ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬਾਬਾ ਬੁੱਢਾ ਦਲ ਗਲਾਸਗੋ ਵੱਲੋਂ ਐਲਬਰਟ ਡਰਾਈਵ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਰਮ ਵਿੱਚ ਸਤਿਕਾਰਤ ਸਖਸ਼ੀਅਤ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ। ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਦੌਰਾਨ ਬੀਬੀ ਜਸਪ੍ਰੀਤ ਕੌਰ ਵੱਲੋਂ ਇਸ ਦਿਹਾੜੇ ਦੀ ਵਧਾਈ ਦੇਣ ਦੇ ਨਾਲ-ਨਾਲ ਬਾਬਾ ਬੁੱਢਾ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਦੱਸਿਆ। ਇਸ ਉਪਰੰਤ ਗੁਰੂ ਘਰ ਦੇ ਵਜੀਰ ਭਾਈ ਅਮਰੀਕ ਸਿੰਘ, ਭਾਈ ਮਨਪ੍ਰੀਤ ਸਿੰਘ ਤੇ ਭਾਈ ਗਗਨਦੀਪ ਸਿੰਘ ਦੇ ਜੱਥੇ ਵੱਲੋਂ ਕੀਰਤਨ ਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਵਿਸ਼ਵ ਪ੍ਰਸਿੱਧ ਜਾਗੋ ਵਾਲੇ ਜੱਥੇ ਵੱਲੋਂ ਇੱਕ ਤੋਂ ਬਾਅਦ ਇੱਕ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ। ਬਾਬਾ ਬੁੱਢਾ ਦਲ ਦੇ ਸੇਵਾਦਾਰਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਨਿਰੰਤਰ ਸੇਵਾ ਕਾਰਜਾਂ ਵਿੱਚ ਹਿੱਸਾ ਲਿਆ ਜਾਂਦਾ ਰਿਹਾ। ਦਲ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਖਹਿਰਾ ਤੇ ਰੇਸ਼ਮ ਸਿੰਘ ਕੂਨਰ ਵੱਲੋਂ ਦੂਰ ਦੁਰੇਡੇ ਤੋਂ ਪਹੁੰਚੀਆਂ ਸੰਗਤਾਂ, ਸਮੂਹ ਸੇਵਾਦਾਰਾਂ ਦਾ ਹਾਰਦਿਕ ਧੰਨਵਾਦ ਕੀਤਾ ਗਿਆ, ਜਿਹਨਾਂ ਦੇ ਸਹਿਯੋਗ ਨਾਲ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹਿਆ।
ਬਾਬਾ ਬੁੱਢਾ ਦਲ ਗਲਾਸਗੋ ਨੇ ਮਨਾਇਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ
This entry was posted in ਭਾਰਤ.