ਕੌਮੀ ਇਨਸਾਫ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦੇ ਹਾਂ- ਗਿਆਨੀ ਹਰਪ੍ਰੀਤ ਸਿੰਘ

gaini ji.resizedਚੰਡੀਗੜ੍ਹ-:  ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਜਥੇਬੰਦੀ ਵੱਲੋਂ 21 ਅਗਸਤ ਦੇ ਪੰਜਾਬ ਬੰਦ ਦੀ ਪੂਰਨ ਹਮਾਇਤ ਕੀਤੀ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਸਰਹੱਦ ‘ਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਨੇ ਇਸ ਬੰਦ ਦੀ ਕਾਲ ਦਿੱਤੀ ਹੋਈ ਹੈ। ਇਹ ਕਾਲ ਬੰਦੀ ਸਿੰਘਾਂ ਦੀ ਰਿਹਾਈ ਅਤੇ 15 ਅਗਸਤ ਨੂੰ ਮੋਰਚੇ ਵੱਲੋਂ ਕੀਤੇ ਗਏ ਸ਼ਾਂਤਮਈ ਮਾਰਚ ਉਤੇ ਤਸ਼ੱਦਦ ਕਰਨ ਅਤੇ ਆਗੂਆਂ ਉੱਤੇ ਪਰਚੇ ਦਰਜ ਕਰਨ ਖਿਲਾਫ ਦਿੱਤੀ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਸਾਡੇ ਸਿੰਘਾਂ ਨੂੰ ਰਿਹਾਅ ਕਰਨ ਤੋਂ ਹੀ ਇਨਕਾਰੀ ਨਹੀਂ ਹੈ, ਸਗੋਂ ਉਹਨਾਂ ਦੀ ਰਿਹਾਈ ਦੀ ਮੰਗ ਕਰਨ ਵਾਲਿਆਂ ਦੀ ਅਵਾਜ ਨੂੰ ਤਸ਼ੱਦਦ ਅਤੇ ਪਰਚਿਆਂ ਨਾਲ ਦਬਾਅ ਰਹੀ ਹੈ। ਇਸ ਲਈ ਪੰਜਾਬ ਦੇ ਇਨਸਾਫ ਪਸੰਦ ਲੋਕਾਂ ਨੂੰ ਸਰਕਾਰਾਂ ਦੀ ਇਸ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣ ਲਈ 21 ਅਗਸਤ ਨੂੰ ਮੁਕੰਮਲ ਬੰਦ ਰੱਖਣ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਸਾਡੀ ਜਥੇਬੰਦੀ ਦੇ ਆਗੂ ਅਤੇ ਵਰਕਰ ਲੋਕਾਂ ਨਾਲ ਮਿਲ ਕੇ ਇਸ ਬੰਦ ਨੂੰ ਸਫਲ ਬਣਾਉਣਗੇ ਤਾਂ ਜੋ ਸਜਾ ਭੁਗਤਣ ਤੋਂ ਬਾਅਦ ਵੀ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੈਠੇ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਰਕਾਰਾਂ ‘ਤੇ ਦਬਾਅ ਬਣਾਇਆ ਜਾ ਸਕੇ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>