ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

Screenshot_2025-06-06_00-08-21.resizedਅੰਮ੍ਰਿਤਸਰ – ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਰਨਲ ਸ਼ੁਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ ਸਮੇਤ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਸ. ਅਲਵਿੰਦਰ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਕੌਰ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਭੁਪਿੰਦਰ ਸਿੰਘ ਭਲਵਾਨ, ਬਾਬਾ ਬੂਟਾ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਵਣਵਾਲਾ, ਸ. ਬਲਦੇਵ ਸਿੰਘ ਚੂੰਘਾਂ, ਸ. ਸਿਮਰਨਜੀਤ ਸਿੰਘ ਮਾਨ, ਸ. ਕੰਵਰਚੜ੍ਹਤ ਸਿੰਘ, ਸ. ਈਮਾਨ ਸਿੰਘ ਮਾਨ, ਸ. ਕਰਨੈਲ ਸਿੰਘ ਪੀਰਮੁਹੰਮਦ, ਸ. ਕੰਵਰਪਾਲ ਸਿੰਘ, ਭਾਈ ਜਸਬੀਰ ਸਿੰਘ ਘੁੰਮਣ, ਸ. ਅਮਰਬੀਰ ਸਿੰਘ ਢੋਟ, ਡਾ. ਅਮਰਜੀਤ ਸਿੰਘ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ, ਸੁਪਰਡੰਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>