਾਣੇ ਦੀ ਧਾਰਨੀ ਹੋਣ ਲੱਗੀ ।

ਉਹਨਾਂ ਕਿਹਾ ਕਿ ਇਸ ਤਰਾਂ ਨਾਲ ਸਰਕਾਰਾਂ ਵੱਲੋਂ ਦਹਾਕਿਆਂ ਤੋਂ ਸਿੱਖ ਨੌਜਵਾਨੀ ਨੂੰ ਬਰਬਾਦ ਕਰਨ ਲਈ ਬੁਣੇ ਜਾਲ ਨੂੰ ਖ਼ਾਲਸਾ ਵਹੀਰ ਨੇ ਐਸਾ ਕੱਟਿਆ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਸੰਘਰਸ਼ ਵਿੱਚ ਆਈ ਖੜੋਤ ਨੂੰ ਕਲਗ਼ੀਧਰ ਪਾਤਸ਼ਾਹ ਦੀ ਕਿਰਪਾ ਨਾਲ ਖ਼ਤਮ ਕਰ ਦਿੱਤਾ ਗਿਆ। ਇਸ ਤੋਂ ਘਬਰਾ ਕੇ ਸਰਕਾਰਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਰੰਭੀ ਖ਼ਾਲਸਾ ਵਹੀਰ ਨੂੰ ਰੋਕਣ ਲਈ ਅਜਨਾਲੇ ਵਾਲੇ ਕੇਸ ਦਾ ਬਹਾਨਾ ਬਣਾ ਕੇ ਉਸ ’ਤੇ ਂਸ਼ਅ ਲਗਾ ਕੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਡਿਬਰੂਗੜ ਦੀ ਜੇਲ੍ਹ ਵਿੱਚ ਸਾਥੀਆਂ ਸਮੇਤ ਕੈਦ ਕਰ ਦਿੱਤਾ ਅਤੇ ਕਈ ਸਿੰਘ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕਰ ਦਿੱਤੇ ।ਇਹੀ ਨਹੀਂ ਸੈਂਕੜੇ ਸਿੰਘਾਂ ਨੂੰ ਪੁਲਿਸ ਨੇ ਭਾਰੀ ਤਸ਼ੱਦਦ ਕਰਕੇ ਇਹ ਧਮਕੀ ਦਿੱਤੀ ਕਿ ਖ਼ਾਲਸਾ ਵਹੀਰ ਤਾਂ ਦੂਰ ਦੀ ਗੱਲ ਹੈ, ਜੇ ਤੁਸੀਂ ਕਿਸੇ ਗੁਰਦੁਆਰਾ ਸਾਹਿਬ ਵੀ ਗਏ ਤਾਂ ਦੁਬਾਰਾ ਪੁਲਿਸ ਤਸ਼ੱਦਦ ਲਈ ਤਿਆਰ ਰਹੋ । ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨੂਹ ਵਿੱਚ ਥਾਣੇ ਤੇ ਹਮਲੇ ਦੌਰਾਨ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਪਰ ਕਿਸੇ ਤੇ ਂਸ਼ਅ ਨਹੀਂ ਲੱਗੀ ਦੋ ਹਫ਼ਤਿਆਂ ਬਾਦ ਜ਼ਮਾਨਤਾਂ ਹੋ ਗਈਆਂ ਪਰ ਸਿੱਖਾਂ ਨਾਲ ਉਹੀ ਦੂਜੇ ਦਰਜੇ ਦੇ ਸ਼ਹਿਰੀ ਵਾਲਾ ਸਲੂਕ ਨਿਰੰਤਰ ਜਾਰੀ ਹੈ ਕੋਈ ਅਦਾਲਤ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੇ ਕੇਸਾਂ ਵਿੱਚ ਇਕ ਅੱਖਰ ਸਾਡੇ ਵਕੀਲਾਂ ਦਾ ਸੁਣਨ ਨੂੰ ਤਿਆਰ ਨਹੀਂ । ਸਿੱਖਾਂ ਦੇ ਕੇਸਾਂ ਵਿੱਚ ਅਦਾਲਤਾਂ ਨੂੰ ਅਜਨਾਲਾ ਥਾਣੇ ਦਾ ਕੇਸ ਨੂਹ ਥਾਣੇ ਦੇ ਕਿਸੇ ਜਿੱਥੇ ਚਾਰ ਮੌਤਾਂ ਹੋਈਆਂ ਉਸ ਤੋ ਕਿਤੇ ਵੱਡਾ ਦਿਸਦਾ ਹੈ । ਅਜਨਾਲੇ ਕੇਸ ਵਿੱਚ ਦਿੱਤੀਆਂ ਪਰੋਸੀਡਿੰਗਜ ਨਿਰਪੱਖ ਨਹੀਂ ਕਹੀਆਂ ਜਾ ਸਕਦੀਆਂ ਹਨ।

ਉਹਨਾਂ ਕਿਹਾ ਕਿ ਇਹੀ ਨਹੀਂ ਦੇਖੋ! ਭਾਈ ਅੰਮ੍ਰਿਤਪਾਲ ਸਿੰਘ ਉੱਪਰ 18 ਮਾਰਚ ਨੂੰ ਕੀਤੇ ਜ਼ਾਲਮ ਹਕੂਮਤ ਦੇ  ਹਮਲੇ ਬਾਅਦ ਪੰਜਾਬ ਵਿੱਚ ਲੱਖਾਂ ਦੀ ਗਿਣਤੀ ਵਿੱਚ ਫਿਰਦੀਆਂ ਫੋਰਸਾਂ ਨੇ ਪੰਜਾਬ ਦੀ ਜਨਤਾ ਵਿੱਚ ਐਸੀ ਦਹਿਸ਼ਤ ਪਾਈ ਕਿ ਜੇਕਰ ਕੋਈ ਸੋਸ਼ਲ ਮੀਡੀਆ ’ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਪੋਸਟ ਸ਼ੇਅਰ ਕਰਦਾ ਹੈ ਤਾਂ ਉਸ ਨੂੰ ਤੁਰੰਤ ਚੁੱਕ ਲਿਆ ਜਾਂਦਾ ਰਿਹਾ ਅੱਜ ਤੱਕ ਸੋਸ਼ਲ ਮੀਡੀਆ ਅਕਾਊਂਟ ਬੈਨ ਹਨ । ਪਰ ਕਲਗ਼ੀਧਰ ਪਾਤਸ਼ਾਹ ਦੀ ਮਿਹਰ ਨਾਲ ਸੰਗਤ ਨੇ ਪੰਜਾਬ ਦੇ ਮੈਦਾਨੀ ਇਲਾਕੇ ਨੂੰ ਮਨੁੱਖੀ ਜੰਗਲ ਬਣਾ ਕੇ ਰੱਖ ਦਿੱਤਾ । ਸੰਗਤ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਰੱਖਿਆ ਲਈ ਅਨੇਕਾਂ ਸਹਿਜ ਪਾਠ , ਚੌਪਈ ਸਾਹਿਬ ਦੇ ਪਾਠ, ਅਖੰਡ ਪਾਠ ਸਾਹਿਬ ਅਤੇ ਵੱਡੀ ਗਿਣਤੀ ਵਿੱਚ ਸੰਪਟ ਪਾਠ ਸਾਹਿਬ ਕੀਤੇ ਤੇ ਅੱਜ ਵੀ ਜਾਰੀ ਹਨ । ਦੇਸ਼ ਵਿਦੇਸ਼ ਦੀਆਂ ਲੱਖਾਂ ਸੰਗਤਾਂ ਦੀਆਂ ਅਰਦਾਸਾਂ ਸਦਕਾ ਹੀ ਸਰਕਾਰਾਂ ਦੀਆਂ ਫੋਰਸਾਂ ਅਤੇ ਏਜੰਸੀਆਂ ਦੀ ਵੱਡੀ ਹਾਰ ਹੋਈ । ਭਾਰਤੀ ਸਰਕਾਰ ਦੀਆਂ ਸਭ ਫੋਰਸਾਂ ਤੇ ਏਜੰਸੀਆਂ ਸੰਗਤਾਂ ਦੀਆਂ ਅਰਦਾਸਾਂ ਨੇ ਫ਼ੇਲ੍ਹ ਕਰ ਕੇ ਰੱਖ ਦਿੱਤੀਆਂ ।
