ਪਟਿਆਲਾ ਵਿੱਚ ਬੇਰੁਜ਼ਗਾਰ ਨੌਜਵਾਨਾਂ ਅਤੇ ਮੁਲਾਜ਼ਮਾਂ ’ਤੇ ਹੋਇਆ ਵਹਿਸ਼ੀਆਨਾ ਲਾਠੀਚਾਰਜ ਬੇਹੱਦ ਸ਼ਰਮਨਾਕ, ਸਰਕਾਰ ਦਾ ਅਸਲ ਚਿਹਰਾ ਬੇਨਕਾਬ: ਕਰਨੈਲ ਸਿੰਘ ਪੀਰ ਮੁਹੰਮਦ

Screenshot_2026-05-19_02-02-08.resizedਪਟਿਆਲਾ : ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਬਾਹਰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ, ਲਾਈਨਮੈਨਾਂ ਅਤੇ ਮੁਲਾਜ਼ਮਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਬੇਹੱਦ ਸ਼ਰਮਨਾਕ ਅਤੇ ਅਣਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ।

ਸਰਦਾਰ ਪੀਰ ਮੁਹੰਮਦ ਨੇ ਕਿਹਾ ਕਿ ਜੋ ਨੌਜਵਾਨ ਅਤੇ ਮੁਲਾਜ਼ਮ ਸੂਬੇ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ, ਅੱਜ ਉਨ੍ਹਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਘਸੀਟਿਆ ਜਾ ਰਿਹਾ ਹੈ। ਪੁਲਿਸ ਵੱਲੋਂ ਨੌਜਵਾਨਾਂ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਭਜਾ-ਭਜਾ ਕੇ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਨੇ ਸਿੱਧ ਕਰ ਦਿੱਤਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਾਨਾਸ਼ਾਹੀ ਦੇ ਰਾਹ ’ਤੇ ਚੱਲ ਰਹੀ ਹੈ।

ਚੋਣਾਂ ਤੋਂ ਪਹਿਲਾਂ ‘ਘਰ-ਘਰ ਰੁਜ਼ਗਾਰ’ ਅਤੇ ਨੌਜਵਾਨਾਂ ਨੂੰ ਮਾਣ-ਭੱਤਾ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਅੱਜ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਡਾਂਗਾਂ ਦਾ ਪ੍ਰਸਾਦ ਵੰਡ ਰਹੀ ਹੈ।

ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਆਵਾਜ਼ ਬੁਲੰਦ ਕਰਨ ਅਤੇ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਹੱਕ ਹੈ। ਪਰ ਪਟਿਆਲਾ ਵਿੱਚ ਪੁਲਿਸ ਪ੍ਰਸ਼ਾਸਨ ਨੇ ਜਿਸ ਤਰ੍ਹਾਂ ਮਾਨਵਤਾ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ, ਉਹ ਬੇਹੱਦ ਨਿੰਦਣਯੋਗ ਹੈ।

ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ਅਤੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਅਜਿਹਾ ਗੁੰਡਾਗਰਦੀ ਵਾਲਾ ਮਾਹੌਲ ਸਿਰਜਣਾ ਇਹ ਦਰਸਾਉਂਦਾ ਹੈ ਕਿ ਸਰਕਾਰ ਦਾ ਪ੍ਰਸ਼ਾਸਨ ’ਤੇ ਕੋਈ ਕੰਟਰੋਲ ਨਹੀਂ ਰਿਹਾ।

ਆਪਣੇ ਬਜ਼ੁਰਗ ਮਾਪਿਆਂ ਦੀ ਮਿਹਨਤ ਦੀ ਕਮਾਈ ਨਾਲ ਪੜ੍ਹ ਲਿਖ ਕੇ ਰੁਜ਼ਗਾਰ ਮੰਗਣ ਆਏ ਨੌਜਵਾਨਾਂ ਦੇ ਸਿਰ ਪਾੜਨੇ ਅਤੇ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਬੇਹੱਦ ਸ਼ਰਮਨਾਕ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਇਨ੍ਹਾਂ ਪੀੜਤ ਨੌਜਵਾਨਾਂ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ।”

ਜਿਨ੍ਹਾਂ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਨੌਜਵਾਨਾਂ ਅਤੇ ਖਾਸ ਕਰਕੇ ਮਹਿਲਾ ਪ੍ਰਦਰਸ਼ਨਕਾਰੀਆਂ ’ਤੇ ਬੇਰਹਿਮੀ ਨਾਲ ਲਾਠੀਆਂ ਵਰ੍ਹਾਈਆਂ ਹਨ, ਉਨ੍ਹਾਂ ਖਿਲਾਫ਼ ਤੁਰੰਤ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਹਠੀ ਪ੍ਰਵਿਰਤੀ ਛੱਡ ਕੇ ਤੁਰੰਤ ਪ੍ਰਦਰਸ਼ਨਕਾਰੀ ਯੂਨੀਅਨਾਂ ਦੇ ਆਗੂਆਂ ਨਾਲ ਮੇਜ਼ ’ਤੇ ਬੈਠ ਕੇ ਗੱਲਬਾਤ ਕਰੇ ਅਤੇ ਉਨ੍ਹਾਂ ਦੀਆਂ ਰੁਜ਼ਗਾਰ ਸੰਬੰਧੀ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਲਾਠੀਚਾਰਜ ਦੌਰਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਨੌਜਵਾਨਾਂ ਦੇ ਮੁਫ਼ਤ ਅਤੇ ਵਧੀਆ ਇਲਾਜ ਦਾ ਪ੍ਰਬੰਧ ਸਰਕਾਰ ਆਪਣੇ ਖਰਚੇ ’ਤੇ ਕਰੇ।
ਸਰਦਾਰ ਪੀਰ ਮੁਹੰਮਦ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਨੌਜਵਾਨਾਂ ਵਿਰੁੱਧ ਇਹ ਦਮਨਕਾਰੀ ਨੀਤੀ ਤੁਰੰਤ ਬੰਦ ਨਾ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ, ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਪੰਜਾਬ ਦੇ ਇਨਸਾਫ਼ਪਸੰਦ ਲੋਕਾਂ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਸੂਬਾ ਪੱਧਰੀ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਮੌਜੂਦਾ ਸਰਕਾਰ ਦੀ ਹੋਵੇਗੀ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>