ਪੰਜਾਬ ਸਰਕਾਰ ਨੂੰ ਹੰਕਾਰ ਤਿਆਗ ਕੇ ਮੁਲਾਜ਼ਮਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ- ਗਿਆਨੀ ਹਰਪ੍ਰੀਤ ਸਿੰਘ

gaini ji.resizedਚੰਡੀਗੜ੍ਹ -: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਸਰਕਾਰ ਨੂੰ ਹਰ ਮਸਲੇ ਨੂੰ ਆਪਣੀ ਮੁਛ ਦਾ ਸਵਾਲ ਬਣਾਉਣ ਦੀ ਬਜਾਏ ਮੁਲਾਜ਼ਮਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਕੰਧ ‘ਤੇ ਲਿਖਿਆ ਸਪੱਸ਼ਟ ਸੁਨੇਹਾ ਵੀ ਪੜ੍ਹਨ ਵਿੱਚ ਨਾਕਾਮ ਸਾਬਤ ਹੋ ਰਹੀ ਹੈ ਅਤੇ ਵਹਿਮ ਦਾ ਸ਼ਿਕਾਰ ਹੋਣ ਕਰਕੇ ਇਹਨਾਂ ਨੂੰ ਲਗਦਾ ਹੈ ਕਿ ਇਹ ਤਸ਼ੱਦਦ ਨਾਲ ਸਾਰਿਆਂ ਨੂੰ ਦਬਾ ਲੈਣਗੇ। ਇਸ ਲਈ ਇਹਨਾਂ ਨੇ ਡੀ ਏ ਭੁਗਤਾਨ ਕਰਨ ਵਿੱਚ ਅਦਾਲਤੀ ਹੁਕਮਾਂ ਨੂੰ ਮੰਨਣ ਤੋਂ ਵੀ ਆਨਾ-ਕਾਨੀ ਕੀਤੀ। ਜਦਕਿ ਮੁਲਾਜ਼ਮਾਂ ਨੇ ਲੱਖਾਂ ਦੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਇਹਨਾਂ ਦੇ ਬੋਲੇ ਕੰਨਾਂ ਤੱਕ ਆਵਾਜ ਪਹੁੰਚਾਉਣ ਦੀ ਸਫਲ ਕੋਸ਼ਿਸ਼ ਕੀਤੀ ਸੀ। ਅੱਜ ਜਦੋਂ ਮੁਲਾਜ਼ਮਾਂ ਨੇ ਲੋਕਤੰਤਰਿਕ ਢੰਗ ਨਾਲ ਕਾਨੂੰਨੀ ਛੁੱਟੀ ਲੈ ਕੇ ਆਪਣਾ ਰੋਸ ਜਾਹਰ ਕੀਤਾ ਹੈ ਤਾਂ ਉਚ ਅਫਸਰਾਂ ਨੂੰ ਸਾਰੇ ਛੁੱਟੀ ਲੈਣ ਵਾਲਿਆਂ ਦੀਆਂ ਲਿਸਟਾਂ ਬਣਾਉਣ ਲਈ ਹੁਕਮ ਦਿੱਤੇ ਜਾ ਰਹੇ ਹਨ। ਜਿਵੇਂ ਕਿ ਉਹਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੋਵੇ। ਪਹਿਲਾਂ ਵੀ ਸਰਕਾਰ ਨੇ ਉਹਨਾਂ ਨੂੰ ਉਲਝਾਉਣ ਲਈ ਬਿਨਾ ਕਿਸੇ ਸੱਦੇ ਤੋਂ ਚੰਡੀਗੜ੍ਹ ਵਿੱਚ ਮੀਟਿੰਗ ਰੱਖ ਲਈ। ਫਿਰ ਬਿਨਾ ਕਿਸੇ ਅਗਾਊਂ ਸੂਚਨਾ ਤੋਂ ਮੀਟਿੰਗ ਦਾ ਸਥਾਨ ਬਦਲ ਕੇ ਜਲੰਧਰ ਕਰ ਦਿੱਤਾ। ਜੇ ਮੁਲਾਜ਼ਮ ਉਥੇ ਆਉਣ ਲਈ ਵੀ ਤਿਆਰ ਹੋ ਗਏ ਤਾਂ ਮੀਟਿੰਗ ਰੱਦ ਕਰ ਦਿੱਤੀ ਕਿ ਪਹਿਲਾਂ ਹੜਤਾਲ ਖਤਮ ਕਰੋ। ਸਰਕਾਰ ਨੂੰ ਮੁਲਾਜ਼ਮਾਂ ਨਾਲ ਇਸ ਤਰਾਂ ਦਾ ਤਾਨਾਸ਼ਾਹੀ ਰਵੱਈਆ ਅਪਣਾਉਣ ਦੀ ਬਜਾਏ ਗੱਲ ਬਾਤ ਕਰਕੇ ਮਸਲਾ ਹੱਲ ਕਰਨਾ ਚਾਹੀਦਾ ਸੀ। ਕਿਉਂਕਿ ਸਰਕਾਰ ਮੁਲਾਜ਼ਮਾਂ ਲਈ ਮਾਂ-ਪਿਓ ਵਾਂਗ ਹੁੰਦੀ ਹੈ ਅਤੇ ਮੁਲਾਜ਼ਮ ਸਰਕਾਰ ਦੇ ਹੱਥ ਹੁੰਦੇ ਹਨ। ਜੇ ਸਰਕਾਰ ਟਕਰਾਅ ਵਧਾਈ ਜਾਵੇਗੀ ਤਾਂ ਨੁਕਸਾਨ ਉਸਦਾ ਹੀ ਹੋਵੇਗਾ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>