ਸਰਨਾ ਤੇ ਜੀ.ਕੇ. ਹਮੇਸ਼ਾ ਹੀ ਦਿੱਲੀ ਗੁਰਦੁਆਰਾ ਕਮੇਟੀ ਦੇ ਅਕਸ ਨੂੰ ਢਾਹ ਲਾਉਣ ਵਾਸਤੇ ਪੱਬਾਂ ਭਾਰ: ਕਾਲਕਾ/ਕਾਹਲੋਂ

IMG-20250602-WA0122.resized.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਹਰ ਵੇਲੇ ਦਿੱਲੀ ਗੁਰਦੁਆਰਾ ਕਮੇਟੀ ਦੇ ਅਕਸ ਨੂੰ ਢਾਹ ਲਾਉਣ ਵਾਸਤੇ ਪੱਬਾਂ ਭਾਰ ਰਹਿੰਦੇ ਹਨ ਤੇ ਮਨਜੀਤ ਸਿੰਘ ਜੀ.ਕੇ. ਦੇ ਸਮੇਂ ਦੌਰਾਨ ਹੀ ਕਮੇਟੀ ਦੀਆਂ ਜਾਇਦਾਦਾਂ ਵੇਚੀਆਂ ਗਈਆਂ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਝੂਠੇ ਤੇ ਗੁੰਮਰਾਹਕੁੰਨ ਬਿਆਨ ਦੇ ਕੇ ਸੰਗਤ ਨੂੰ ਗੁੰਮਰਾਹ ਕਰਨ ਦੇ ਯਤਨਾਂ ਵਿਚ ਲੱਗੇ ਹੋਏ ਹਨ ਪਰ ਸੰਗਤਾਂ ਇਹਨਾਂ ਦੇ ਸੱਚ ਨੂੰ ਜਾਣਦੀਆਂ ਹਨ। ਉਹਨਾਂ ਦੱਸਿਆ ਕਿ ਪਰਮਜੀਤ ਸਿੰਘ ਸਰਨਾ ਦੇ ਸਮੇਂ ਤੋਂ 2006 ਵਿਚ ਛੇਵਾਂ ਤਨਖਾਹ ਕਮਿਸ਼ਨ ਲੱਗਾ ਸੀ। ਇਹ ਭਾਰ ਮਨਜੀਤ ਸਿੰਘ ਜੀ.ਕੇ. ਦੇ ਸਮੇਂ ਵਿਚ ਆਇਆ। ਇਹਨਾਂ ਦੀਆਂ ਨਾਕਾਮਯਾਬੀਆਂ ਤੇ ਗਲਤੀਆਂ ਕਰ ਕੇ ਦਿੱਲੀ ਕਮੇਟੀ ਨੇ ਮਾਮਲੇ ਭੁਗਤੇ ਹਨ। ਉਹਨਾਂ ਦੱਸਿਆ ਕਿ 2016 ਵਿਚ ਸਤਵਾਂ ਤਨਖਾਹ ਕਮਿਸ਼ਨ ਲੱਗਿਆ। ਉਹਨਾਂ ਦੱਸਿਆ ਕਿ ਤਿੰਨ ਸਾਲਾਂ ਵਿਚ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਨੇ 114 ਕਰੋੜ ਰੁਪਏ ਦੀ ਸਹਾਇਤਾ ਸਕੂਲਾਂ ਵਿਚ ਤਨਖਾਹਾਂ ਤੇ ਛੇਵੇਂ ਤੇ ਸਤਵੇਂ ਤਨਖਾਹ ਕਮਿਸ਼ਨ ਦੇ ਬਕਾਏ ਦੇ ਭੁਗਤਾਨ ਵਾਸਤੇ ਦਿੱਤੇ ਹਨ। ਉਹਨਾਂ ਦੱਸਿਆ ਕਿ ਅਦਾਲਤਾਂ ਵਿਚ ਇਹਨਾਂ ਦੇ ਵਕੀਲਾਂ ਨੇ ਮੰਗ ਕੀਤੀ ਕਿ ਗੁਰੂ ਘਰ ਦੀਆਂ ਜਾਇਦਾਦਾਂ ਵੇਚ ਕੇ ਭੁਗਤਾਨ ਕੀਤਾ ਜਾਵੇ ਪਰ ਅਦਾਲਤ ਤੋਂ ਬਾਹਰ ਇਹ ਸੰਗਤ ਦੇ ਸਾਹਮਣੇ ਗੁੰਮਰਾਹਕੁੰਨ ਪ੍ਰਚਾਰ ਕਰਦੇ ਹਨ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਨੇ ਅਦਾਲਤ ਵਿਚ ਹਲਫੀਆ ਬਿਆਨ ਦੇ ਕੇ ਦੱਸਿਆ ਹੈ ਕਿ ਦਿੱਲੀ ਦੇ ਇਤਿਹਾਸਕ ਗੁਰੂ ਘਰ, ਹੋਰ ਗੁਰੂ ਤੇ ਜਾਇਦਾਦਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਜਾਇਦਾਦਾਂ ਹਨ ਤੇ 1971 ਦੇ ਐਕਟ ਮੁਤਾਬਕ ਕੋਈ ਵੀ ਦੁਨੀਆਵੀ ਅਦਾਲਤ ਇਹਨਾਂ ਨੂੰ ਵੇਚ ਨਹੀਂ ਸਕਦੀ। ਉਹਨਾਂ ਦੱਸਿਆ ਕਿ ਅਸੀਂ ਅਦਾਲਤ ਵਿਚ ਅਪੀਲ ਦਾਇਰ ਕਰ ਕੇ 2 ਮਈ 2025 ਦੇ ਹੁਕਮਾਂ ਦੀ ਸਮੀਖਿਆ ਦੀ ਮੰਗ ਕੀਤੀ ਹੈ। ਉਹਨਾਂ ਦੱਸਿਆ ਕਿ ਮਨਜੀਤ ਸਿੰਘ ਜੀ.ਕੇ. ਦੇ ਪ੍ਰਧਾਨ ਹੋਣ ਸਮੇਂ ਕਰੋਲਬਾਗ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੀ ਜਾਇਦਾਦ ਵੇਚੀ ਗਈ ਸੀ। ਉਹਨਾਂ ਕਿਹਾ ਕਿ ਕਮੇਟੀ ਦੀ ਮੌਜੂਦਾ ਟੀਮ ਹਰ ਹਾਲਤ ਵਿਚ ਕਮੇਟੀ ਦੀਆਂ ਜਾਇਦਾਦਾਂ ਜੋ ਕਿ ਕੌਮ ਤੇ ਸੰਗਤਾਂ ਦੀਆਂ ਜਾਇਦਾਦਾਂ ਹਨ, ਦੀ ਰਾਖੀ ਵਾਸਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ.ਕੇ. ਨੇ ਜਿਥੇ ਇਕ ਲੱਖ ਕੈਨੇਡੀਅਨ ਡਾਲਰ ਦਾ ਗਬਨ ਕੀਤਾ, ਉਥੇ ਹੀ 10 ਲੱਖ ਰੁਪਏ ਦੇ ਫਰਾਡ ਦੇ ਮਾਮਲੇ ਵਿਚ ਹੁਣ ਤਾਂ ਦਿੱਲੀ ਪੁਲਿਸ ਨੇ ਵੀ ਉਹਨਾਂ ਦੇ ਖਿਲਾਫ ਚਾਰਜਸ਼ੀਟ ਦਾਇਰ ਕਰ ਕੇ ਦੱਸ ਦਿੱਤਾ ਹੈ ਕਿ ਉਹਨਾਂ ਨੇ 10 ਲੱਖ ਰੁਪਏ ਦਾ ਗਬਨ ਕੀਤਾ ਹੈ। ਉਹਨਾਂ ਕਿਹਾ ਕਿ ਸਾਰਾ ਸੱਚ ਸੰਗਤਾਂ ਦੇ ਸਾਹਮਣੇ ਹੈ। ਇਹਨਾਂ ਵੱਲੋਂ ਕੀਤੇ ਗਲਤ ਕੰਮਾਂ ਦਾ ਖਮਿਆਜ਼ਾ ਮੌਜੂਦਾ ਪ੍ਰਬੰਧਕ ਭੁਗਤ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਜਿਥੇ ਹੁਣ ਤੱਕ 114 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ, ਉਥੇ ਹੀ ਅੱਗੇ ਵਾਸਤੇ ਲਿਖ ਕੇ ਦਿੱਤੀਆਂ ਤਾਰੀਕਾਂ ਮੁਤਾਬਕ ਅਗਲੇ ਭੁਗਤਾਨ ਵੀ ਸੰਗਤਾਂ ਦੇ ਸਹਿਯੋਗ ਨਾਲ ਕਰਾਂਗੇ।

This entry was posted in ਭਾਰਤ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>