ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

Screenshot_2025-06-02_13-56-18.resizedਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਣਜੀਤ ਸਿੰਘ ਕਾਹਲੋਂ, ਸ. ਜੋਧ ਸਿੰਘ ਸਮਰਾ, ਸ. ਬਲਜੀਤ ਸਿੰਘ ਜਲਾਲਉਸਮਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਹਾਜ਼ਰ ਸਨ।

ਮੀਟਿੰਗ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘਲੂਘਾਰਾ ਦਿਵਸ ਦੇ ਸਮਾਗਮ ਸਬੰਧੀ ਚੰਗੇ ਮਹੌਲ ਵਿੱਚ ਗਲਬਾਤ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>