ਤਰਨਤਾਰਨ : ਕੋਟ ਮੁਹੰਮਦ ਖਾਨ ਦੇ ਸਰਪੰਚ ਕੁਲਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਦੇ ਦਰਮਿਆਨ ਹੋਏ ਝਗੜੇ ਨੂੰ ਨਿਪਟਾਉਣ ਦੇ ਲਈ ਪਹੁੰਚੀ ਪੁਲਿਸ ਪਾਰਟੀ ਹੀ ਹਮਲੇ ਦਾ ਸਿ਼ਕਾਰ ਹੋ ਗਈ। ਪੁਲਿਸ ਪ੍ਰਸ਼ਾਸਨ ਤੇ ਕੀਤੇ ਗਏ ਹਮਲੇ ਦੌਰਾਨ ਸਬ ਇੰਸਪੈਕਟਰ ਚਰਨਜੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਇੱਕ ਏਐਸਆਈ ਜਸਬੀਰ ਸਿੰਘ ਵੀ ਜਖਮੀ ਹੋਇਆ ਹੈ। ਇਸ ਮਾਮਲੇ ਵਿੱਚ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ 11 ਹੋਰ ਅਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਪ੍ਰਸ਼ਾਸਨ ਵੱਲੋਂ ਇਸ ਸਬੰਧ ਵਿੱਚ ਕੀਤੀ ਗਈ ਕਾਰਵਾਈ ਵਿੱਚ 70 ਲੋਕਾਂ ਦੇ ਖਿਲਾਫ਼ ਕੇਸ ਦਰਜ਼ ਕੀਤਾ ਗਿਆ ਹੈ। ਪੁਲਿਸ ਨੇ ਛਾਪੇ ਮਾਰ ਕੇ 18 ਦੇ ਕਰੀਬ ਅਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਅਰੋਪੀਆਂ ਨੂੰ ਖਡੂਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਨ੍ਹਾਂ ਅਰੋਪੀਆਂ ਵਿੱਚ ਚਾਰ ਔਰਤਾਂ ਵੀ ਸ਼ਾਮਿਲ ਹਨ। ਅਦਾਲਤ ਨੇ ਇਨ੍ਹਾਂ ਅਰੋਪੀਆਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਪੁਲਿਸ ਵੱਲੋਂ ਹੋਰ ਅਰੋਪੀਆਂ ਨੂੰ ਪਕੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।