ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਬੜੀ ਧੂਮ ਧਾਮ ਅਤੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ

IMG_20240210_124255.resizedਅੰਮ੍ਰਿਤਸਰ  ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਤਰਨ ਤਾਰਨ ਰੋਡ, ਪਿੰਡ ਚੱਬਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਜੀ ਦੀ ਅਗਵਾਈ ਵਿੱਚ ਬੜੀ ਧੂਮ ਧਾਮ,  ਸ਼ਰਧਾ ਅਤੇ ਖਾਲਸਾਈ ਚੜ੍ਹਦੀਕਲਾ ਦੇ ਵਿਚ ਮਨਾਇਆ ਗਿਆ। ਸਿੰਘ ਸਾਹਿਬਾਨ, ਤਰਨਾ ਦਲ, ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਅਤੇ ਭਾਰੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਸਮੂਹ ਸ਼ਹੀਦਾਂ ਮੁਰੀਦਾਂ ਨੂੰ ਸਿਜਦਾ ਕੀਤਾ।

ਇਸ ਮੌਕੇ ਸਿੱਖ ਆਗੂਆਂ ਤੇ ਜਥੇਬੰਦੀਆਂ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ ਲਿਆ ਅਤੇ ਸਿੱਖ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਦੀ ਅਪੀਲ ਕੀਤੀ। ਸਮਾਗਮ ਬਾਰੇ ਪ੍ਰੋ. ਸਰਚਾਂਦ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ

IMG_20240210_134119.resizedਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਅਤੇ ਕੌਮੀ ਸਰੋਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਧਾਮੀ ਨੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਵੱਲੋ ਪੰਥ ਦੀ ਚੜ੍ਹਦੀਕਲਾ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਸ. ਧਾਮੀ ਨੇ ਸੰਸਾਰ ਅਤੇ ਸਿੱਖ ਇਤਹਾਸ ਵਿੱਚ ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਭੂਮਿਕਾ ਅਤੇ ਯੋਗਦਾਨ ‘ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਸੀਸ ਤਲੀ ਉਤੇ ਰੱਖ ਕੇ ਜਾਲਮਾਂ ਦੇ ਛੱਕੇ ਛੁਡਾਉਣ ਦਾ ਮਹਾਨ ਕਾਰਜ ਕੇਵਲ ਬਾਬਾ ਦੀਪ ਸਿੰਘ ਜੀ ਦੇ ਹਿੱਸੇ ਆਇਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ  ਸਿੱਖੀ ਚ ਸਭ ਦਾ ਸਤਿਕਾਰ ਹੈ, ਪਰ ਸਿੱਖੀ ਸਿਧਾਂਤਾਂ ਨਾਲ ਖਿਲਵਾੜ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਉਹਨਾਂ ਕਹਾ ਕਿ ਪਹਿਲਾਂ ਗੁਰਦਵਾਰਿਆਂ ਉਤੇ ਸਿੱਧੇ ਹਮਲੇ ਹੁੰਦੇ ਸਨ, ਜਿਨ੍ਹਾਂ ਦਾ ਬਹਾਦਰੀ ਨਾਲ ਟਾਕਰਾ ਕੀਤਾ ਜਾਂਦਾ ਸੀ। ਪਰ ਹੁਣ ਸਿੱਖੀ ਸਿਧਾਂਤਾਂ ਉਤੇ ਅਸਿੱਧੇ ਤੌਰ ‘ਤੇ ਸੱਟਾਂ ਮਾਰੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਐਕਟ ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਮਨਮਰਜ਼ੀ ਨਾਲ ਸੋਧ ਕਰਕੇ ਸਿੱਖ ਗੁਰਦੁਆਰਿਆਂ ਦੇ ਪ੍ਰਬੰਧ ਵਿਚ ਸਰਕਾਰ ਵੱਲੋਂ ਕੀਤੀ ਜਾ ਰਹੀ ਸਿੱਧੀ ਅਸਿੱਧੀ ਦਖਲ ਅੰਦਾਜੀ ਨੂੰ ਕਿਸੇ ਤਰਾਂ ਵੀ ਬਰਦਾਸ਼ਤ ਨਹੀਂ ਕੀਤਾਂ ਜਾਵੇਗਾ। ਉਹਨਾਂ ਕੌਮ ਨੂੰ ਇਸ ਮੁੱਦੇ ‘ਤੇ ਇਕਜੁੱਟ ਹੋਣ ਦਾ ਹੋਕਾ ਦਿੰਦਿਆਂ ਕਿਹਾ ਕਿ ਅੱਜ ਇਸ ਲੁਕਵੇਂ ਏਜੰਡੇ ਪ੍ਰਤੀ ਕੌਮ ਨਾ ਜਾਗਿਆ ਤਾਂ ਭਵਿੱਖ਼ ਵਿਚ ਵੱਡਾ ਨੁਕਸਾਨ ਹੋਵੇਗਾ।

ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਾ ਸਿੰਘ ਨੇ ਕਿਹਾ ਕਿ ਹਜ਼ੂਰ ਸਾਹਿਬ ਬੋਰਡ ਬਾਰੇ ਸਰਕਾਰ ਦੇ ਫੈਸਲੇ ਨਾਲ ਸਿੱਖਾਂ ਵਿਚ ਭਾਰੀ ਰੋਸ ਹੈ। ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ। ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਨੇ ਕਹਾ ਕਿ ਜੋ ਵੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਦਾ ਫੈਸਲਾ ਹੋਵੇਗਾ, ਉਸ ਦੀ ਤਾਮੀਲ ਹੋਵੇਗੀ।

ਇਸ ਮੌਕੇ ਸ਼ਹੀਦੀ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਜਥੇਬੰਦੀਆਂ ਦੇ ਆਗੂਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਉਹਨਾਂ ਦੱਸਿਆ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕ ਕੇ 65 ਪ੍ਰਾਣੀ ਗੁਰੂ ਵਾਲੇ ਬਣੇ ਹਨ। ਭਾਈ ਸੂਰਤਾ ਸਿੰਘ ਨੇ ਸਟੇਜ ਸੈਕਟਰੀ ਵਜੋਂ ਬਾਖ਼ੂਬੀ ਸੇਵਾ ਨਿਭਾਈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਉ, ਗਿਆਨੀ ਰਾਜਦੀਪ ਸਿੰਘ ਸ੍ਰੀ ਦਰਬਾਰ ਸਾਹਿਬ, ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਬਲਜੀਤ ਸਿੰਘ ਸ੍ਰੀ ਦਰਬਾਰ ਸਾਹਿਬ, ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇਦਾਰ ਬਾਬਾ ਬਲਬੀਰ ਸਿੰਘ ਦਲ ਪੰਥ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗਿਆਨੀ ਸਾਹਿਬ ਸਿੰਘ ਦਮਦਮੀ ਟਕਸਾਲ, ਬਾਬਾ ਬੰਤਾ ਸਿੰਘ ਦਲ ਬਿਧੀ ਚੰਦ, ਬਾਬਾ ਸੰਤ ਸਿੰਘ ਮੁੰਡਾ ਪਿੰਡ, ਬਾਬਾ ਗੁਰਭੇਜ ਸਿੰਘ ਖਜਾਲਾ ਬੁਲਾਰਾ ਸੰਤ ਸਮਾਜ, ਬਾਬਾ ਗੁਰਨਾਮ ਸਿੰਘ ਡਰੋਲੀ, ਗਿਆਨੀ ਵਿਸ਼ਾਲ ਸਿੰਘ ਕਥਾਵਾਚਕ, ਬਾਬਾ ਨਾਹਰ ਸਿੰਘ ਦਲ ਬਾਬਾ ਬਿਧੀ ਚੰਦ, ਬਲਬੀਰ ਸਿੰਘ ਪਾਰਸ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਕੇਂਦਰ, ਬੀਬੀ ਡਾਲਰ ਕੌਰ ਖਾਲਸਾ, ਭਾਈ ਕੰਵਰ ਚੜਤ ਸਿੰਘ, ਬਾਬਾ ਸੱਜਣ ਸਿੰਘ ਬੇਰ ਸਾਹਿਬ, ਬਾਬਾ ਰਾਮ ਸਿੰਘ, ਬਲਜੀਤ ਸਿੰਘ ਸਰਪੰਚ, ਕੰਵਲਜੀਤ ਸਿੰਘ ਚੈਅਰਮੈਨ, ਬਾਬਾ ਬਲਦੇਵ ਸਿੰਘ ਬੁੱਢਾ ਦਲ ਘੋੜਿਆਂ ਵਾਲੇ, ਮਾਤਾ ਸਰਬਜੀਤ ਕੌਰ ਛਾਬੜੀ ਸਾਹਿਬ, ਬਾਬਾ ਬੁੱਧ ਸਿੰਘ ਘੁੰਮਣ,  ਸਰਪੰਚ ਅਵਤਾਰ ਸਿੰਘ ਮਾਲਾ ਛੰਨਾ, ਭਾਈ ਸੁਖਦੇਵ ਸਿੰਘ ਫ਼ਰਾਸ, ਭਾਈ ਬਲਜੀਤ ਸਿੰਘ ਫਰਾਸ, ਭਾਈ ਕੁਲਵੰਤ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਸੁਖਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਮੰਗਲ ਸਿੰਘ, ਭਾਈ ਪਰਮਜੀਤ ਸਿੰਘ, ( ਸਾਰੇ ਪੰਜ ਪਿਆਰੇ) ਭਾਈ ਤਰਸੇਮ ਸਿੰਘ ਪ੍ਰਚਾਰਕ, ਭਾਈ ਅਵਤਾਰ ਸਿੰਘ ਸਰਪੰਚ, ਹਰਪ੍ਰੀਤ ਸਿੰਘ ਬਹੋੜੂ , ਹਰਜੀਤ ਸਿੰਘ ਬੋਹੜੂ, ਭਾਈ ਹਰਦੇਵ ਸਿੰਘ ਸਰਪੰਚ, ਸ਼ਮਸ਼ੇਰ ਸਿੰਘ ਕੌਸਲਾਰ, ਗੋਸਬਾਦ, ਭਾਈ ਕੁਲਦੀਪ ਸਿੰਘ ਪੰਡੋਰੀ, ਭਾਈ ਅਮਰਜੀਤ ਸਿੰਘ, ਬਿਕਰਮਜੀਤ ਸਿੰਘ ਮੀਤ ਮੈਨੇਜਰ ਸ੍ਰੀ ਦਰਬਾਰ ਸਾਹਿਬ, ਭਾਈ ਅਵਤਾਰ ਸਿੰਘ, ਭਾਈ ਗੁਰਸਾਹਿਬ ਸਿੰਘ ਟਾਹਲਾ ਸਾਹਿਬ, ਭਾਈ ਕਸ਼ਮੀਰ ਸਿੰਘ ਪ੍ਰਧਾਨ ਬਾਬਾ ਦੀਪ ਸਿੰਘ ਸ਼ਹੀਦ ਟਰੱਸਟ ਗੁਰਦੁਆਰਾ ਟਾਹਲਾ ਸਾਹਿਬ, ਮੈਨੇਜਰ ਰਣਦੀਪ ਸਿੰਘ ਟਾਹਲਾ ਸਾਹਿਬ, ਮਹੰਤ ਭਾਈ ਅਮਰਦੀਪ ਸਿੰਘ ਆਦਿ ਮੌਜੂਦ ਸਨ। ਸਮਾਗਮ ਉਪਰੰਤ ਜ਼ਿਲ੍ਹਾ ਪੱਧਰੀ ਟੀਮਾਂ ਦਾ ਕੱਬਡੀ ਦਾ ਮੈਚ ਕਰਾਇਆ ਗਿਆ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>