ਸ਼੍ਰੋਮਣੀ ਕਮੇਟੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਦਾ ਇਲਾਜ ਕਰਵਾਉਣ ਅਤੇ ਮਾਲੀ ਮਦਦ ਦਾ ਦਿੱਤਾ ਭਰੋਸਾ

Screenshot_2026-09-04_14-47-24.resizedਅੰਮ੍ਰਿਤਸਰ - ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜੁਆਨ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਫੇਰੀ ਦੌਰਾਨ ਨਸ਼ਿਆਂ ਖਿਲਾਫ਼ ਅਵਾਜ਼ ਉਠਾਉਣ ਵਾਲੇ ਨੌਜੁਆਨ ਮੋਹਨਜੀਤ ਸਿੰਘ ਨੂੰ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਨੌਜੁਆਨ ਦੇ ਕੇਸਾਂ ਤੇ ਕਕਾਰਾਂ ਦੀ ਵੀ ਬੇਅਦਬੀ ਕੀਤੀ ਹੈ। ਇਹ ਬੇਹੱਦ ਗੰਭੀਰ ਮਾਮਲਾ ਹੈ ਜਿਸ ਦੀ ਜਵਾਬਦੇਹੀ ਤਹਿ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਅੱਜ ਪੀੜਤ ਨੌਜੁਆਨ ਨੂੰ ਮਿਲ ਕੇ ਸ਼੍ਰੋਮਣੀ ਵੱਲੋਂ ਹਰ ਤਰ੍ਹਾਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੀੜਤ ਨੌਜੁਆਨ ਦਾ ਇਲਾਜ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ ਅਤੇ ਲੋੜ ਅਨੁਸਾਰ ਮਾਲੀ ਮੱਦਦ ਵੀ ਕੀਤੀ ਜਾਵੇਗੀ।

ਸ. ਮੰਨਣ ਨੇ ਦੱਸਿਆ ਕਿ ਵਫ਼ਦ ਨੂੰ ਮਿਲਣ ਮੌਕੇ ਸ. ਮੋਹਨਜੀਤ ਸਿੰਘ ਨੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਵੀ ਕੀਤੀ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>