ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਖੋਜ ਲਈ ਅੰਗਰੇਜ਼ੀ ਦੇ ਨਾਲ ਪੰਜਾਬੀ ਮਾਧਿਅਮ ਲਾਜ਼ਮੀ ਕਰਨ ਨੂੰ ਨੀਤੀ ਬਣਾ ਕੇ ਮਨਜੂਰੀ ਦੇਣ ਲਈ ਸ਼ਲਾਘਾ ਕੀਤੀ ਗਈ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਖੋਜਕਾਰੀ ਕੰਮਾਂ ਲਈ ਗੁਰਮੁਖੀ ਲਿਪੀ ਵਿਚ ਪੰਜਾਬੀ ਨੂੰ ਅੰਗਰੇਜ਼ੀ ਦੇ ਨਾਲ ਮਾਧਿਅਮ ਬਣਾਉਣ ’ਤੇ ਉਪ ਕੁਲਪਤੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਵਲੋਂ ਇਤਿਹਾਸਕ ਪਹਿਲ ਹੈ ਅਤੇ ਪੰਜਾਬੀ ਭਾਸ਼ਾ ਨੂੰ ਮਾਣ ਮੱਤਾ ਸਥਾਨ ਦਿੱਤਾ ਗਿਆ।
ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਯੂਨੀਵਰਸਿਟੀ ਦਾ ਇਹ ਫ਼ੈਸਲਾ ਖੋਜ ਕਾਰਜ ਗੁਰਮੁਖੀ ’ਚ ਕਰਨ ਵਾਲਿਆਂ ਲਈ ਵੀ ਲਾਹੇਵੰਦ ਹੋਵੇਗਾ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਖੋਜ ਕਾਰਜ ਲਈ 2026 ਨੀਤੀ ਬਣਾ ਕੇ ਪੰਜਾਬੀ ਭਾਸ਼ਾ ਦੇ ਹੱਕ ਵਿਚ ਵੱਡੀ ਪਹਿਲ ਕਦਮੀ ਕੀਤੀ ਇਸ ਲਈ ਉਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਨ੍ਹਾਂ ਕਿਹਾ ਹੋਰ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਨੂੰ ਵੀ ਇਸ ਤਰ੍ਹਾਂ ਦੇ ਕਦਮ ਚੁੱਕਣੇ ਚਾਹੀਦੇ ਹਨ।
ਸ਼ਲਾਘਾ ਕਰਨ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਡਾ. ਹਰੀ ਸਿੰਘ ਜਾਚਕ, ਜਸਵੀਰ ਝੱਜ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ, ਦੀਪ ਜਗਦੀਪ ਸਿੰਘ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।
