ਪਟਿਆਲਾ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜੀ.ਪੀ.ਸਿੰਘ ਦੀ ਪ੍ਰਧਾਨਗੀ ਵਿੱਚ ਹੋਈ, ਜਿਸ ਵਿੱਚ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਅਤੇ ਮੁਲਾਜਮਾ ਦੇ ਬਕਾਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾ ਅਨੁਸਾਰ ਦੇਣ ਦੀ ਅਪੀਲ ਕੀਤੀ ਗਈ। ਮੈਂਬਰਾਂ ਨੇ ਅੱਗੋਂ ਕਿਹਾ ਕਿ ਜੇਕਰ ਸਰਕਾਰ ਨੇ ਫ਼ੈਸਲੇ ਨੂੰ ਜਲਦੀ ਤੋਂ ਜਲਦੀ ਲਾਗੂ ਨਾ ਕੀਤਾ ਤਾਂ ਪੰਜਾਬ ਸਰਕਾਰ ਨੂੰ ਇਸ ਦਾ ਇਵਜਾਨਾ ਪੰਚਾਇਤਾਂ ਅਤੇ ਨਗਰ ਨਿਗਮਾ, ਅਤੇ ਨਗਰ ਕੌਂਸਲਾਂ ਦੀਆਂ ਚੋਣਾ ਵਿੱਚ ਭੁਗਤਣਾ ਪਵੇਗਾ। ਇਸ ਤੋਂ ਇਲਾਵਾ ਪੈਨਸ਼ਨਰਾਂ ਦੇ ਇਲਾਜ ਲਈ ਵੀ ਸੌਖੇ ਤੇ ਪੁਖਤਾ ਪ੍ਰਬੰਧ ਕੀਤੇ ਜਾਣ ਕਿਉਂਕਿ ਸਰਕਾਰੀ ਹਸਪਤਾਲਾਂ ਵਿੱਚ ਉਤਨੇ ਯੋਗ ਪ੍ਰਬੰਧ ਨਹੀਂ ਹੁੰਦੇ। ਪੈਨਸ਼ਨਰਾਂ ਦੀ ਵਡੇਰੀ ਉਮਰ ਕਰਕੇ ਬਿਮਾਰੀਆਂ ਵੀ ਜ਼ਿਆਦਾ ਲਗਦੀਆਂ ਹਨ। ਇਸ ਮੀਟਿੰਗ ਵਿੱਚ ਸੁਰਜੀਤ ਸਿੰਘ ਦੁੱਖੀ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਆਪਣੇ ਜੀਵਨ ਦੌਰਾਨ ਹੋਏ ਖੱਟੇ ਮਿੱਠੇ ਤਜ਼ਰਬਿਆਂ ਬਾਰੇ ਜਾਣਕਾਰੀ ਦਿੱਤੀ। ਅਸ਼ੋਕ ਸ਼ਰਮਾ ਅਤੇ ਪਾਲ ਸਿੰਘ ਦੇ ਜਨਮ ਦਿਨ ਕੇਕ ਕੱਟਕੇ ਮਨਾਏ ਗਏ। ਇਸ ਮੌਕੇ ‘ਤੇ ਸੁਰਜੀਤ ਸਿੰਘ ਸੈਣੀ ਪ੍ਰਧਾਨ, ਉਜਾਗਰ ਸਿੰਘ, ਸੁਰਜੀਤ ਸਿੰਘ ਦੁੱਖੀ, ਜੈ ਕ੍ਰਿਸ਼ਨ ਕਸ਼ਯਪ, ਪਰਮਜੀਤ ਕੌਰ ਸੋਢੀ, ਅਸ਼ੋਕ ਕੁਮਾਰ ਸ਼ਰਮਾ, ਸ਼ਾਮ ਸੁੰਦਰ , ਨਰਾਤਾ ਸਿੰਘ ਸਿੱਧੂ, ਨਵਲ ਕਿਸ਼ੋਰ, ਪਰਮਜੀਤ ਸਿੰਘ ਸੇਠੀ, ਬਿਮਲ ਕੁਮਾਰ ਚਕੋਤਰਾ, ਜੀ ਪੀ ਸਿੰਘ, ਜੀ ਆਰ ਕੁਮਰਾ, ਪਾਲ ਸਿੰਘ ਅਤੇ ਰਾਜ ਕੁਮਾਰ ਸ਼ਾਮਲ ਹੋਏ।
ਪੰਜਾਬ ਸਰਕਾਰ ਪੈਨਸ਼ਨਰਾਂ ਅਤੇ ਮੁਲਾਜਮਾ ਨੂੰ ਬਣਦੇ ਬਕਾਏ ਤੁਰੰਤ ਦੇਵੇ
This entry was posted in ਪੰਜਾਬ.