ਅਮਰੀਕਾ ਦੇ ਈਸਟ ਕੋਸਟ ਦੀਆਂ 6 ਸਟੇਟਾਂ ਵਿੱਚ ਤੀਜਾ ਧਾਰਮਿਕ ਪ੍ਰਤੀਯੋਗਤਾ ਮੁਕਾਬਲਾ ਬਹੁਤ ਚੜਦੀ ਕਲਾ ਨਾਲ ਹੋਇਆ ਸੰਪੰਨ

WhatsApp Image 2023-12-24 at 6.40.11 PM.resizedਨਿਊਯਾਰਕ : ਸਿੱਖ ਕੌਮ ਦਾ ਭਵਿੱਖ ਅਗਲੀ ਪੀੜ੍ਹੀ ਨੂੰ ਗੁਰਬਾਣੀ ਅਤੇ ਮਾਣਮੱਤੇ ਇਤਿਹਾਸ ਤੇ ਵਿਰਸੇ ਨਾਲ ਜੋੜਣ ਲਈ ਵਰਲਡ ਸਿੱਖ ਪਾਰਲੀਮੈਂਟ ਦੀਆਂ ਵਿਦਿਅਕ, ਧਾਰਮਿਕ ਕੌਂਸਲਾਂ ਵਲੋਂ ਦੁਨੀਆਂ ਭਰ ਵਿੱਚ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। 2021 ਤੋਂ ਸ਼ੁਰੂ ਹੋਏ ਸਲਾਨਾ ਧਾਰਮਿਕ ਪ੍ਰਤੀਯੋਗਤਾ ਮੁਕਾਬਲਿਆਂ ਵਿਚ ਬੱਚਿਆਂ ਅਤੇ ਪਰਿਵਾਰਾਂ ਦੇ ਹੁੰਗਾਰੇ ਤੇ ਉਤਸ਼ਾਹ ਨੂੰ ਵੇਖਦਿਆਂ, ਇਸ ਸਾਲ ਦਾ ਇਹ ਪ੍ਰੋਗਰਾਮ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਅਤੇ ਜੀਵਨ ਇਤਿਹਾਸ ਨਾਲ ਸਬੰਧਤ ਤੇ ਗੁਰਬਾਣੀ ਦੀਆਂ ਸਿੱਖਿਆਵਾਂ ਉਪਰ ਅਧਾਰਤ  ਵਿਸ਼ਿਆਂ ਉੱਤੇ ਕਰਵਾਇਆ ਗਿਆ। ਜਿਸ ਨਾਲ ਕਿ ਦੁਨਿਆਵੀ ਚਕਾਚੌਂਧ ਦੇ ਅਸਰ ਹੇਠ ਆਪਣੇ ਮਾਣਮੱਤੇ ਇਤਿਹਾਸਕ ਵਿਰਸੇ ਤੋਂ ਦੂਰ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਮੁੜ ਲਾਸਾਨੀ ਸਿੱਖ ਇਤਿਹਾਸ ਤੇ ਵਿਰਸੇ ਬਾਰੇ ਜਾਣੂ ਕਰਵਾਕੇ ਜੋੜਿਆ ਜਾਵੇ ।