ਭਾਈ ਅੰਮ੍ਰਿਤਪਾਲ ਸਿੰਘ ਨੇ ਸੰਤਾਂ ਦੇ ਜਨਮ ਅਸਥਾਨ ਜਿੱਥੇ ਉਨ੍ਹਾਂ ਦੀ ਸਿੱਖ ਸੰਗਤ ਨੇ ਦਸਤਾਰਬੰਦੀ ਕੀਤੀ ਸੀ ਉੱਥੇ ਹੀ ਰੋਡੇ ਪਿੰਡ ਵਿਖੇ  ਆਪ ਗ੍ਰਿਫ਼ਤਾਰੀ ਦਿੱਤੀ ਅਤੇ ਗ੍ਰਿਫ਼ਤਾਰੀ ਸਮੇਂ ਸੰਗਤਾਂ ਨੂੰ ਸੰਦੇਸ਼ ਦਿੱਤਾ ਕਿ ਸਿੱਖ ਦੁਸ਼ਮਣ ਸਰਕਾਰਾਂ ਦੀ ਹਾਰ ਇਸੇ ਵਿੱਚ ਹੈ ਕਿ ਕਲਗ਼ੀਧਰ ਪਾਤਸ਼ਾਹ ਦੀ ਖੰਡੇ ਬਾਟੇ ਦੀ ਪਾਹੁਲ ਛਕੀਏ । ਸੋ ਪੰਜ ਤਖ਼ਤਾਂ ’ਤੇ ਅਰਦਾਸ ਸਮਾਗਮਾਂ ਦੀ ਲੜੀ ਤਹਿਤ ਇਸ ਕਰਕੇ ਹੀ ਅੰਮ੍ਰਿਤ ਸੰਚਾਰ ਲਈ ਨੌਜਵਾਨੀ ਨੂੰ ਸਦਾ ਦਿੱਤਾ ਜਾਂਦਾ ਹੈ ਅਤੇ ਕਕਾਰਾਂ ਦੀ ਸੇਵਾ ਕੀਤੀ ਜਾਂਦੀ ਹੈ ।

ਉਹਨਾਂ ਕਿਹਾ ਕਿ ਅੱਗੇ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਵੀ ਸੰਗਤਾਂ ਅੱਜ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਕਿਰਪਾਲਤਾ ਕਰਨ ਕਿਉਂਕਿ ਸੰਗਤ ਦੀ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਸਦਕਾ ਹੀ ਸਰਕਾਰਾਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਵਿਰੁੱਧ ਬੁਣੇ ਜਾਲ ਨੂੰ ਕੱਟਿਆ ਜਾ ਸਕਦਾ ਹੈ।ਅੱਜ ਦੇ ਪ੍ਰੋਗਰਾਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸਿੰਘ ਸਿੰਘਣੀਆਂ ਨੇ ਹਾਜ਼ਰੀ ਲਵਾਈ । ਇਸ ਮੌਕੇ ਤਰਸੇਮ ਸਿੰਘ ਖੈੜਾ, ਸ ਰਣਜੀਤ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਵਣਵਾਲਾ, ਸੁਖਵਿੰਦਰ ਸਿੰਘ ਅਗਵਾਨ, ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਈ ਸਤਨਾਮ ਸਿੰਘ ਖੰਡਾ ਸਮੇਤ ਅਨੇਕਾਂ ਸ਼ਖ਼ਸੀਅਤਾਂ ਮੌਜੂਦ ਸਨ ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>