ਕਾਰਾਕਾਸ – ਵੇਨੇਜੁਏਲਾ ਦੀ ਰਾਜਧਾਨੀ ਕਾਰਾਕਾਸ ਵਿੱਚ ਅਮਰੀਕੀ ਸੈਨਾ ਦੁਆਰਾ ਵੱਡੇ ਪੱਧਰ ਤੇ ਕਈ ਜਗ੍ਹਾ ਤੇ ਹਵਾਈ ਹਮਲੇ ਕਰਨ ਦਾ ਦਾਅਵਾ ਕੀਤਾ ਗਿਆ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਸ਼ਲ ਮੀਡੀਆ ਤੇ ਕਿਹਾ ਹੈ ਕਿ ਇਨ੍ਹਾਂ ਹਮਲਿਆਂ ਵਿੱਚ ਰਾਸ਼ਟਰਪਤੀ ਮਾਦੁਰੋ ਨੂੰ ਹਿਰਾਸਤ ਵਿੱਚ ਲੈ ਕੇ ਦੇਸ਼ ਤੋਂ ਬਾਹਰ ਭੇਜ ਦਿੱਤਾ ਗਿਆ ਹੈ। ਵੇਨੇਜੁਏਲਾ ਸਰਕਾਰ ਨੇ ਇਸ ਦਾਅਵੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ ਅਤੇ ਸਥਿਤੀ ਤਣਾਅਪੂਰਣ ਬਣੀ ਹੋਈ ਹੈ।
ਵੇਨੇਜੁਏਲਾ ਦੀ ੳਪਰਾਸ਼ਟਰਪਤੀ ਡੇਲਸੀ ਨੇ ਸਰਕਾਰੀ ਚੈਨਲ ਤੇ ਇੱਕ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਸਰਕਾਰ ਨੂੰ ਰਾਸ਼ਟਰਪਤੀ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਸਿਲੀਆ ਫਲੋਰੇਸ ਦੇ ਟਿਕਾਣੇ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਉਪਰਾਸ਼ਟਰਪਤੀ ਡੇਲਸੀ ਨੇ ਇਹ ਵੀ ਕਿਹਾ ਕਿ ਰਾਸ਼ਟਰਪਤੀ ਮਾਦੁਰੋ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੈ ਅਤੇ ਸਰਕਾਰ ਉਨ੍ਹਾਂ ਦੀ ਲਾਈਫ਼ ਸਬੰਧੀ ਸਬੂਤ ਦੀ ਮੰਗ ਕਰ ਰਹੀ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਦੇਸ਼ ਵਿੱਚ ਬੇਚੈਨੀ ਵੱਧ ਗਈ ਹੈ।