WhatsApp Image 2023-12-24 at 6.38.05 PM.resizedਇਸ ਸਾਲ ਦੇ ਪ੍ਰੋਗਰਾਮ ਲਈ ਬੱਚਿਆਂ ਨੂੰ ਤਿੰਨ ਉਮਰ ਵਰਗਾਂ ਵਿਚ ਰੱਖਿਆ ਗਿਆ, ਅਤੇ ਹਰ ਵਰਗ ਦੇ ਬੱਚਿਆਂ ਨੇ ਸਵਾਲ-ਜਵਾਬ (ਕੁਇਜ਼), ਗੁਰਬਾਣੀ ਕੰਠ, ਅਤੇ ਸਪੀਚ ਦੇ ਮੁਕਾਬਲਿਆਂ ਵਿਚ ਹਿਸਾ ਲਿਆ। 2 ਦਸੰਬਰ ਤੋਂ ਸ਼ੁਰੂ ਹੋਏ ਇਸ ਪ੍ਰੋਗਰਾਮ ਵਿਚ ਹਰ ਸ਼ੁੱਕਰ, ਸ਼ਨੀ ਤੇ ਐਤਵਾਰ (ਵੀਕਐਂਡ) ਤੇ ਮੁਕਾਬਲਿਆਂ ਲਈ ਵੱਖ ਵੱਖ ਸਟੇਟਾਂ ਵਿਚ ਸੈਂਟਰ ਬਣਾਏ ਗਏ, ਜਿਨ੍ਹਾਂ ਵਿਚ  ਵਰਜੀਨੀਆ ਦੇ ਗੁਰਦੁਆਰਾ ਸਿੰਘ ਸਭਾ ਫੇਅਰਫੈਕਸ; ਨਿਊਯਾਰਕ ਦੇ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਰਿਚਮੰਡ ਹਿੱਲ, ਸਿੱਖ ਸੈਂਟਰ ਆਫ ਨਿਊਯਾਰਕ ਫਲੱਸ਼ਿੰਗ/ਕੁਈਨਜ ਵਿਲੇਜ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ, ਗੁਰੂ ਨਾਨਕ ਦਰਬਾਰ ਆਫ ਲੌਂਗ ਆਈਲੈਂਡ;  ਨਿਊਜਰਸੀ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਕਾਰਟਰੇਟ, ਸਿੱਖ ਗੁਰਦੁਆਰਾ ਆਫ ਪਾਈਨਹਿੱਲ, ਗੁਰਦੁਆਰਾ ਗੁਰੂ ਨਾਨਕ ਮਿਸ਼ਨ ਓਕਲੈਂਡ;  ਕਨੈਕਟੀਕਟ ਦੇ ਗੁਰਦੁਆਰਾ ਗੁਰੂ ਤੇਗ ਬਹਾਦੁਰ ਫਾਊਂਡੇਸ਼ਨ ਨੌਰਵਾਕ;

WhatsApp Image 2023-12-24 at 6.41.06 PM.resizedਪੈਨਸਿਲਵੇਨੀਆ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਸੋਸਾਇਟੀ ਆਫ ਲੀਹਾਈ ਵੈਲੀ ਨੈਜਰਥ; ਮੇਰੀਲੈਂਡ ਦੇ ਗੁਰਦੁਆਰਾ ਬਾਲਟੀਮੋਰ ਸਿੱਖ ਸੋਸਾਇਟੀ; ਵਿਖੇ ਸੈਂਟਰ ਬਣਾਏ ਗਏ । ਜਿੰਨਾ ਵਿੱਚ ਸਾਢੇ ਪੰਜ ਸੌ ਤੋਂ ਜ਼ਿਆਦਾ ਬੱਚਿਆਂ ਨੇ ਹਿਸਾ ਲਿਆ ।

ਇਸ ਧਾਰਮਿਕ ਪ੍ਰਤੀਯੋਗਤਾ ਦਾ ਫਾਈਨਲ ਪ੍ਰੋਗਰਾਮ 23  ਦਸੰਬਰ ਨੂੰ ਗੁਰਦੁਆਰਾ ਦਸ਼ਮੇਸ਼ ਦਰਬਾਰ ਕਾਰਟਰੇਟ ਨਿਊਜਰਸੀ ਦੇ  ਵਿਚ ਹੋਇਆ। ਜਿਥੇ ਕੇ ਸਾਰੇ 11 ਸੈਂਟਰਾਂ ਤੋਂ ਤਿੰਨੇ ਉਮਰ ਵਰਗਾਂ ਵਿਚੋਂ ਅੱਵਲ ਰਹੇ ਬੱਚਿਆਂ ਨੇ ਫਾਈਨਲ ਸਪੀਚ ਮੁਕਾਬਲੇ ਵਿਚ ਗੁਰੂ ਅਰਜਨ ਸਾਹਿਬ ਜੀ ਨਾਲ ਸਬੰਧਤ ਵਿਸ਼ਿਆਂ  ਅਤੇ ਇਤਿਹਾਸ ਬਾਰੇ ਚਾਨਣਾ ਪਾਇਆ ।

