ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੰਕੇਤ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦੀ ਨਿੰਦਾ

Screenshot_2026-05-13_12-47-40.resizedਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸੰਕੇਤ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਖ਼ਤਮ ਕਰਨ ਦੀ ਘੋਰ ਨਿੰਦਾ ਕੀਤੀ ਗਈ।

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਵਿਖੇ ਸੰਕੇਤ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਖ਼ਤਮ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਦਫਤਰਾਂ ਦੀਆਂ ਤਖ਼ਤੀਆਂ ਅਤੇ ਹੋਰ ਸੰਕੇਤ ਬੋਰਡਾਂ ਉੱਪਰੋਂ ਪੰਜਾਬੀ ਭਾਸ਼ਾ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਹੁਣ ਸਭ ਤੋਂ ਉੱਪਰ ਹਿੰਦੀ, ਫੇਰ ਅੰਗਰੇਜ਼ੀ ਅਤੇ ਫੇਰ ਬ੍ਰੇਲ ਲਿੱਪੀ ਵਿੱਚ ਤਖ਼ਤੀਆਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਤਖ਼ਤੀਆਂ ਤੇ ਸੰਕੇਤ ਬੋਰਡਾਂ ਵਿੱਚ ਸਭ ਤੋਂ ਉੱਪਰ ਪੰਜਾਬੀ ਲਿਖੀ ਜਾਂਦੀ ਸੀ। ਉਨ੍ਹਾਂ ਕਿਹਾ ਪੰਜਾਬ ਯੂਨੀਵਰਸਿਟੀ ਦੇ ਉੱਚ-ਅਧਿਕਾਰੀਆਂ ਦਾ ਇਹ ਫ਼ੈਸਲਾ ਨਾਬਰਦਾਸ਼ਤ ਯੋਗ ਹੈ। ਪੰਜਾਬ ਦੀ ਰਾਜਧਾਨੀ ਵਿੱਚ ਅਤੇ ਪੰਜਾਬ ਦੇ ਦੋ ਸੌ ਦੇ ਕਰੀਬ ਸੰਬੰਧਿਤ ਕਾਲਜਾਂ ਵਾਲੀ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਅਣਦੇਖੀ ਕਰਨਾ, ਪੰਜਾਬ ਦੇ ਨਾਲ ਬਹੁਤ ਵੱਡਾ ਧ੍ਰੋਹ ਹੈ। ਇਸ ਪੰਜਾਬ ਯੂਨੀਵਰਸਿਟੀ ਵਿੱਚ ਗ੍ਰੈਜੂਏਸ਼ਨ ਪੱਧਰ ਉੱਪਰ ਸਿਰਫ਼ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਭਾਸ਼ਾ ਦੇ ਰੂਪ ਵਿੱਚ ਪੜ੍ਹਾਇਆ ਜਾ ਰਿਹਾ ਹੈ। ਪੰਜਾਬ ਤੋਂ ਆਉਣ ਵਾਲਾ ਕੋਈ ਵੀ ਲੋੜਵੰਦ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਤੋਂ ਬਿਨੇ ਲਿਖੇ ਬੋਰਡਾਂ ਅਤੇ ਤਖ਼ਤੀਆਂ ਨੂੰ ਪੜ੍ਹਕੇ ਆਪਣੇ ਆਪ ਨੂੰ ਬੇਇੱਜ਼ਤ ਸਮਝੇਗਾ। ਪੰਜਾਬੀ ਭਾਸ਼ਾ ਨਾਲ ਇਹ ਵਿਤਕਰਾ ਪੰਜਾਬੀਆਂ ਦੀ ਸੋਚ ਤੋਂ ਪਰੇ ਹੈ। ਉਨ੍ਹਾਂ ਦੱਸਿਆ ਯੂਨੀਵਰਸਿਟੀ ਦੇ ਉਪਰੋਕਤ ਫ਼ੈਸਲੇ ਸੰਬੰਧੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਯੂਨਵਰਸਿਟੀ ਦੇ ਉਪ-ਕਲੁਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਸਾਹਿਬ ਨੂੰ ਪੱਤਰ ਵੀ ਲਿਖੇ ਗਏ ਹਨ।

ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਯੂਨਵਰਸਿਟੀ ਵੱਲੋਂ ਪੰਜਾਬ ਵਿਰੋਧ ਲਏ ਗਏ ਫ਼ੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪੰਜਾਬੀ ਲੇਖਕਾਂ, ਬੁੱਧੀਜੀਵੀਆਂ ਅਤੇ ਦਾਨਿਸ਼ਵਰਾਂ ਦੀ ਇਹ ਸ਼ਿਰੋਮਣੀ ਸੰਸਥਾ ਪੰਜਾਬੀ ਵਿਰੁੱਧ ਲਏ ਗਏ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ। ਤੁਹਾਨੂੰ ਗੁਜ਼ਾਰਿਸ਼ ਕੀਤੀ ਜਾਂਦੀ ਹੈ ਕਿ ਪੰਜਾਬੀ ਵਿਰੋਧੀ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈ ਕੇ ਪੰਜਾਬੀ ਦੀ ਪੁਰਾਣੀ ਸਥਿਤੀ ਨੂੰ ਬਹਾਲ ਕੀਤਾ ਜਾਵੇ।

ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਉਪਰੋਕਤ ਫ਼ੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਇਹ ਵੀ ਕਹਿਣਾ ਚਾਹੁੰਦੀ ਹੈ ਕਿ ਜੇਕਰ ਪੰਜਾਬ ਯੂਨੀਵਰਸਿਟੀ ਨੇ ਆਪਣਾ ਇਹ ਆਪਹੁਦਰਾ ਫ਼ੈਸਲਾ ਵਾਪਸ ਨਾ ਲਿਆ ਅਤੇ ਪੰਜਾਬੀ ਭਾਸ਼ਾ ਦੀ ਪੁਰਾਣੀ ਸਥਿਤੀ ਬਹਾਲ ਨਾ ਕੀਤੀ, ਤਾਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪੰਜਾਬ ਯੂਨੀਵਰਸਿਟੀ ਦੇ ਇਸ ਫ਼ੈਸਲੇ ਵਿਰੁੱਧ ਵੱਡੇ ਪੱਧਰ ਉੱਪਰ ਸੰਘਰਸ਼ ਵਿੱਢੇਗੀ।

ਨਿੰਦਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪ੍ਰਿੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>