ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸੁਖਮਨੀ ਸਿਮਰਨ ਸੇਵਾ ਸੁਸਾਇਟੀ, ਗੋਵਿੰਦਪੁਰੀ ਦੀ ਟੀਮ ਨਾਲ ਦਿੱਲੀ ਕਮੇਟੀ ਦੇ ਦਫ਼ਤਰ ਵਿੱਚ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।
ਇਸ ਮੌਕੇ, ਸਾਰੀ ਟੀਮ ਵੱਲੋਂ ਪੰਜਾਬ ਵਿੱਚ ਹੜ੍ਹ ਕਾਰਨ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਆਪਣਾ ਵਡਮੁੱਲਾ ਯੋਗਦਾਨ ਦਿੱਤਾ ਗਿਆ।
ਸਰਦਾਰ ਕਾਲਕਾ ਨੇ ਸੁਸਾਇਟੀ ਦੇ ਇਸ ਮਨੁੱਖਤਾ-ਭਰਪੂਰ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਗਤ ਦੇ ਸਹਿਯੋਗ ਅਤੇ ਸੇਵਾ ਭਾਵਨਾ ਰਾਹੀਂ ਹੀ ਹੜ੍ਹ ਪੀੜਤ ਪਰਿਵਾਰਾਂ ਨੂੰ ਮੁੜ ਖੜ੍ਹਾ ਕਰਨ ਵਿੱਚ ਸਫਲਤਾ ਮਿਲੇਗੀ। ਉਨ੍ਹਾਂ ਨੇ ਦਿੱਲੀ ਕਮੇਟੀ ਵੱਲੋਂ ਇਹ ਭਰੋਸਾ ਦਿਵਾਇਆ ਕਿ ਹਰ ਇਕ ਰੁਪਿਆ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹੀ ਵਰਤਿਆ ਜਾਵੇਗਾ।
