ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

Screenshot_2024-04-29_20-45-55.resizedਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਨਿਸ਼ਾਨ ਸਿੰਘ ਜਫਰਵਾਲ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਹਾਜਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>