ਯੂਕੇ ਵਿੱਚ ਹੈਨਰੀ ਨੋਵਾਕ ਕਤਲ ਮਾਮਲੇ ਤੋਂ ਬਾਅਦ ਸਿੱਖਾਂ ਖਿਲਾਫ਼ ਵਧੀਆਂ ਨਫ਼ਰਤੀ ਘਟਨਾਵਾਂ

IMG-20260608-WA0048.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹੈਨਰੀ ਨੋਵਾਕ ਦੇ ਕਤਲ ਮਾਮਲੇ ਵਿੱਚ ਵਿਕਰਮ ਦਿਗਵਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਤਿੰਨ ਦਿਨ ਬਾਅਦ ਸਾਊਥਹੈਂਪਟਨ ਵਿੱਚ ਇੱਕ ਸਿੱਖ ਗ੍ਰੰਥੀ ਨਾਲ ਗਾਲੀ-ਗਲੌਚ ਅਤੇ ਧੱਕਾ-ਮੁੱਕੀ ਕੀਤੀ ਗਈ। ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ “ਆਪਣੇ ਦੇਸ਼ ਵਾਪਸ ਜਾ” ਵਰਗੇ ਨਸਲੀ ਸ਼ਬਦ ਕਹੇ ਗਏ। ਹਾਲਾਂਕਿ ਉਨ੍ਹਾਂ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ। ਸਥਾਨਕ ਸਿੱਖ ਭਾਈਚਾਰੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਦਿਗਵਾ ਦੀ ਸਜ਼ਾ ਤੋਂ ਬਾਅਦ ਸਿੱਖਾਂ ਪ੍ਰਤੀ ਨਫ਼ਰਤ ਅਤੇ ਵੈਰਭਾਵ ਕਾਫ਼ੀ ਵਧ ਗਿਆ ਹੈ। ਭਾਈਚਾਰੇ ਨੇ ਬਜ਼ੁਰਗਾਂ ਅਤੇ ਕਮਜ਼ੋਰ ਲੋਕਾਂ ਨੂੰ ਕੁਝ ਸਮੇਂ ਲਈ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਲੰਡਨ ਦੇ ਅਮਰਜੀਤ ਸਿੰਘ ਨੇ ਸਿੱਖਾਂ ਖ਼ਿਲਾਫ਼ ਹੋ ਰਹੇ ਨਫ਼ਰਤੀ ਅਪਰਾਧਾਂ ਦੀ ਰਿਪੋਰਟ ਕਰਨ ਲਈ ਇੱਕ ਵੈੱਬਸਾਈਟ ਸ਼ੁਰੂ ਕੀਤੀ ਹੈ। ਉਨ੍ਹਾਂ ਮੁਤਾਬਕ ਪਿਛਲੇ ਕੁਝ ਦਿਨਾਂ ਵਿੱਚ ਲੋਕਾਂ ਨਾਲ ਥੁੱਕਣ, ਗਾਲਾਂ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕਈ ਮਾਮਲੇ ਸਾਹਮਣੇ ਆਏ ਹਨ। ਕਈ ਸਿੱਖਾਂ ਨੂੰ ਇਹ ਵੀ ਪੁੱਛਿਆ ਗਿਆ ਕਿ ਕੀ ਉਹ ਕਿਰਪਾਨ ਰੱਖਦੇ ਹਨ। ਹਾਲਾਂਕਿ ਪੁਲਿਸ ਅਨੁਸਾਰ ਹੈਨਰੀ ਨੋਵਾਕ ਦੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਕਿਰਪਾਨ ਨਹੀਂ ਸੀ, ਸਗੋਂ ਇੱਕ ਪੇਸ਼-ਕਬਜ਼ (ਰਵਾਇਤੀ ਛੁਰਾ) ਸੀ। ਇਸ ਮਾਮਲੇ ਤੋਂ ਬਾਅਦ ਸਿੱਖ ਫੈਡਰਾਸ਼ਨ (ਯੂਕੇ ) ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਾਂ ਖ਼ਿਲਾਫ਼ ਨਫ਼ਰਤੀ ਅਪਰਾਧਾਂ ਨੂੰ ਵੀ ਵੱਖਰੇ ਤੌਰ ‘ਤੇ ਦਰਜ ਕੀਤਾ ਜਾਵੇ। ਸਿੱਖ ਫੈਡਰੇਸ਼ਨ ਦੇ ਪ੍ਰਮੁੱਖ ਮੈਂਬਰ ਦਬਿੰਦਰਜੀਤ ਸਿੰਘ ਬੀਪੀਓ ਨੇ ਕਿਹਾ ਕਿ ਦਿਗਵਾ ਦੇ ਜੁਰਮ ਲਈ ਬੇਕਸੂਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਬਿਲਕੁਲ ਅਸਵੀਕਾਰਯੋਗ ਹੈ।

This entry was posted in ਅੰਤਰਰਾਸ਼ਟਰੀ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>