ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਟੱਲ, ਇਸ ਨੂੰ ਚੁਣੌਤੀ ਪੰਥ ਕਦੇ ਸਵੀਕਾਰ ਨਹੀਂ ਕਰੇਗਾ – ਐਡਵੋਕੇਟ ਧਾਮੀ

Screenshot_2026-07-29_22-06-47.resizedਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਰੀ-ਪੀਰੀ ਦਾ ਸਿਧਾਂਤ ਸਪਸ਼ਟ ਕਰਦਾ ਹੈ ਕਿ ਰਾਜਨੀਤੀ ਧਰਮ ਦੇ ਅਧੀਨ ਹੈ, ਨਾ ਕਿ ਧਰਮ ਕਿਸੇ ਸਿਆਸੀ ਸੱਤਾ ਦੇ ਅਧੀਨ। ਇਸ ਲਈ ਸਿੱਖ ਪੰਥ ਆਪਣੇ ਧਾਰਮਿਕ ਮਾਮਲਿਆਂ ਵਿੱਚ ਕਿਸੇ ਵੀ ਸਰਕਾਰੀ ਦਖ਼ਲਅੰਦਾਜ਼ੀ ਨੂੰ ਕਦੇ ਵੀ ਸਵੀਕਾਰ ਨਹੀਂ ਕਰਦਾ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੁਝ ਲੋਕ ਸਿਆਸਤ ਦੇ ਹੰਕਾਰ ਵਿੱਚ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਯਤਨਸ਼ੀਲ ਹਨ ਜਿਨ੍ਹਾਂ ਦੀ ਪਹਿਚਾਣ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮੁੱਖ ਉਦੇਸ਼ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਨਾਲ ਜੋੜਨ ਨੌਜਵਾਨਾਂ ਨੂੰ ਨਸਿ਼ਿਆਂ ਦੇ ਦੂਰ ਰਹਿਣ ਦੀ ਪ੍ਰੇਰਨਾ ਕਰਨ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਪਿੰਡ-ਪਿੰਡ, ਸ਼ਹਿਰ-ਸ਼ਹਿਰ ਗੁਰਮਤਿ ਦਾ ਸੰਦੇਸ਼ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ੀ ਬਾਣੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਹੀ ਸਿੱਖ ਪੰਥ ਚੜ੍ਹਦੀ ਕਲਾ ਵਿੱਚ ਰਹਿ ਸਕਦਾ ਹੈ। ਇਸ ਲਈ ਗੁਰਬਾਣੀ ਨਾਲ ਜੁੜੀਏ, ਨਸ਼ਿਆਂ ਅਤੇ ਪੰਥ-ਵਿਰੋਧੀ ਤਾਕਤਾਂ ਤੋਂ ਸੁਚੇਤ ਰਹੀਏ, ਆਪਸੀ ਭਾਈਚਾਰਾ ਮਜ਼ਬੂਤ ਕਰੀਏ ਅਤੇ ਗਰੀਬ-ਲੋੜਵੰਦਾਂ ਦੀ ਸੇਵਾ ਕਰਦਿਆਂ ਗੁਰੂ ਸਾਹਿਬ ਦੇ ਦੱਸੇ ਮਾਰਗ ੱਤੇ ਚੱਲਣ ਦਾ ਪ੍ਰਣ ਕਰੀਏ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਸਾਹਿਬਾਨ ਵੱਲੋਂ ਸਥਾਪਿਤ ਸਦੀਵੀ ਅਤੇ ਸਰਵਉੱਚ ਤਖਤ ਹੈ। ਇਸ ਦੀ ਮਰਯਾਦਾ ਅਤੇ ਸਰਵਉੱਚਤਾ ਨੂੰ ਚੁਣੌਤੀ ਦੇਣ ਦੀ ਸੋਚ ਸਿੱਖ ਪੰਥ ਦੀਆਂ ਪਰੰਪਰਾਵਾਂ ਅਤੇ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਪੰਥ ਨੂੰ ਅਜਿਹੀਆਂ ਧਰਮ ਵਿਰੋਧੀ ਅਤੇ ਭਰਮ ਪੈਦਾ ਕਰਨ ਵਾਲੀਆਂ ਤਾਕਤਾਂ ਦੀ ਮਾਨਸਿਕਤਾ ਨੂੰ ਸਮਝਦਿਆਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਸਿੱਖਾਂ ਦਾ ਫ਼ਰਜ਼ ਹੈ ਕਿ ਉਹ ਸਿੱਖ ਸੰਸਥਾਵਾਂ ਦੀ ਮਰਯਾਦਾ, ਏਕਤਾ ਅਤੇ ਗੁਰਮਤਿ ਸਿਧਾਂਤਾਂ ਦੀ ਰੱਖਿਆ ਲਈ ਇਕਜੁੱਟ ਹੋ ਕੇ ਅੱਗੇ ਆਉਣ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ, ਕੌਮੀ ਏਕਤਾ, ਪੰਥਕ ਚੇਤਨਾ ਅਤੇ ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਤਖਤੂਪੁਰਾ ਸਾਹਿਬ ਮੋਗਾ ਤੋਂ ਅਗਲੇ ਪੜਾਅ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ (ਫਿਰੋਜ਼ਪੁਰ) ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਆਰੰਭਤਾ ਸਮੇਂ ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਮੀਰੀ ਪੀਰੀ ਖਾਲਸਾ ਮਾਰਚ ਦਾ ਦੂਰਕੋਟ ਰਣਸੀਹ, ਨਿਹਾਲ ਸਿੰਘ ਵਾਲਾ, ਜਵਾਹਰ ਸਿੰਘ ਵਾਲਾ ਮੌੜ, ਖੋਟੇ, ਮਾਣੂੰਕੇ, ਫੂਲੇਵਾਲਾ ਪੁੱਲ, ਨੱਥੋਕੇ, ਬਾਘਾਪੁਰਾਣਾ ਸ਼ਹਿਰ, ਆਲਮ ਵਾਲਾ, ਲੰਗੇਆਣਾ ਨਵਾਂ ਪੁਰਾਣਾ, ਨੱਥੂਵਾਲਾ ਗਰਬੀ ਮੌੜ, ਵੱਡਾ ਘਰ, ਕੋਰੇਵਾਲਾ ਕਲਾਂ, ਕੋਰੇਵਾਲਾ ਖ਼ੁਰਦ, ਡਰੋਲੀ ਭਾਈ, ਡਗਰੂ, ਜੋਗੇਵਾਲਾ, ਦਾਰਾਪੁਰ, ਤਲਵੰਡੀ ਭਾਈ, ਲੱਲੇ, ਸਾਝੀ ਬੁਗਰਾਂ, ਠੇਠਰ ਕਲਾਂ, ਹਕੂਮਤ ਸਿੰਘ ਵਾਲਾ, ਘੱਲ ਖ਼ੁਰਦ, ਫਿਰੋਜਸਾਹ, ਮਿਸਰੀਵਾਲਾ, ਰੱਡਾ ਖੇੜਾ, ਬੱਧਨੀ ਗੁਲਾਬ ਸਿੰਘ ਵਾਲਾ, ਪਿਆਰੇਆਣਾ, ਮੱਲਵਾਲਾ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ (ਫਿਰੋਜ਼ਪੁਰ) ਵਿਖੇ ਹੋਵੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਸ. ਬਰਜਿੰਦਰ ਸਿੰਘ ਮੱਖਣ ਬਰਾੜ, ਸ. ਦਰਸ਼ਨ ਸਿੰਘ ਘੋਲੀਆ, ਸ. ਸੰਜੀਤ ਸਿੰਘ ਸਨੀ ਗਿੱਲ, ਹਲਕਾ ਇੰਚਾਰਜ ਸ. ਤੀਰਥ ਸਿੰਘ ਮਾਹਲਾ, ਸ. ਰਾਜਵਿੰਦਰ ਸਿੰਘ ਧਰਮਕੋਟ, ਸ. ਆਰ ਐਸ ਕਲੇਰ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ, ਬਾਬਾ ਸਾਧੂ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਖਹਰਪ੍ਰੀਤ ਸਿੰਘ ਰੋਡੇ, ਤਰਸੇਮ ਸਿੰਘ ਰੱਤੀਆਂ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਨਰਿੰਦਰ ਕੌਰ ਰਣੀਆ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਗੁਰਨਾਮ ਸਿੰਘ, ਜ਼ਿਲ੍ਹਾ ਪ੍ਰਧਾਨ ਸ. ਨਿਹਾਲ ਸਿੰਘ ਭੁੱਲਰ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਬਲਦੇਵ ਸਿੰਘ ਵੱਲਾ, ਇੰਚਾਰਜ ਸ. ਜਗਦੀਸ਼ ਸਿੰਘ ਬੁੱਟਰ, ਸ. ਗੁਰਪ੍ਰੀਤ ਸਿੰਘ ਰੋਡੇ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਸਬੀਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆ, ਮੈਨੇਜਰ ਸ.ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>