ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਐਵਾਰਡ ਡਾ. ਸ. ਸ. ਜੌਹਲ ਨੂੰ ਦੇਣ ਦਾ ਐਲਾਨ

Photo- Dr. S.S.Johal.resizedਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਡਾ. ਰਤਨ ਸਿੰਘ ਜੱਗੀ ਫ਼ਾਊਡੇਸ਼ਨ ਦੇ ਸਹਿਯੋਗ ਨਾਲ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਐਵਾਰਡ ਪਦਮਸ੍ਰੀ ਡਾ. ਸ. ਸ. ਜੌਹਲ ਨੂੰ ਦੇਣ ਦਾ ਐਲਾਨ ਕੀਤਾ ਗਿਆ ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਵੱਡੇ ਵਿਦਵਾਨ ਸਨ। ਉਨ੍ਹਾਂ ਦੇ ਹੋਣਹਾਰ ਸਪੁੱਤਰ ਸ. ਮਾਲਵਿੰਦਰ ਸਿੰਘ ਜੱਗੀ ਅਤੇ ਉਨ੍ਹਾਂ ਦੀ ਮਾਤਾ ਡਾ. ਗੁਰਸ਼ਰਨ ਕੌਰ ਜੱਗੀ ਨੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਰਾਹੀਂ ਲੇੇਖਕਾਂ ਨੂੰ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਦੇਣ ਲਈ ਪਦਮਸ੍ਰੀ ਡਾ. ਰਤਨ ਸਿੰਘ ਯਾਦਗਾਰੀ ਪੰਜਾਬ ਰਤਨ ਐਵਾਰਡ ਸਥਾਪਤ ਕਰਕੇ ਵੱਡਾ ਕਾਰਜ ਕੀਤਾ ਹੈ।

ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਦੱਸਿਆ ਕਿ ਡਾ. ਰਤਨ ਸਿੰਘ ਜੱਗੀ ਫ਼ਾਊਡੇਸ਼ਨ ਵਲੋਂ ਅਕਾਡਮੀ ਦੀ ਲਾਇਬ੍ਰੇਰੀ ਦੇ ਨਾਲ ਆਧੁਨਿਕ ਸਹੂਲਤਾਂ ਵਾਲਾ ਰੀਡਿੰਗ ਰੂਮ ਬਣਵਾਇਆ ਜਾ ਰਿਹਾ ਜਿਸ ਦਾ ਨਾਮ ਡਾ. ਰਤਨ ਸਿੰਘ ਜੱਗੀ ਬਲਾਕ ਰੱਖਿਆ ਜਾਵੇਗਾ। ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਡਾ. ਰਤਨ ਸਿੰਘ ਜੱਗੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਤਿਕਾਰਤ ਜੀਵਨ ਮੈਂਬਰ ਸਨ। ਉਨ੍ਹਾਂ ਦੇ ਨਾਮ ’ਤੇ ਅਕਾਡਮੀ ਵਲੋਂ ਐਵਾਰਡ ਸਥਾਪਤ ਕੀਤਾ ਗਿਆ ਜੋ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ। ਸਨਮਾਨ ਸਮਾਗਮ ਮੌਕੇ ਪੜ੍ਹੇ ਜਾਣ ਵਾਲਾ ਪੇਪਰ ਅਕਾਡਮੀ ਦੇ ਰੈਫ਼ਰੀਡ ਜਨਰਲ ਆਲੋਚਨਾ ਵਿਚ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ 21 ਤੋਂ 24 ਨਵੰਬਰ 2026 ਨੂੰ ਪੰਜਾਬੀ ਭਵਨ ਵਿਖੇ ਕਰਵਾਏ ਜਾ ਰਹੇ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦਾ ਇਕ ਪੂਰਾ ਦਿਨ ਡਾ. ਰਤਨ ਸਿੰਘ ਜੱਗੀ ਨੂੰ ਸਮਰਪਿਤ ਹੋਵੇਗਾ। 24 ਨਵੰਬਰ, ਦਿਨ ਮੰਗਲਵਾਰ ਨੂੰ ਪਦਮਸ੍ਰੀ ਡਾ. ਸ. ਸ. ਜੌਹਲ ਜੀ ਨੂੰ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਭੇਟਾ ਕੀਤਾ ਜਾਵੇਗਾ। ਉਨ੍ਹਾਂ ਦੀ ਸੁਪਤਨੀ ਡਾ. ਗੁਰਸ਼ਰਨ ਕੌਰ ਜੱਗੀ ਵੀ ਅਕਾਡਮੀ ਦੇ ਮੈਂਬਰ ਹਨ। ਅੱਜ ਪੁਰਸਕਾਰ ਕਮੇਟੀ ਦੀ ਮੀਟਿੰਗ ਵਿਚ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਡਾ. ਰਤਨ ਜੱਗੀ ਦੇ ਸਪੁੱਤਰ ਸ. ਮਾਲਵਿੰਦਰ ਸਿੰਘ, ਭਾਰਤੀ ਸਾਹਿਤ ਅਕਾਦੇਮੀ ਪੁਰਸਕਾਰ ਵਿਜੇਤਾ ਅਤੇ ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ, ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ, ਸਾਬਕਾ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ, ਪ੍ਰਬੰਧਕੀ ਬੋਰਡ ਮੈਂਬਰ ਸ੍ਰੀ ਨਵਤੇਜ ਗੜ੍ਹਦੀਵਾਲਾ ਅਤੇ ਡਾ. ਸਿਮਰਜੀਤ ਕੌਰ ਗਿੱਲ ਹਾਜ਼ਰ ਹੋਏ।

This entry was posted in ਪੰਜਾਬ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>