ਗੁਰਪੁਰਬ

ਆਓ ਜਨਮ ਦਿਹਾੜਾ ਮਨਾਈਏ ਬਾਬੇ ਨਾਨਕ ਦਾ ।
ਘਰ-ਘਰ  ਸੁਨੇਹਾ  ਪਹੁੰਚਾਈਏ  ਬਾਬੇ ਨਾਨਕ ਦਾ ।

ਜਬਰ-ਜੁਲਮ ਦੇ ਖਿਲਾਫ਼ ਆਵਾਜ਼ ਯਾਰੋ ਉਠਾਣੀ ਹੈ ,
ਗਰੀਬ ਤੇ ਭੁੱਖਿਆਂ ਨੂੰ ਰੋਟੀ ਵੀ ਹਮੇਸ਼ਾਂ  ਖੁਆਣੀ ਹੈ ।
ਮਹਿਮਾ  ਰੱਬ ਦੀ ਗਾਈਏ  ਸੁਨੇਹਾ ਬਾਬੇ ਨਾਨਕ ਦਾ ,
ਆਓ ਮਿਲ ਕੇ ਗੁਰਪੁਰਬ ਮਨਾਈਏ ਬਾਬੇ ਨਾਨਕ ਦਾ…

ਦਸਾਂ ਨਹੁੰਆਂ ਦੀ ਕਿਰਤ ਕਰਨੀ ਬਾਬੇ ਸਿਖਾਈ ਹੈ ।
ਨਾਰੀ ਦੇ ਹੱਕਾਂ ਲਈ ਆਵਾਜ਼ ਵੀ  ਉਸ ਉਠਾਈ ਹੈ ,
ਪਾਪ ਦੀ ਕਮਾਈ ਨ ਖਾਈਏ ਸੁਨੇਹਾ ਬਾਬੇ ਨਾਨਕ ਦਾ ,
ਆਓ ਜਨਮ ਦਿਹਾੜਾ ਮਨਾਈਏ ਬਾਬੇ ਨਾਨਕ ਦਾ…

ਬਾਬੇ  ਨੇ ਖੰਡਨ ਕੀਤਾ ਹੈ  ਹਮੇਸ਼ਾਂ  ਜਾਤਾ-ਪਾਤਾਂ ਦਾ ,
ਵਹਿਮ-ਭਰਮ ਤੇ ਲੋਕਾਂ ਨੂੰ ਲੁੱਟਦੀਆਂ ਕਰਾਮਾਤਾਂ ਦਾ।
ਮਨਦੀਪ ਆਓ ਸਮਾਜ ਸਿਰਜੀਏ ਬਾਬੇ ਨਾਨਕ ਦਾ ,
ਆਓ ਜਨਮ ਦਿਹਾੜਾ ਮਨਾਈਏ ਬਾਬੇ ਨਾਨਕ ਦਾ…

This entry was posted in ਕਵਿਤਾਵਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>