ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਮਾਲਕ ਕਵੀ ਅਵਤਾਰ ਪਾਸ਼ ਯਾਦਗਾਰੀ ਕਮੇਟੀ ਦੇ ਕਾਰਕੁੰਨਾਂ ਨਾਲ ਬਦਸਲੂਕੀ ਦੀ ਘੋਰ ਨਿੰਦਾ ਕੀਤੀ ਗਈ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਅਵਤਾਰ ਪਾਸ਼ ਦੀ ਯਾਦ ਵਿਚ ਯਾਦਗਾਰੀ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂਂ ਤੋਂ ਹਰ ਸਾਲ ਉਸ ਦੇ ਜੱਦੀ ਪਿੰਡ ਤਲਵੰਡੀ ਸਲੇਮ ਵਿਖੇ ਨਿਰਵਿਘਨ ਯਾਦਗਾਰੀ ਸਮਾਗਮ ਕੀਤਾ ਜਾਂਦਾ ਹੈ। ਪਰ ਇਸ ਵਾਰ ਪਿੰਡ ਦੇ ਸਰਪੰਚ ਅਤੇ ਸਾਥੀਆਂ ਵੱਲੋਂ ਸਮਾਗਮ ਵਿਚ ਬਾਰ-ਬਾਰ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਯਾਦਗਾਰੀ ਕਮੇਟੀ ਦੇ ਕਾਰਕੁੰਨਾਂ ਨਾਲ ਬਦਸਲੂਕੀ ਵੀ ਕੀਤੀ ਜਿਸ ਦਾ ਪੁਲਿਸ ਮਹਿਕਮੇ ਨੂੰ ਲਿਖਤੀ ਰੂਪ ਵਿਚ ਬਾਰ-ਬਾਰ ਧਿਆਨ ਦਿਵਾਇਆ ਗਿਆ। ਪਰ ਇਸ ਮਾਮਲੇ ਵਿਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਪ੍ਰਸਾਸ਼ਨ ਦੇ ਅਜਿਹੇ ਰਵੱਈਏ ਦੀ ਅਸੀਂ ਨਿੰਦਾ ਕਰਦੇ ਹਾਂ।
ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਪ੍ਰਸ਼ਾਸਨ ਜਲਦੀ ਤੋਂ ਜਲਦੀ ਹਰਕਤ ਵਿਚ ਆਵੇੇ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਇਸ ਕਾਰਜ ਲਈ ਸੰਘਰਸ਼ੀਲ ਜੱਥੇਬੰਦੀਆਂ ਅਤੇ ਪਾਸ਼ ਦੇ ਪ੍ਰਸੰਸਕਾਂ, ਸਾਥੀਆਂ ਦੇ ਨਾਲ ਹੈ।
ਨਿੰਦਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸ੍ਰੀ ਜਸਪਾਲ ਮਾਨਖੇੜਾ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸ੍ਰੀਮਤੀ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪਿ੍ਰੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ
