ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਨਿਗਮ ਚੋਣਾਂ ਵਿੱਚ ਆਪਣੀ ਭਰਵੀਂ ਹਾਜਰੀ ਲਗਵਾਈ- ਗਿਆਨੀ ਹਰਪ੍ਰੀਤ ਸਿੰਘ

gaini ji.resizedਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਜਥੇਬੰਦੀ ਨੇ 26 ਮਈ ਨੂੰ ਹੋਈਆਂ ਨਿਗਮ ਚੋਣਾਂ ਦੌਰਾਨ ਚੰਗੇ ਨਤੀਜੇ ਹਾਸਿਲ ਕੀਤੇ ਹਨ। ਉਹਨਾਂ ਨੇ ਕਿਹਾ ਕਿ ਭਾਵੇਂ ਮੌਜੂਦਾ ਸਰਕਾਰ ਨੇ ਵੀ ਪੁਰਾਣੀਆਂ ਸਰਕਾਰਾਂ ਦੀ ਲੀਹ ‘ਤੇ ਚੱਲਦਿਆਂ, ਚੋਣਾਂ ਜਿੱਤਣ ਲਈ ਵੱਡੀ ਧੱਕੇਸ਼ਾਹੀ ਕੀਤੀ, ਉਮੀਦਵਾਰਾਂ ਨੂੰ ਐਨ ਓ ਸੀ ਦੇਣ ਅਤੇ ਕਾਗਜ ਦਾਖਲ ਕਰਨ ਤੋਂ ਰੋਕਿਆ ਗਿਆ, ਗਿਣਤੀ ਵੇਲੇ ਵੀ ਘਪਲੇਬਾਜ਼ੀ ਦੀਆਂ ਖਬਰਾਂ ਆ ਰਹੀਆਂ ਹਨ। ਜਿਸ ਨਾਲ ਇਹ ਚੋਣਾਂ 2027 ਵਿਧਾਨ ਸਭਾ ਚੋਣਾਂ ਦੀ ਬਜਾਏ ਗੁੰਡਾਗਰਦੀ ਦਾ ਸੈਮੀਫਾਈਨਲ ਬਣ ਗਈਆਂ ਹਨ। ਪਰ ਇਸ ਸਭ ਕੁਝ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਆਜਾਦ ਉਮੀਦਵਾਰਾਂ ਵਜੋਂ ਚੋਣਾਂ ਲੜਦਿਆਂ, ਕਈ ਨਿਗਮਾਂ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਵਿੱਚ ਜਿੱਤ ਪ੍ਰਾਪਤ ਕਰਕੇ ਦੱਸ ਦਿੱਤਾ ਹੈ ਕਿ ਇਹ ਜਥੇਬੰਦੀ ਆਮ ਲੋਕਾਂ ਵਿੱਚ ਆਪਣਾ ਪੂਰਾ ਆਧਾਰ ਰੱਖਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਸਰਕਾਰਾਂ ਦਾ ਦਬਾਅ ਅਤੇ ਵਿਰੋਧੀਆਂ ਵੱਲੋਂ ਪਾਰਟੀ ਸੰਬੰਧੀ ਭੰਬਲਭੂਸੇ ਵਾਲਾ ਮਾਹੌਲ ਨਾ ਬਣਾਇਆ ਹੁੰਦਾ ਤਾਂ ਜਿੱਤ ਇਸਤੋਂ ਵੀ ਵੱਡੀ ਹੋਣੀ ਸੀ। ਬਿਆਨ ਦੇ ਅਖੀਰ ਵਿੱਚ ਉਹਨਾਂ ਨੇ ਇਸ ਜਿੱਤ ਲਈ ਸਮੂਹ ਆਗੂਆਂ, ਵਰਕਰਾਂ, ਉਮੀਦਵਾਰਾਂ ਨੂੰ ਵਧਾਈ ਦੇਣ ਦੇ ਨਾਲ-ਨਾਲ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ, ਜਿੰਨਾਂ ਨੇ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਜਤਾ ਕੇ ਉਮੀਦਵਾਰਾਂ ਨੂੰ ਜੇਤੂ ਬਣਾਇਆ। ਪ੍ਰੈੱਸ ਦੇ ਨਾਮ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>