ਵੈਨਕੂਵਰ – ਕੈਨੇਡਾ ਦੀ ਧਰਤੀ ਤੋਂ ਆਰੰਭ ਹੋਏ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ 51000 ਕੈਨੇਡੀਅਨ ਡਾਲਰ ਦੇ ਕੌਮਾਂਤਰੀ ਪ੍ਰਸਿੱਧੀ ਵਾਲੇ ਢਾਹਾਂ ਸਾਹਿਤ ਇਨਾਮ ਸਾਲ 2025 ਲਈ ਨਾਮਜ਼ਦਗੀਆਂ ਹੁਣ ਪ੍ਰਵਾਨ ਕਰਨੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਖ 28 ਫਰਵਰੀ 2025 ਹੈ । ਇਹ ਜਾਣਕਾਰੀ ਢਾਹਾਂ ਸਾਹਿਤ ਇਨਾਮ ਦੇ ਬਾਨੀ ਸ੍ਰੀ ਬਰਜਿੰਦਰ ਸਿੰਘ ਢਾਹਾਂ ਦੁਆਰਾ ਦਿੱਤੀ ਗਈ । ਉਹਨਾਂ ਕਿਹਾ ਕਿ ਇਸ ਸਨਮਾਨ ਮਾਂ-ਬੋਲੀ ਪੰਜਾਬੀ ਵਿਚ ਸਮੁੱਚੇ ਸੰਸਾਰ ਵਿਚ ਰਚੇ ਗਏ ਉੱਤਮ ਸਾਹਿਤ ਦੀ ਪਛਾਣ ਕਰਨ ਅਤੇ ਪੰਜਾਬੀ ਸਾਹਿਤ-ਸਿਰਜਣਾ ਨੂੰ ਉਤਸ਼ਾਹ ਦੇਣ ਦੇ ਮਨੋਰਥ ਨਾਲ ਸ਼ੁਰੂ ਕੀਤਾ ਗਿਆ ਸੀ । ਜੋ ਕੌਮਾਂਤਰੀ ਪੱਧਰ ਉੱਤੇ ਮਾਂ ਬੋਲੀ ਪੰਜਾਬੀ ਦੀ ਗੁਰਮੁਖੀ ਜਾਂ ਸ਼ਾਹਮੁਖੀ ਲਿਪੀ ਵਿਚ ਛਪੇ ਨਾਵਲ ਤੇ ਕਹਾਣੀ ਦੀਆਂ ਤਿੰਨ ਕਿਤਾਬਾਂ ਨੂੰ ਦਿੱਤਾ ਜਾਂਦਾ ਹੈ । ਜਿਸ ਵਿਚ ਤਿੰਨ ਪੁਸਤਕਾਂ ਵਿਚੋ ਇੱਕ ਨੂੰ 25 ਹਜ਼ਾਰ ਕੈਨੇਡੀਅਨ ਡਾਲਰ ਦਾ ਇਨਾਮ ਅਤੇ ਦੋ ਪੁਸਤਕਾਂ ਨੂੰ 10-10 ਹਜ਼ਾਰ ਕੈਨੇਡੀਅਨ ਡਾਲਰ ਦਾ ਢਾਹਾਂ ਸਾਹਿਤ ਇਨਾਮ ਬਹੁਤ ਸਤਿਕਾਰ ਸਹਿਤ ਭੇਟ ਕੀਤਾ ਜਾਂਦਾ ਹੈ । ਇਸ ਮੌਕੇ ਜੇਤੂ ਕਿਤਾਬਾਂ ਦੇ ਲੇਖਕਾਂ ਨੂੰ ਗੁਰਮੁਖੀ ਜਾਂ ਸ਼ਾਹਮੁਖੀ ਵਿੱਚ ਲਿਪੀਅੰਤਰਨ ਕਰਨ ਲਈ ਵੀ 6,000 ਕੈਨੇਡੀਅਨ ਡਾਲਰ ਦਾ ਵਿਸ਼ੇਸ਼ ਸਨਮਾਨ ਵੀ ਭੇਟ ਕੀਤਾ ਜਾਂਦਾ ਹੈ। ਢਾਹਾਂ ਸਾਹਿਤ ਇਨਾਮ ਵੱਲੋਂ 11 ਸਾਲਾਂ ਦੇ ਸਫਰ ਵਿਚ ਹੁਣ ਤੱਕ ਭਾਰਤ, ਪਾਕਿਸਤਾਨ, ਅਮਰੀਕਾ, ਇੰਗਲੈਂਡ ਅਤੇ ਕੈਨੇਡਾ ਦੇ ਪੰਜਾਬੀ ਲੇਖਕਾਂ ਦੀਆਂ 33 ਨਾਮਵਰ ਪੁਸਤਕਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿਚ ਨਾਵਲ ਤੇ ਕਹਾਣੀ ਸੰਗ੍ਰਿਹ ਸ਼ਾਮਿਲ ਹਨ । ਸ. ਢਾਹਾਂ ਨੇ ਇਸ ਮੌਕੇ ਢਾਹਾਂ ਸਾਹਿਤ ਇਨਾਮ ਨੂੰ ਦੇਸ-ਵਿਦੇਸ ਦੇ ਲੇਖਕਾਂ, ਪ੍ਰਕਾਸ਼ਿਕਾਂ ਅਤੇ ਪਾਠਕਾਂ ਵੱਲੋ ਦਿੱਤੇ ਜਾ ਰਹੇ ਪਿਆਰ-ਸਤਿਕਾਰ ਲਈ ਵੀ ਤਹਿ ਦਿਲੋਂ ਧੰਨਵਾਦ ਕੀਤਾ।
