ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਦੌਰਾਨ ਇਨਸਾਫ ਦੀ ਮੰਗ ਨੂੰ ਦੁਹਰਾਇਆ ਗਿਆ

1004544338.resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):– ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ਐਤਵਾਰ ਨੂੰ ਸੈਂਕੜੇ ਵਾਹਨਾਂ ਦੀ ਸ਼ਮੂਲੀਅਤ ਨਾਲ ਵਿਸ਼ਾਲ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਕੱਢੀ ਗਈ। ਇਹ ਰੈਲੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਸਰੀ ਤੋਂ ਆਰੰਭ ਹੋਈ ਅਤੇ ਲਕਸ਼ਮੀ ਨਾਰਾਇਣ ਮੰਦਰ, ਸਰੀ ਤੋਂ ਹੁੰਦੀ ਹੋਈ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਤੱਕ ਪਹੁੰਚੀ। ਰੈਲੀ ਵਿੱਚ ਸ਼ਾਮਲ ਸੰਗਤਾਂ ਵੱਲੋਂ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਕਤਲ ਲਈ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਨੂੰ ਦੁਹਰਾਇਆ ਗਿਆ। ਇਸ ਦੌਰਾਨ ਵਾਹਨਾਂ ਉੱਤੇ ਖਾਲਿਸਤਾਨ ਦੇ ਝੰਡੇ ਅਤੇ ਇਨਸਾਫ਼ ਨਾਲ ਸੰਬੰਧਿਤ ਬੈਨਰ ਲਹਿਰਾਏ ਗਏ। ਭਾਈ ਨਿੱਝਰ ਦੇ ਸਾਥੀਆਂ ਨੇ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਸਰਹੱਦਾਂ ਪਾਰ ਹੋ ਰਹੇ ਦਮਨ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਰਿਕਾਰਡਿੰਗ ਸਕੱਤਰ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੇ ਖਾਲਿਸਤਾਨ ਰੈਫਰੈਂਡਮ ਅਤੇ ਸਿੱਖ ਕੌਮ ਦੇ ਸਵੈ-ਨਿਰਣੇ ਦੇ ਹੱਕ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲੇਗੀ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਖਾਲਿਸਤਾਨ ਰੈਫਰੈਂਡਮ ਦੀਆਂ ਅਗਲੀਆਂ ਵੋਟਾਂ ਦਾ ਕੇਂਦਰ 16 ਅਗਸਤ ਨੂੰ ਇੰਡਿਆਨਾ (ਅਮਰੀਕਾ) ਵਿੱਚ ਸਥਾਪਤ ਕੀਤਾ ਜਾਵੇਗਾ। ਰੈਲੀ ਦੇ ਅੰਤ ਵਿੱਚ ਭਾਰਤੀ ਕੌਂਸਲੇਟ ਦੇ ਬਾਹਰ ਇਕੱਠੇ ਹੋਏ ਸਿੱਖਾਂ ਵੱਲੋਂ ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਇਨਸਾਫ਼, ਜਵਾਬਦੇਹੀ ਅਤੇ ਖਾਲਿਸਤਾਨ ਦੇ ਹੱਕ ਵਿੱਚ ਆਪਣਾ ਸੰਕਲਪ ਦੁਹਰਾਇਆ ਗਿਆ। ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਗੁਰਮੀਤ ਸਿੰਘ ਗਿੱਲ, ਸਕੱਤਰ ਗੁਰਮੀਤ ਸਿੰਘ ਤੂਰ, ਰਿਕਾਰਡਿੰਗ ਸਕੱਤਰ ਭਾਈ ਨਰਿੰਦਰ ਸਿੰਘ ਰੰਧਾਵਾ, ਅਵਤਾਰ ਸਿੰਘ ਖਹਿਰਾ, ਟੀਮ ਸ਼ਹੀਦ ਨਿੱਝਰ ਤੋਂ ਭਾਈ ਮਨਜਿੰਦਰ ਸਿੰਘ ਖਾਲਸਾ, ਭਾਈ ਜਗ ਸਿੰਘ, ਭਾਈ ਰਜਿੰਦਰ ਸਿੰਘ ਨੱਤ, ਭਾਈ ਦਲਜੀਤ ਸਿੰਘ ਅਤੇ ਭਾਈ ਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

This entry was posted in ਅੰਤਰਰਾਸ਼ਟਰੀ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>