ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ

Screenshot_2026-09-18_20-41-11.resizedਅੰਮ੍ਰਿਤਸਰ - ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ 4 ਟਰੱਕ ਰਾਹਤ ਸਮੱਗਰੀ ਲੈ ਕੇ ਨੇਪਾਲ ਦੇ ਕਾਠਮੰਡੂ ਪੁੱਜਾ ਹੈ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਂਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗਏ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਵਧੀਕ ਮੈਨੇਜਰ ਸ. ਸਤਨਾਮ ਸਿੰਘ ਝਬਾਲ ਤੇ ਗੁਰਦੁਆਰਾ ਇੰਸ: ਸ. ਕਸ਼ਮੀਰ ਸਿੰਘ ਸ਼ਾਮਲ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾਂ ਮਨੁੱਖਤਾ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ 2015 ਵਿਚ ਨੇਪਾਲ ਵਿਖੇ ਆਈ ਕੁਦਰਤੀ ਆਫ਼ਤ ਸਮੇਂ ਵੀ ਸ਼੍ਰੋਮਣੀ ਕਮੇਟੀ ਨੇ ਜ਼ਿਕਰਯੋਗ ਸੇਵਾਵਾਂ ਨਿਭਾਈਆਂ ਸਨ ਅਤੇ ਇਸ ਸਮੇਂ ਹੜ੍ਹਾਂ ਨਾਲ ਹੋਈ ਭਿਆਨਕ ਤਬਾਹੀ ਤੋਂ ਬਾਅਦ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਬੀਤੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੰਗਰ ਸੇਵਾਵਾਂ ਨਿਰੰਤਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫ਼ਦ ਪਹਿਲਾਂ ਨੇਪਾਲ ਭੇਜਿਆ ਗਿਆ ਸੀ, ਜਿਸ ਨੇ ਸਰਕਾਰ ਅਤੇ ਸਥਾਨਕ ਲੋਕਾਂ ਨਾਲ ਰਾਬਤਾ ਕਰਕੇ ਲੋੜ ਅਨੁਸਾਰ ਰਾਹਤ ਸਮੱਗਰੀ ਭੇਜਣ ਦੀ ਵਚਨਬਧਤਾ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਨੇਪਾਲ ਦੇ ਕਾਠਮੰਡੂ ਪੁੱਜ ਗਏ ਹਨ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਮੱਛਰਦਾਨੀਆਂ, ਕੰਬਲ, ਲੋਈਆਂ, ਖੇਸ, ਚਾਦਰਾਂ, ਦਰੀਆਂ, ਥਾਲ, ਗਿਲਾਸ, ਬਾਟੀਆਂ, ਚਮਚੇ, ਚਾਵਲ, ਦਾਲ ਸਮੇਤ ਹੋਰ ਲੋੜੀਦਾ ਸਮਾਨ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਲੋੜੀਂਦਾ ਸਮਾਨ ਸਥਾਨਕ ਸਰਕਾਰ ਦੇ ਸਹਿਯੋਗ ਨਾਲ ਪੀੜਤ ਪਰਿਵਾਰਾਂ ਤੱਕ ਪਹੁੰਚਾਇਆ ਜਾਵੇਗਾ। ਸ. ਮੰਨਣ ਨੇ ਕਿਹਾ ਕਿ ਇਨ੍ਹਾਂ ਰਾਹਤ ਕਾਰਜਾਂ ਵਿਚ ਗੁਰਦੁਆਰਾ ਗੁਰੂ ਨਾਨਕ ਸਤਸੰਗ ਕਾਠਮੰਡੂ ਦੇ ਪ੍ਰਧਾਨ ਸ. ਪ੍ਰੀਤਮ ਸਿੰਘ, ਉਨ੍ਹਾਂ ਦੇ ਸਪੁੱਤਰ ਸ. ਅੰਗਦ ਸਿੰਘ,  ਜਨਰਲ ਸਕੱਤਰ ਸ. ਹਰਪਾਲ ਸਿੰਘ ਪਾਲੀ, ਸ. ਦਰਸ਼ਨ ਸਿੰਘ, ਸ. ਗੁਰਦੇਵ ਸਿੰਘ, ਸ. ਕੁਲਵੰਤ ਸਿੰਘ ਅਤੇ ਸਿੱਖ ਮਿਸ਼ਨ ਨੇਪਾਲ ਦੇ ਇੰਚਾਰਜ ਸ. ਅਮਰਜੀਤ ਸਿੰਘ ਵੱਲੋਂ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।

ਇਸੇ ਦੌਰਾਨ ਸ. ਪ੍ਰੀਤਮ ਸਿੰਘ ਤੇ ਸ. ਅੰਗਦ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾਕਰਦਿਆਂ ਕਿਹਾ ਕਿ ਸਿੱਖ ਸੰਸਥਾ ਨੇ ਹਮੇਸ਼ਾ ਦੁੱਖ ਦੇ ਸਮੇਂ ਮਨੁੱਖਤਾ ਦੀ ਬਾਂਹ ਫੜ੍ਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਰਹੇ ਰਾਹਤ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>