WhatsApp Image 2023-12-24 at 6.37.28 PM.resizedਪ੍ਰੋਗਰਾਮ ਦੇ ਅਖੀਰ ਵਿਚ ਇਕ ਬਹੁਤ ਹੀ ਪ੍ਰਭਾਵਸ਼ਾਲੀ ਇਨਾਮ ਵੰਡ ਸਮਾਗਮ ਹੋਇਆ। ਜਿਸ ਦੌਰਾਨ ਈਸਟ-ਕੋਸਟ ਦੀਆਂ ਮਾਇਨਾਜ ਹਸਤੀਆਂ ਅਤੇ ਸਿੱਖ ਲੀਡਰਾਂ ਨੇ ਆਪਣੇ ਕਰ ਕਮਲਾਂ ਨਾਲ, ਸਵਾਲ-ਜਵਾਬ (ਕੁਇਜ਼), ਗੁਰਬਾਣੀ ਕੰਠ, ਅਤੇ ਸਪੀਚ ਦੇ ਮੁਕਾਬਲਿਆਂ ਵਿਚ ਤਿੰਨੇ ਉਮਰ ਵਰਗਾਂ ਵਿਚ ਪਹਿਲੇ, ਦੂਜੇ, ਤੀਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਬਹੁਤ ਹੀ ਆਕਰਸ਼ਕ ਅਤੇ ਵੱਡੇ ਇਨਾਮ ਦਿਤੇ ਗਏ ।

ਅਮਰੀਕਾ ਰੀਜਨ ਵਿਚ ਈਸਟ-ਕੋਸਟ ਲੈਵਲ ਦੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਬੱਚਿਆਂ ਦੇ ਮਾਪਿਆਂ ਦੇ ਨਾਲ, ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ, ਤੇ ਸਿੱਖ ਸੰਗਤਾਂ ਨੇ ਭਰਪੂਰ ਸਹਿਜੋਗ ਦਿਤਾ ਅਤੇ ਨਾਲ ਹੀ ਇਸ ਵੱਡੇ ਪੱਧਰ ਦੇ ਕਾਰਜ ਵਿੱਚ ਸਿੱਖ ਕੋਆਰਡੀਨੇਸ਼ਨ ਕਮੇਟੀ (ਯੂ ਐਸ ਏ), ਅਮੈਰਿਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਅਘਫਛ) ਨੇ ਵੀ ਵਿਸ਼ੇਸ਼ ਤੌਰ ਤੇ ਸਹਿਯੋਗ ਦਿੱਤਾ ਅਤੇ ਸਾਰਿਆਂ ਨੇ ਹੀ ਵਿਦਿਅਕ, ਧਾਰਮਿਕ ਕੌਂਸਲਾਂ ਦੇ ਇਸ ਉਦਮ ਦੀ ਬਹੁਤ ਸ਼ਲਾਘਾ ਕੀਤੀ। ਆਉਣ ਵਾਲੇ ਸਮੇ ਵਿਚ ਵੀ ਸੱਚੇ ਪਾਤਸ਼ਾਹ ਜੀ ਕਿਰਪਾ ਕਰਕੇ ਸੰਗਤਾਂ ਦੇ ਸਹਿਯੋਗ ਨਾਲ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਹੋਰ ਵੀ ਉਦਮ ਉਪਰਾਲੇ ਕਰਵਾਉਂਦੇ ਰਹਿਣ, ਤਾਂ ਕਿ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਮਨੁੱਖਤਾਵਾਦੀ ਸੰਦੇਸ਼ ਨੌਜਵਾਨਾਂ ਬੱਚਿਆਂ ਤੋਂ ਲੈ ਕੇ ਦੁਨੀਆ ਦੇ ਹਰ ਮਨੁੱਖ ਮਾਤਰ ਤੱਕ ਪਹੁੰਚ ਸਕੇ ॥

This entry was posted in ਅੰਤਰਰਾਸ਼ਟਰੀ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>