ਸ. ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਾਲੇ ਝੂਠ ਦਾ ਪਰਦਾਫਾਸ਼ ਕੀਤਾ – ਗਿਆਨੀ ਹਰਪ੍ਰੀਤ ਸਿੰਘ

gaini ji.resizedਚੰਡੀਗੜ੍ਹ-:  ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਨੌਜਵਾਨ ਐਕਟੀਵਿਸਟ ਸ ਪਰਵਿੰਦਰ ਸਿੰਘ ਝੋਟਾ ਦੀ ਮੌਤ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਦੋਸ਼ ਲਗਾਇਆ ਹੈ ਕਿ ਇਸ ਕਤਲ ਨਾਲ ਸਾਬਤ ਹੋ ਗਿਆ ਹੈ ਕਿ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਾਲੇ ਦਾਅਵੇ ਕਿੰਨੇ ਖੋਖਲੇ ਹਨ। ਜਿੱਥੇ ਕਿ ਇਕ ਨੌਜਵਾਨ ਨੂੰ ਇਸ ਲਈ ਕਤਲ ਕਰ ਦਿੱਤਾ ਜਾਂਦਾ ਹੈ, ਕਿਉਂਕਿ ਉਹ ਨਸ਼ਾ ਵੇਚਣ ਦੇ ਖਿਲਾਫ ਅਵਾਜ ਉਠਾ ਰਿਹਾ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਦੇ ਨਸ਼ਿਆਂ ਖਿਲਾਫ ਯੁੱਧ ਵਾਲੇ ਦਾਅਵੇ ਵਿੱਚ ਜਰਾ ਵੀ ਦਮ ਹੁੰਦਾ ਤਾਂ ਇਕ ਨਸ਼ਾ ਵੇਚਣ ਵਾਲਾ ਸ਼ਰੇਆਮ ਕੈਮਰੇ ਦੇ ਸਾਹਮਣੇ ਨਸ਼ਾ ਵੇਚਣ ਤੋਂ ਰੋਕਣ ਵਾਲੇ ਦਾ ਕਤਲ ਨਾ ਕਰ ਦਿੰਦਾ। ਉਹਨਾਂ ਕਿਹਾ ਕਿ ਵੀਡੀਓ ਵਿੱਚ ਸਾਫ ਪਤਾ ਚਲਦਾ ਹੈ ਕਿ ਸ ਪਰਵਿੰਦਰ ਸਿੰਘ ਪੁਲਿਸ ਅਧਿਕਾਰੀਆਂ ਨੂੰ ਫੋਨ ਕਰ ਰਿਹਾ ਸੀ ਪਰ ਕੋਈ ਉਸਦਾ ਫੋਨ ਨਹੀਂ ਚੁੱਕਦਾ। ਇਹ ਅਮਨ ਕਾਨੂੰਨ ਦੀ ਵਿਵਸਥਾ ‘ਤੇ ਵੀ ਇਕ ਗੰਭੀਰ ਸਵਾਲ ਹੈ। ਜੇ ਪੁਲਿਸ ਮੌਕੇ ‘ਤੇ ਪਹੁੰਚ ਕੇ ਢੁਕਵੀਂ ਕਾਰਵਾਈ ਕਰਦੀ ਤਾਂ ਇਕ ਦਲੇਰ ਨੌਜਵਾਨ ਨੂੰ ਆਪਣੀ ਜਾਨ ਨਾ ਗਵਾਉਣੀ ਪੈਂਦੀ। ਗਿਆਨੀ ਹਰਪ੍ਰੀਤ ਸਿੰਘ ਨੇ ਕਾਤਲ ਦੇ ਨਾਲ-ਨਾਲ ਉਹਨਾਂ ਸਾਰੇ ਅਧਿਕਾਰੀਆਂ ‘ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਜਿੰਨਾ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ਨੂੰ ਨਹੀਂ ਸੰਭਾਲਿਆ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>