ਸ੍ਰੀ ਢਾਹਾਂ ਨੇ ਨਾਮਜ਼ਦਗੀਆਂ ਦਾਖਲ ਕਰਨ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਸਾਲ 2025 ਦੇ ਢਾਹਾਂ ਇਨਾਮ ਲਈ ਪ੍ਰਕਾਸ਼ਿਤ ਨਾਵਲ ਜਾਂ ਕਹਾਣੀਆਂ ਦੀ ਕਿਤਾਬ ਨਾਮਜ਼ਦ ਕਰਨ ਦੇ ਚਾਹਵਾਨ ਲੇਖਕ, ਪ੍ਰਕਾਸ਼ਿਕ ਨਾਮਜ਼ਦਗੀ ਫਾਰਮ ਭਰ ਕੇ ਸੰਬਧਿਤ ਪੁਸਤਕ ਦੀਆਂ ਤਿੰਨ ਕਾਪੀਆਂ ਨੂੰ ਢਾਹਾਂ ਇਨਾਮ ਦੇ ਮੁੱਖ ਦਫਤਰ ਧਹੳਹੳਨ ਫਰਜ਼ਿੲ ਭੋੋਕ ਸ਼ੁਬਮਸਿਸiੋਨ # 1058 – 2560 ਸ਼ਹੲਲਲ ੍ਰੋੳਦ ੍ਰਚਿਹਮੋਨਦ, ਭ.ਛ., ਛੳਨੳਦੳ ੜ6ਯ 0ਭ8 ਜਾਂ ਈਮੇਲ ਸੁਬਮਸਿਸiੋਨਸੑਦਹੳਹੳਨਪਰਜ਼ਿੲ.ਚੋਮ ‘ਤੇ ਭੇਜ ਸਕਦੇ ਹਨ । ਇਸ ਸਬੰਧੀ ਹੋਰ ਜਾਣਕਾਰੀ ਵੈਬਸਾਈਟ ਾਾ.ਦਹੳਹੳਨਪਰਜ਼ਿੲ.ਚੋਮ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਿਸ ਤੋਂ ਲੇਖਕ-ਪ੍ਰਕਾਸ਼ਿਕ ਤਿੰਨ ਭਾਸ਼ਾਵਾਂ ਗੁਰਮੁਖੀ, ਸ਼ਾਹਮੁਖੀ ਅਤੇ ਅੰਗਰੇਜ਼ੀ ਵਿਚ ਜਾਣਕਾਰੀ ਮਿਲ ਸਕਦੀ ਹੈ । ਵਰਨਣਯੋਗ ਹੈ ਕਿ ਢਾਹਾਂ ਇਨਾਮ ਪੰਜਾਬੀ ਭਾਸ਼ਾ ਦਾ ਸਭ ਤੋਂ ਵੱਡਾ ਸਨਮਾਨ ਹੈ, ਜੋ ਪੰਜਾਬੀ ਸਾਹਿਤ ਰਚਨਾ ਨੂੰ ਉਤਸ਼ਾਹਿਤ ਕਰਨ, ਸੰਸਾਰ ਦੇ ਵੱਖ ਵੱਖ ਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀ ਭਾਈਚਾਰੇ ਨੂੰ ਆਪਸ ਵਿੱਚ ਜੋੜਨ ਅਤੇ ਕੌਮਾਂਤਰੀ ਪੱਧਰ ‘ਤੇ ਪੰਜਾਬੀ ਸਾਹਿਤ ਦਾ ਪ੍ਰਚਾਰ ਤੇ ਪਸਾਰ ਕਾਰਜਸ਼ੀਲ ਹੈ । ਇਸ ਨਾਲ ਪੰਜਾਬੀ ਲੇਖਕਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਨਿਵੇਕਲੀ ਪਛਾਣ ਮਿਲਦੀ ਹੈ ਅਤੇ ਜਿਸ ਰਾਹੀਂ ਉਹ ਦੁਨੀਆ ਭਰ ਦੇ ਬਹੁ-ਭਾਸ਼ੀ ਪਾਠਕਾਂ ਤੱਕ ਪਹੁੰਚ ਸਕਦੇ ਹਨ ।
ਢਾਹਾਂ ਇਨਾਮ ਦੀ ਸਥਾਪਨਾ ਬਰਜ ਢਾਹਾਂ (ਬਰਜਿੰਦਰ ਸਿੰਘ) ਅਤੇ ਉਹਨਾਂ ਧਰਮਪਤਨੀ ਰੀਟਾ ਢਾਹਾਂ ਦੁਆਰਾ ਪਰਿਵਾਰ, ਦੋਸਤਾਂ ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਸਹਿਯੋਗ ਨਾਲ ਵੈਨਕੂਵਰ, ਕੈਨੇਡਾ ਵਿੱਚ ਸਾਲ 2013 ਵਿਚ ਕੀਤੀ ਸੀ । ਢਾਹਾਂ ਸਾਹਿਤ ਇਨਾਮ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ (ਕਨੈਡਾ) ਸਥਾਪਿਤ ਹੋਇਆ ਸੀ, ਜਿੱਥੇ ਪੰਜਾਬੀ ਲੋਕਾਂ ਦਾ, ਪੰਜਾਬੀ ਭਾਸ਼ਾ ਦਾ ਅਤੇ ਪੰਜਾਬੀ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ । ਇਸ ਤੋਂ ਇਲਾਵਾ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਕੈਨੇਡਾ ਵਿੱਚ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਜੋ ਇਸ ਦੇਸ਼ ਦੇ ਬਹੁ-ਸੱਭਿਆਚਾਰਕ ਤਾਣੇ-ਬਾਣੇ ਵਿੱਚ ਇੱਕ ਮਜ਼ਬੂਤ ਥੰਮ ਦਾ ਕੰਮ ਕਰ ਰਹੀ ਹੈ ।