ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ, ਨਸ਼ਿਆਂ, ਬੇਅਦਬੀਆਂ ਅਤੇ ਸਿੱਖ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਕਾਰਨ ਆਮ ਪਾਰਟੀ ਵਿੱਚ ਬਗ਼ਾਵਤ

1002371376.resizedਅੰਮ੍ਰਿਤਸਰ – ਅੱਜ ਪ੍ਰੈਸ ਕਲੱਬ ਅੰਮ੍ਰਿਤਸਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ‘ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਸਰਕਾਰ ਦੇ ਦੋ ਵਿਭਾਗਾਂ ਪੰਜਾਬ ਸਿਹਤ ਵਿਭਾਗ, ਪੰਜਾਬ ਜੰਗਲਾਤ ਵਿਭਾਗ ਦੇ ਸਾਬਕਾ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਸੱਚ ਦਾ ਸਾਥ ਸੰਸਥਾ ਦੇ ਪੰਜਾਬ ਪ੍ਰਧਾਨ ਸ੍ਰ ਗੁਰਦੇਵ ਸਿੰਘ ਸੰਧੂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਦੌਰਾਨ ਗੱਲਬਾਤ ਕਰਦੇ ਹੋਏ ਸ੍ਰ ਗੁਰਦੇਵ ਸਿੰਘ ਸੰਧੂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ ਤੋਂ ਬਹੁਤ ਤੰਗ ਆ ਚੁੱਕੇ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਮਸਲਾ ਚਰਮ ਸੀਮਾ ‘ਤੇ ਪਹੁੰਚ ਚੁੱਕਾ ਹੈ, ਪਰ ਸਰਕਾਰ ਇਸਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਇਸਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੇ ਮਾਮਲੇ ਵਿੱਚ ਕੀਤੇ ਵਾਅਦੇ ਮੁਤਾਬਿਕ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਜੋ ਕਿ ਬਹੁਤ ਹੀ ਦੁੱਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਥ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਹੋ ਰਹੇ ਰੋਸ ਪ੍ਰਦਰਸ਼ਨਾਂ ਅਤੇ ਧਰਨਿਆਂ ਨੂੰ ਸਰਕਾਰ ਵੱਲੋਂ ਪੂਰੀ ਤਰ੍ਹਾਂ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ, ਜਦਕਿ ਸਾਰੀ ਤਵੱਜੋਂ ਦਿੱਲੀ ਦੇ ਆਕਾਵਾਂ ਨੂੰ ਖੁਸ਼ ਕਰਨ ‘ਤੇ ਕੇਂਦਰਿਤ ਕੀਤੀ ਜਾ ਰਹੀ ਹੈ। ਇਸਦੇ ਇਲਾਵਾ ਸਿੱਖ ਨੌਜਵਾਨਾਂ ਪ੍ਰਤੀ ਭਗਵੰਤ ਮਾਨ ਸਰਕਾਰ ਦਾ ਮਾਰੂ ਰਵੱਈਆ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਖ਼ਾਸ ਕਰਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਲੰਬੇ ਸਮੇਂ ਤੋਂ ਨਾਜਾਇਜ਼ ਤੌਰ ‘ਤੇ ਨਜ਼ਰਬੰਦ ਰੱਖਣ ਦੇ ਮਾਮਲੇ ਨੇ ਉਨ੍ਹਾਂ ਨੂੰ ਅੰਦਰੋਂ ਝੰਝੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਹੌਲ ਵਿੱਚ ਉਹ ਬਹੁਤ ਹੀ ਘੁਟਨ ਮਹਿਸੂਸ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਨੇ ਭਰੇ ਹੋਏ ਮਨ ਨਾਲ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪੱਲਾ ਫੜਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਹੁਣ ਪੰਥ ਅਤੇ ਪੰਜਾਬ ਦੀ ਭਲਾਈ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨੇ ਸ੍ਰ ਗੁਰਦੇਵ ਸਿੰਘ ਸੰਧੂ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ ਅਤੇ ਪੰਥਕ ਸੰਘਰਸ਼ ਨੂੰ ਹੋਰ ਤਾਕਤ ਵੀ ਮਿਲੇਗੀ। ਇਸ ਮੌਕੇ ਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਜਸਵਿੰਦਰ ਸਿੰਘ ਬਾਦਲ, ਪੀ ਏ ਸਰਵਨ ਸਿੰਘ ਜਮਸਤਪੁਰ, ਭਾਈ ਕੁਲਦਮਨਰੂਪ ਸਿੰਘ, ਭਾਈ ਰਜਿੰਦਰ ਸਿੰਘ ਤਲਵੰਡੀ ਹਾਜਿਰ ਸਨ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>